04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸਰਕਾਰੀ ਸੈਕੰਡਰੀ ਸਕੂਲ ਪੱਕਾ ਕਲਾਂ ਨੇ ਐਨ. ਐਮ. ਐਮ. ਐਸ. ਪ੍ਰੀਖਿਆ 'ਚੋਂ ਮਾਰੀ ਬਾਜ਼ੀ <br/>

ਅਜੀਤ ਡੈਸਕ 03-05-2026
ਸੰਗਤ ਮੰਡੀ, 2 ਮਈ (ਸੁਖਤੇਜ ਸਿੰਘ ਧਾਲੀਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕਾ ਕਲਾਂ ਦੇ ਅੱਠਵੀਂ ਜਮਾਤ ਦੇ ਤਿੰਨ ਵਿਦਿਆਰਥੀਆਂ ਨੇ 'ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ' (ਐਨ.ਐਮ.ਐਮ.ਐਸ.) ਦੀ ਵਜੀਫ਼ਾ ਪ੍ਰੀਖਿਆ ਪਾਸ ਕਰਕੇ ਆਪਣੇ ਸਕੂਲ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੇ ਮੁਖੀ ਸ੍ਰੀਮਤੀ ਬਲਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੇ ਤਿੰਨ ਵਿਦਿਆਰਥੀਆਂ ਸਾਕਸ਼ੀ ਪੁੱਤਰੀ ਹਰਦੀਪ ਕੁਮਾਰ, ਨਵਦੀਪ ਕੌਰ ਪੁੱਤਰੀ ਬਲਰਾਜ ਸਿੰਘ ਅਤੇ ਜਸਪ੍ਰੀਤ ਕੌਰ ਪੁੱਤਰੀ ਮੱਘਰ ਸਿੰਘ ਨੇ ਇਹ ਪ੍ਰੀਖਿਆ ਪਾਸ ਕਰਕੇ ਆਪਣੇ ਸਕੂਲ ਤੇ ਮਾਪਿਆਂ ਦਾ ਮਾਣ ਵਧਾਇਆ ਹੈ, ਜੋ ਸਮੁੱਚੇ ਸਕੂਲ ਸਟਾਫ਼ ਲਈ ਵੱਡੇ ਮਾਣ ਵਾਲੀ ਗੱਲ ਹੈ | ਹੁਣ ਇਨ੍ਹਾਂ ਵਿਦਿਆਰਥੀਆਂ ਨੂੰ 12000 ਰੁਪਏ ਪ੍ਰਤੀ ਸਾਲ ਲਗਾਤਾਰ ਚਾਰ ਸਾਲ ਵਜੀਫ਼ਾ ਮਿਲੇਗਾ | ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਸਕੂਲ ਦੇ 61 ਵਿਦਿਆਰਥੀ ਇਹ ਪ੍ਰੀਖਿਆ ਪਾਸ ਕਰ ਚੁੱਕੇ ਹਨ | ਉਨ੍ਹਾਂ ਨੇ ਇਸ ਸਫ਼ਲਤਾ ਦਾ ਸਿਹਰਾ ਮਨੀਸ਼ ਕੁਮਾਰ ਪੰਜਾਬੀ ਮਾਸਟਰ ਨੂੰ ਦਿੱਤਾ, ਜਿਨ੍ਹਾਂ ਦੀ ਸਖ਼ਤ ਮਿਹਨਤ ਸਦਕਾ ਹੁਣ ਤੱਕ 61 ਵਿਦਿਆਰਥੀਆਂ ਇਹ ਪ੍ਰੀਖਿਆ ਪਾਸ ਕਰ ਚੁੱਕੇ ਹਨ | ਉਨ੍ਹਾਂ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕਾ ਕਲਾਂ ਹਰ ਖੇਤਰ ਵਿਚ ਤਰੱਕੀ ਦੇ ਰਾਹ 'ਤੇ ਹੈ, ਕਿਉਂਕਿ ਵਿਦਿਆਰਥੀ ਹਰ ਖੇਤਰ ਵਿਚ ਵੱਧ-ਚੜ੍ਹ ਕੇ ਭਾਗ ਲੈ ਰਹੇ ਹਨ | ਇਸ ਮੌਕੇ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਅਤੇ ਗਾਈਡ ਅਧਿਆਪਕ ਮਨੀਸ਼ ਕੁਮਾਰ ਨੂੰ ਸਕੂਲ ਮੁਖੀ, ਐਸ.ਐਮ.ਸੀ. ਚੇਅਰਮੈਨ ਮਾਸ਼ਾ ਰਾਮ ਅਤੇ ਦਰਸ਼ਨ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਰਾਤ ਦੇ ਹਨੇਰੇ 'ਚ ਸ਼ੱਕੀ ਹਾਲਤਾਂ 'ਚ ਗੈਸ ਦੀ ਕਾਲਾਬਜ਼ਾਰੀ ਕਰਦੀਆਂ ਦੋ ਗੱਡੀਆਂ ਪੁਲਿਸ ਹਵਾਲੇ ਕੀਤੀਆਂ <br/> ਅਗਲੀ ਖ਼ਬਰ ਸਾਬਕਾ ਚੇਅਰਮੈਨ ਜਥੇਦਾਰ ਰਸ਼ਪਾਲ ਸਿੰਘ ਬਰਾਸ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।