06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਕਲੇਰ ਪਬਲਿਕ ਸਕੂਲ ਦੀ ਵਿਦਿਆਰਥਣ ਜਸ਼ਨਪ੍ਰੀਤ ਜਲਾਲ ਆਈ.ਪੀ.ਐਸ. ਬਣਨ ਦੀ ਇਛੁੱਕ <br/>

ਅਜੀਤ ਡੈਸਕ 03-05-2026
ਭਗਤਾ ਭਾਈਕਾ, 2 ਮਈ (ਸੁਖਪਾਲ ਸਿੰਘ ਸੋਨੀ)-ਕਲੇਰ ਇੰਟਰਨੈਸ਼ਨਲ ਸਕੂਲ ਦੀ ਹੋਣਹਾਰ ਵਿਦਿਆਰਥਣ ਜਸ਼ਨਪ੍ਰੀਤ ਜਲਾਲ ਨੇ ਆਰਟਸ ਸਟਰੀਮ ਵਿਚ 96 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਆਪਣੇ ਪਰਿਵਾਰ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸ਼ਾਨਦਾਰ ਕਾਮਯਾਬੀ 'ਤੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਨੇ ਵਿਦਿਆਰਥਣ ਜਸ਼ਨਪ੍ਰੀਤ ਪੁੱਤਰੀ ਬਿੰਦਰ ਜਲਾਲ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਿ ਜਸ਼ਨਪ੍ਰੀਤ ਇਕ ਹੋਣਹਾਰ ਅਤੇ ਮਿਹਨਤੀ ਵਿਦਿਆਰਥਣ ਹੈ, ਜਿਸ ਦਾ ਸੁਪਨਾ ਭਵਿੱਖ ਵਿਚ ਆਈ ਪੀ ਐਸ ਅਫ਼ਸਰ ਬਣ ਕੇ ਦੇਸ਼ ਦੀ ਸੇਵਾ ਕਰਨ ਦਾ ਹੈ | ਸਕੂਲ ਦੇ ਚੇਅਰਮੈਨ ਨੇ ਖੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ ਇਹ ਉਪਲੱਬਧੀ ਜਸ਼ਨਪ੍ਰੀਤ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਸਹੀ ਰਹਿਨੁਮਾਈ ਦਾ ਨਤੀਜਾ ਹੈ | ਉਨ੍ਹਾਂ ਕਿਹਾ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕਰਦਾ ਹੈ | ਇਸ ਤਰ੍ਹਾਂ ਦੀਆਂ ਕਾਮਯਾਬੀਆਂ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣਦੀਆਂ ਹਨ | ਜਸ਼ਨਪ੍ਰੀਤ ਦੇ ਸੁਨਹਿਰੇ ਭਵਿੱਖ ਲਈ ਚੇਅਰਮੈਨ ਮਲੂਕਾ ਨੇ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ |

ਪਿਛਲੀ ਖ਼ਬਰ ਸਪਾਰਕਲਿੰਗ ਸਕੂਲ 'ਚ ਵਿਸ਼ਵ ਪ੍ਰੈੱਸ ਅਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਕਾਂਗਰਸ ਪਾਰਟੀ ਨੇ ਖਿੱਚੀਆਂ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ, ਉਮੀਦਵਾਰਾਂ ਬਾਰੇ ਕੀਤੀ ਚਰਚਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।