06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਨਗਰ ਕੌਂਸਲ ਚੋਣਾਂ ਸੰਬੰਧੀ ਭਾਜਪਾ ਦੀ ਮੀਟਿੰਗ ਹੋਈ

ਅਜੀਤ ਡੈਸਕ 03-05-2026
ਬਰੇਟਾ, 2 ਮਈ (ਜੀਵਨ ਸ਼ਰਮਾ)- ਭਾਰਤੀ ਜਨਤਾ ਪਾਰਟੀ ਸਰਕਲ ਬਰੇਟਾ ਦੀ ਮੀਟਿੰਗ ਪ੍ਰਧਾਨ ਰਾਜ ਕੁਮਾਰ ਬਾਂਸਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਪ੍ਰਧਾਨ ਗੋਮਾ ਰਾਮ ਪੂਨੀਆ, ਨਗਰ ਕੌਂਸਲ ਚੋਣਾਂ ਲਈ ਬਰੇਟਾ ਦੇ ਇੰਚਾਰਜ ਸੂਰਜ ਛਾਬੜਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਗਗਨਦੀਪ ਸ਼ਰਮਾ ਪੁੱਜੇ | ਆਗਾਮੀ ਨਗਰ ਕੌਂਸਲ ਚੋਣਾਂ ਸਬੰਧੀ ਵਿਸਥਾਰ ਸਹਿਤ ਚਰਚਾ ਕੀਤੀ ਗਈ ਅਤੇ ਉਮੀਦਵਾਰਾਂ ਦੇ ਨਾਵਾਂ 'ਤੇ ਵਿਚਾਰਾਂ ਕੀਤੀਆਂ ਗਈਆਂ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਨੇਕਾਂ ਲੋਕ ਪੱਖੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲਾਭ ਪੰਜਾਬ ਦੇ ਲੱਖਾਂ ਲੋਕ ਲੈ ਰਹੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਆਉਣ ਵਾਲੀਆਂ ਨਗਰ ਕੌਂਸਲਾਂ ਦੀਆਂ ਚੋਣਾ ਪੂਰੇ ਜੋਸ਼ ਨਾਲ ਲੜੇਗੀ ਅਤੇ ਬਰੇਟਾ ਦੇ 13 ਵਾਰਡਾਂ ਵਿਚ ਆਪਣੇ ਉਮੀਦਵਾਰ ਖੜੇ੍ਹ ਕਰੇਗੀ | ਇਸ ਮੌਕੇ ਸੂਰਜ ਪ੍ਰਕਾਸ਼, ਰਾਜ ਕੁਮਾਰ ਬਾਂਸਲ, ਰਾਕੇਸ਼ ਕੁਮਾਰ ਬੁਢਲਾਡਾ, ਸਾਗਰ ਸਿੰਘ, ਪ੍ਰਸ਼ੋਤਮ ਸਿੰਘ ਖੁਡਾਲ, ਮੋਹਿਤ ਜਾਗੜਾ, ਵਕੀਲ ਸਿੰਘ, ਨਰਿੰਦਰ ਕੁਮਾਰ, ਡਿੰਪਲ ਸ਼ਰਮਾ, ਕੇਵਲ ਗਰਗ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ 'ਚ ਭਰਤੀ ਘੁਟਾਲੇ ਦਾ ਇਲਜ਼ਾਮ <br/> ਅਗਲੀ ਖ਼ਬਰ ਭਾਕਿਯੂ (ਉਗਰਾਹਾਂ) ਵਲੋਂ ਪਿੰਡ ਬਰਨਾਲਾ ਵਿਖੇ ਖੇਤੀਬਾੜੀ ਅਧਿਕਾਰੀਆਂ ਦਾ ਘਿਰਾਓ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।