30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਮਹਿਲਾ ਰਾਖਵਾਂਕਰਨ ਬਿੱਲ ਨੂੰ ਸਹਿਮਤੀ ਨਾ ਦੇਣ ਦੇ ਰੋਸ 'ਚ ਭਾਜਪਾ ਵਰਕਰਾਂ ਨੇ ਰਾਹੁਲ ਗਾਂਧੀ ਦਾ ਫ਼ਿੂਕਆ ਪੁਤਲਾ <br/>

ਅਜੀਤ ਡੈਸਕ 02-05-2026
ਤਲਵੰਡੀ ਸਾਬੋ, 1 ਮਈ (ਰਣਜੀਤ ਸਿੰਘ ਰਾਜੂ)-ਲੋਕ ਸਭਾ 'ਚ ਮਹਿਲਾ ਰਾਖਵਾਂਕਰਨ ਬਿੱਲ ਨੂੰ ਪਾਸ ਕਰਵਾਉਣ ਮੌਕੇ ਕਾਂਗਰਸ 'ਤੇ ਸਹਿਮਤੀ ਨਾ ਦੇਣ ਦੇ ਦੋਸ਼ ਲਾਉਂਦਿਆਂ ਰੋਸ ਵਜੋਂ ਅੱਜ ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਨਸੀਬਪੁਰਾ ਵਿਖੇ ਭਾਜਪਾ ਆਗੂਆਂ ਨੇ ਕਾਂਗਰਸ ਦੇ ਕੌਮੀ ਆਗੂ ਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦਾ ਪੁਤਲਾ ਫੂਕਦਿਆਂ ਕਾਂਗਰਸ ਖਿਲਾਫ਼ ਨਾਅਰੇਬਾਜ਼ੀ ਕੀਤੀ¢ ਇਸ ਮੌਕੇ ਇਕੱਤਰ ਭਾਜਪਾ ਮਹਿਲਾ ਆਗੂਆਂ ਨੇ ਕਿਹਾ ਕਿ ਬੀਤੇ ਦਿਨੀਂ ਕੇਂਦਰ ਸਰਕਾਰ ਵਲੋਂ ਸੰਸਦ 'ਚ ਪੇਸ਼ ਕੀਤਾ ਗਿਆ | ਮਹਿਲਾ ਰਾਖਵਾਂ ਕਰਨ ਬਿੱਲ ਅÏਰਤਾਂ ਨੂੰ ਰਾਜਨੀਤੀ ਵਿਚ ਉਚਿੱਤ ਹਿੱਸੇਦਾਰੀ ਦੇਣ ਲਈ ਪਾਸ ਹੋਣਾ ਬਹੁਤ ਜ਼ਰੂਰੀ ਹੈ, ਪਰ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਦੀ ਅÏਰਤਾਂ ਵਿਰੁੱਧ ਨਕਾਰਾਤਮਕ ਸੋਚ ਕਾਰਨ ਕਾਂਗਰਸ ਇਸ ਬਿੱਲ ਦੇ ਵਿਰੋਧ 'ਚ ਭੁਗਤੀ ਹੈ ਜੋ ਅਤਿ ਸ਼ਰਮਨਾਕ ਵਰਤਾਰਾ ਹੈ¢ ਆਗੂਆਂ ਨੇ ਕਿਹਾ ਕਿ ਭਾਜਪਾ ਹਮੇਸ਼ਾ ਹੀ ਅÏਰਤਾਂ ਦੇ ਹੱਕਾਂ ਲਈ ਖੜਦੀ ਰਹੀ ਹੈ ਅਤੇ ਇਹ ਬਿੱਲ ਪਾਸ ਕਰਵਾਉਣ ਲਈ ਵੀ ਪੂਰੀ ਤਾਕਤ ਨਾਲ ਕੋਸ਼ਿਸ਼ ਕਰੇਗੀ ਅਤੇ ਜੇਕਰ ਕਾਂਗਰਸ ਨੇ ਫਿਰ ਇਸ ਬਿੱਲ ਦਾ ਵਿਰੋਧ ਕੀਤਾ ਤਾਂ ਪੂਰੇ ਦੇਸ਼ ਦੀਆਂ ਅÏਰਤਾਂ ਕਾਂਗਰਸ ਖਿਲਾਫ਼ ਜ਼ੋਰਦਾਰ ਸੰਘਰਸ਼ ਵਿੱਢਣਗੀਆਂ¢ ਇਸ ਮੌਕੇ ਭਾਜਪਾ ਦੇ ਮਹਿਲਾ ਮੋਰਚਾ ਦੇ ਜ਼ਿਲ੍ਹਾ ਬਠਿੰਡਾ (ਦਿਹਾਤੀ) ਪ੍ਰਧਾਨ ਸੁਖਵਿੰਦਰ ਕੌਰ, ਹਰਬੰਸ ਸਿੰਘ ਸੁਖਲੱਧੀ ਜ਼ਿਲ੍ਹਾ ਪ੍ਰਭਾਰੀ ਐਸ. ਸੀ. ਮੋਰਚਾ, ਚਰਨਜੀਤ ਕੌਰ, ਸਰਬਜੀਤ ਕੌਰ, ਮਲਕੀਤ ਕੌਰ, ਬਲਦੇਵ ਕੌਰ, ਮਨਜਿੰਦਰ ਕੌਰ, ਸ਼ਰਨਜੀਤ ਕੌਰ, ਮਨਜਿੰਦਰ ਕੌਰ, ਰਜਨੀ ਕੌਰ, ਟੇਕ ਸਿੰਘ, ਪਰਮਜੀਤ ਸਿੰਘ ਅਤੇ ਹੇਮੰਤ ਸਿੰਘ ਅਿਾਦ ਭਾਜਪਾ ਆਗੂ ਮੌਜੂਦ ਸਨ¢

ਪਿਛਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਨੇ ਇਨਕਲਾਬੀ ਜੋਸ਼ੋ-ਖਰੋਸ਼ ਨਾਲ ਮਜ਼ਦੂਰ ਦਿਵਸ ਮਨਾਇਆ <br/> ਅਗਲੀ ਖ਼ਬਰ ਕਲੇਅ ਇੰਡੀਆ ਸਕੂਲ 'ਚ ਮਜ਼ਦੂਰ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।