29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਭਾਰਤੀ ਕਮਿਊਨਿਸਟ ਪਾਰਟੀ ਨੇ ਇਨਕਲਾਬੀ ਜੋਸ਼ੋ-ਖਰੋਸ਼ ਨਾਲ ਮਜ਼ਦੂਰ ਦਿਵਸ ਮਨਾਇਆ <br/>

ਅਜੀਤ ਡੈਸਕ 02-05-2026
ਬਠਿੰਡਾ, 1 ਮਈ (ਸੱਤਪਾਲ ਸਿੰਘ ਸਿਵੀਆਂ)- ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮÏਕੇ ਭਾਰਤੀ ਕਮਿਊਨਿਸਟ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਪਾਰਟੀ ਦੇ ਸਥਾਨਕ ਦਫ਼ਤਰ ਧਰਮ ਸਿੰਘ ਫੱਕਰ ਭਵਨ ਵਿਖੇ ਮਜ਼ਦੂਰ ਦਿਵਸ ਇਨਕਲਾਬੀ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ ਅਤੇ ਝੰਡਾ ਚੜ੍ਹਾਉਣ ਦੀ ਰਸਮ ਨਿਭਾਈ ਗਈ¢ ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਸਕੱਤਰ ਬਲਕਰਨ ਸਿੰਘ ਬਰਾੜ ਨੇ ਕਿਹਾ ਕਿ ਗ਼ੁਲਾਮ ਯੁੱਗ ਤੋਂ ਲੈ ਕੇ ਸਦੀਆਂ ਤੱਕ ਮਜ਼ਦੂਰਾਂ ਉੱਪਰ ਭਾਰੀ ਜ਼ੁਲਮ ਕੀਤੇ ਜਾਂਦੇ ਸਨ ਤੇ ਉਨ੍ਹਾਂ ਤੋਂ ਪਸ਼ੂਆਂ ਵਾਂਗ ਕੰਮ ਲਿਆ ਜਾਂਦਾ ਸੀ, ਪਰ ਕਾਰਲ ਮਾਰਕਸ ਦੀ ਇਨਕਲਾਬੀ ਵਿਚਾਰਧਾਰਾ ਨਾਲ ਮਜ਼ਦੂਰਾਂ ਅੰਦਰ ਚੇਤਨਤਾ ਦਾ ਵਿਕਾਸ ਹੋਇਆ, ਜਿਸ ਨਾਲ ਮਜ਼ਦੂਰਾਂ ਅੰਦਰ ਆਪਣੇ ਹੱਕ ਹਾਸਲ ਕਰਨ ਲਈ ਇਨਕਲਾਬ ਦੀ ਲਹਿਰ ਤੇਜ਼ ਹੋਈ¢ ਮਜ਼ਦੂਰਾਂ ਨੇ ਭਾਰੀ ਕੁਰਬਾਨੀਆਂ ਅਤੇ ਸ਼ਹੀਦੀਆਂ ਦੇ ਕੇ ਹੱਕ ਹਾਸਲ ਕੀਤੇ ਹਨ¢ ਅੱਜ ਅਸੀਂ ਉਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਨੂੰ ਸਿਜਦਾ ਕਰਦੇ ਹਾਂ¢ਉਨ੍ਹਾਂ ਕੇਂਦਰ ਸਰਕਾਰ ਦੀ ਨਿੰਦਾ ਕਰਦਿਆਂ ਦੋਸ਼ ਲਗਾਇਆ ਕਿ ਮੋਦੀ ਸਰਕਾਰ ਨੇ ਪੂੰਜੀਵਾਦੀ ਨੀਤੀਆਂ 'ਤੇ ਚੱਲਦਿਆਂ ਮਜ਼ਦੂਰਾਂ ਦੇ ਹੱਕਾਂ ਲਈ ਸੰਵਿਧਾਨ ਵਿਚ ਮਿਲੇ ਹੋਏ ਸਾਰੇ ਅਧਿਕਾਰਾਂ ਨੂੰ ਰੱਦ ਕਰਕੇ ਚਾਰ ਕੋਡ ਬਣਾ ਦਿੱਤੇ ਹਨ, ਜਿਨ੍ਹਾਂ ਵਿਚ ਮਜ਼ਦੂਰਾਂ ਦੇ ਕੰਮ ਦੇ ਘੰਟੇ, ਕੰਮ ਦੌਰਾਨ ਸੇਵਾ ਭੱਤਾ, ਦੁਰਘਟਨਾਵਾਂ ਹੋਣ 'ਤੇ ਮਜ਼ਦੂਰਾਂ ਲਈ ਬੀਮਾ ਸੁਰੱਖਿਆ ਅਤੇ ਪੈਨਸ਼ਨ ਵਰਗੇ ਲਾਭਾਂ ਨੂੰ ਖ਼ਤਮ ਕਰ ਦਿੱਤਾ ਹੈ¢ ਵੱਡੇ ਪੱਧਰ 'ਤੇ ਠੇਕੇਦਾਰੀ ਪ੍ਰਬੰਧ ਲਾਗੂ ਕਰਕੇ ਮਜ਼ਦੂਰਾਂ ਨੂੰ ਬੰਧੂਆ ਮਜ਼ਦੂਰ ਬਣਾਇਆ ਜਾ ਰਿਹਾ¢ ਉਨ੍ਹਾਂ ਮੰਗ ਕੀਤੀ ਕਿ ਚਾਰ ਲੇਬਰ ਕੋਡ ਰੱਦ ਕੀਤੇ ਜਾਣ, ਮਜ਼ਦੂਰਾਂ ਦੇ ਹੱਕਾਂ ਲਈ ਬਣੇ ਕਾਨੂੰਨ ਬਹਾਲ ਕੀਤੇ ਜਾਣ, ਠੇਕੇਦਾਰੀ ਸਿਸਟਮ ਬੰਦ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ¢ਇਸ ਮÏਕੇ ਸੂਬਾ ਕੌਂਸਲ ਮੈਂਬਰ ਜਸਵੀਰ ਸਿੰਘ ਆਕਲੀਆ, ਬਲਾਕ ਸਕੱਤਰ ਮਿੱਠੂ ਸਿੰਘ ਘੁੱਦਾ, ਪੂਰਨ ਸਿੰਘ ਗੁੰਮਟੀ, ਮੱਖਣ ਸਿੰਘ ਗੁਰੂਸਰ, ਜਸਵੀਰ ਕÏਰ ਸਰਾਂ, ਗੁਰਜੰਟ ਸਿੰਘ ਕੋਟਸ਼ਮੀਰ, ਸੁਖਦੇਵ ਸਿੰਘ ਕੁੱਬੇ, ਰਾਜਾ ਸਿੰਘ ਦਾਨ ਸਿੰਘ ਵਾਲਾ, ਸੁਖਦੇਵ ਸਿੰਘ ਨਥਾਣਾ, ਰਣਜੀਤ ਸਿੰਘ ਮਹਿਰਾਜ, ਕੁਕਾ ਸਿੰਘ ਨਥਾਣਾ, ਦੇਸਾ ਸਿੰਘ ਭਾਗੀਵਾਂਦਰ, ਮੇਜਰ ਸਿੰਘ ਤੁੰਗਵਾਲੀ, ਭਗਵੰਤ ਸਿੰਘ ਲਾਲੇਆਣਾ, ਹਰਦੀਪ ਸਿੰਘ ਮਾਈਸਰਖਾਨਾ, ਸੁਖਨ ਲਾਲ ਝੁੰਬਾ ਆਦਿ ਨੇ ਵੀ ਸੰਬੋਧਨ ਕੀਤਾ¢


ਪਿਛਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਬਦਿਆਲਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/> ਅਗਲੀ ਖ਼ਬਰ ਇਤਿਹਾਸਕ ਨਗਰ 'ਚ ਦੇਹ ਵਪਾਰ ਦੇ ਧੰਦੇ ਦਾ ਪੁਲਿਸ ਵਲੋਂ ਪਰਦਾਫਾਸ਼, <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।