29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

13.50 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ

ਅਜੀਤ ਡੈਸਕ 02-05-2026
ਬਠਿੰਡਾ, 1 ਮਈ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਪਾਸੋਂ 13.50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਪਹਿਲੇ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਕੁਲਵਿੰਦਰ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਈਨ ਪੁਲਿਸ ਵਲੋਂ 25 ਗਜ ਕੁਆਟਰ ਬਠਿੰਡਾ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ, ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 3.50 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਕਰਨ ਕੁਮਾਰ ਵਾਸੀ ਬੇਅੰਤ ਨਗਰ ਬਠਿੰਡਾ ਵਜੋਂ ਹੋਈ ਹੈ, ਜਿਸ 'ਤੇ ਥਾਣਾ ਸਿਵਲ ਲਾਈਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਵਿਸ਼ਨੂੰ ਦਾਸ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਪੁਲਿਸ ਪਾਰਟੀ ਵਲੋਂ ਸੁਖਵੰਤ ਸਿੰਘ ਅਤੇ ਵਿਜੈ ਕੁਮਾਰ ਨਾਮੀ ਵਿਅਕਤੀਆਂ ਨੂੰ ਸੁਰਖਪੀਰ ਰੋਡ ਬਠਿੰਡਾ ਨੂੰ ਮੁਲਤਾਨੀਆ ਰੋਡ ਬਠਿੰਡਾ ਪਾਸੋਂ 10 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਿਨ੍ਹਾਂ 'ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਪਿੰਡ ਰਾਮਪੁਰਾ ਵਿਖੇ ਮਈ ਦਿਵਸ ਮਨਾਇਆ <br/> ਅਗਲੀ ਖ਼ਬਰ ਕੇਂਦਰੀ ਜੇਲ੍ਹ ਬਠਿੰਡਾ 'ਚ ਤਾਇਨਾਤ ਸੀਨੀਅਰ ਸਿਪਾਹੀ 34 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।