07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਕਾਂਗਰਸ ਪਾਰਟੀ ਦੇ ਐਸ.ਸੀ. ਵਿੰਗ ਵਲੋਂ ਪਿੰਡਾਂ ਵਿਚ ਸਰਗਰਮੀਆਂ <br/>

ਅਜੀਤ ਡੈਸਕ 03-05-2026
ਨਥਾਣਾ, 2 ਮਈ (ਗੁਰਦਰਸ਼ਨ ਲੁੱਧੜ)- ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਐਸ.ਸੀ ਵਿੰਗ ਵਲੋਂ ਐਸ.ਸੀ ਡਿਪਾਰਟਮੈਂਟ ਦੇ ਸੂਬਾਈ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਅਤੇ ਪਾਰਟੀ ਦੀ ਜ਼ਿਲ੍ਹਾ ਇਕਾਈ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਧਾਨ ਸਭਾ ਚੋਣਾਂ-2027 ਦੀ ਤਿਆਰੀ ਦੇ ਸਬੰਧ ਵਿਚ ਜ਼ਿਲ੍ਹਾ ਇਕਾਈ ਦੇ ਚੇਅਰਮੈਨ ਸਰਦੂਲ ਸਿੰਘ ਗੋਬਿੰਦਪੁਰਾ ਵਲੋਂ ਬਲਾਕ ਨਥਾਣਾ ਦੇ ਵੱਖ ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ¢ ਗੋਬਿੰਦਪੁਰਾ ਨੇ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਆਪਣੇ ਰਾਜਕਾਲ ਦੌਰਾਨ ਗ਼ਰੀਬਾਂ ਦੀ ਭਲਾਈ ਲਈ ਕਾਫੀ ਸਕੀਮਾਂ ਬਣਾਈਆਂ ਗਈਆਂ ਸਨ,ਜਿਨ੍ਹਾਂ ਨੂੰ ਪੰਜਾਬ ਅਤੇ ਕੇਂਦਰ ਦੀਆਂ ਦੀ ਮÏਜੂਦਾ ਸਰਕਾਰਾਂ ਖ਼ਤਮ ਕਰਨ 'ਤੇ ਤੁਲੀਆਂ ਹੋਈਆਂ ਹਨ¢ ਐਸ.ਸੀ.ਵਿੰਗ ਦੇ ਜ਼ਿਲ੍ਹਾ ਚੇਅਰਮੈਨ ਦੀ ਨਿਗਰਾਨੀ ਹੇਠ ਪੂਹਲੀ,ਪੂਹਲਾ,ਗੋਬਿੰਦਪੁਰਾ ਅਤੇ ਕਈ ਹੋਰਨਾਂ ਪਿੰਡਾਂ ਵਿਚ ਐਸ.ਸੀ ਭਾਈਚਾਰੇ ਦੀਆਂ ਕਮੇਟੀਆਂ ਬਣਾਈਆਂ ਗਈਆਂ, ਜੋ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਦੀ ਹੋਰ ਮਜ਼ਬੂਤੀ ਲਈ ਕੰਮ ਕਰਨਗੀਆਂ¢ ਇਸ ਮੌਕੇ ਐਸ.ਸੀ ਵਿੰਗ ਬਲਾਕ ਨਥਾਣਾ ਦੇ ਪ੍ਰਧਾਨ ਪ੍ਰਗਟ ਸਿੰਘ ਤੁੰਗਵਾਲੀ, ਦਵਿੰਦਰ ਸਿੰਘ ਆਸ਼ਾ ਮੈਂਬਰ, ਪਰਮਜੀਤ ਸਿੰਘ ਮੈਂਬਰ, ਜੀਤ ਰਾਮ, ਅਵਤਾਰ ਸਿੰਘ, ਰੇਸ਼ਮ ਸਿੰਘ ਗੋਬਿੰਦਪੁਰਾ, ਹਰਪ੍ਰੀਤ ਸਿੰਘ ਸ਼ਹਿਰੀ ਪ੍ਰਧਾਨ ਭੁੱਚੋ ਮੰਡੀ ਅਤੇ ਵੱਖ ਵੱਖ ਪਿੰਡਾਂ ਦੇ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ¢

ਪਿਛਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਪਿੰਡ ਇਕਾਈ ਦੀ ਚੋਣ <br/> ਅਗਲੀ ਖ਼ਬਰ ਸਾਬਕਾ ਕੌਂਸਲਰ ਰੇਖਾ ਰਾਣੀ ਬਾਘਲਾ ਦਾ ਦਿਹਾਂਤ, ਸਸਕਾਰ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।