07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਪਿੰਡ ਇਕਾਈ ਦੀ ਚੋਣ <br/>

ਅਜੀਤ ਡੈਸਕ 03-05-2026
ਤਲਵੰਡੀ ਸਾਬੋ, 2 ਮਈ (ਰਣਜੀਤ ਸਿੰਘ ਰਾਜੂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਤਲਵੰਡੀ ਸਾਬੋ ਵਲੋਂ ਪਿੰਡ ਇਕਾਈ ਗੁਰੂਸਰ ਦੀ ਚੋਣ ਕਰਵਾਕੇ ਆਗੂਆਂ ਨੂੰ ਰਸਮੀ ਤੌਰ 'ਤੇ ਜਥੇਬੰਦੀ 'ਚ ਸ਼ਾਮਿਲ ਕੀਤਾ ਗਿਆ | ਜਥੇਬੰਦੀ ਵਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਭਾਕਿਯੂ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ ਦੀ ਅਗਵਾਈ ਹੇਠ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਇਕੱਠ ਕੀਤਾ ਗਿਆ | ਜ਼ਿਲ੍ਹਾ ਆਗੂ ਨੇ ਜਥੇਬੰਦੀ ਦੇ ਸੰਵਿਧਾਨ, ਮੰਤਵ ਤੇ ਅਨੁਸ਼ਾਸਨ ਵਿਚ ਰਹਿਕੇ ਕੰਮ ਕਰਨ ਦੀ ਮਹੱਤਤਾ 'ਤੇ ਚਾਨਣਾ ਪਾਇਆ | ਇਸ ਮੌਕੇ ਬਲਾਕ ਜਨਰਲ ਸਕੱਤਰ ਕਾਲਾ ਚੱਠੇਵਾਲਾ ਨੇ ਜਥੇਬੰਦ ਲੋਕਾਂ ਵਲੋਂ ਇਕੱਠੇ ਹੋ ਕੇ ਲੜਨ ਦੀ ਤਾਕਤ ਦੇ ਮਹੱਤਵ ਬਾਰੇ ਦੱਸਿਆ | ਇਸ ਸਮੇਂ ਬਲਾਕ ਆਗੂ ਨੇ ਕਿਹਾ ਕਿ ਸਰਕਾਰ ਸਾਮਰਾਜੀ ਨੀਤੀਆਂ ਲਾਗੂ ਕਰਨ ਲਈ ਪੱਬਾਂ ਭਾਰ ਹੈ, ਸਮੇਂ ਦੀ ਨਜ਼ਾਕਤ ਤੇ ਸਰਕਾਰ ਦੀ ਲੋਕ ਵਿਰੋਧੀ ਨੀਅਤ ਨੂੰ ਦੇਖਦਿਆਂ ਕਿਸਾਨ ਯੂਨੀਅਨ ਨੂੰ ਤਕੜੇ ਹੋ ਕੇ ਸਰਕਾਰ ਦੇ ਜ਼ਬਰ ਦਾ ਸਾਹਮਣਾ ਕਰਨ ਲਈ ਵੱਡੇ ਪੱਧਰ 'ਤੇ ਤਿਆਰ ਹੋਣਾ ਚਾਹੀਦਾ ਹੈ | ਅੱਜ ਦੇ ਇਕੱਠ ਵਿਚ ਸਰਬਸੰਮਤੀ ਨਾਲ ਕੁਲਵਿੰਦਰ ਸਿੰਘ ਨੂੰ ਪਿੰਡ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਜਦੋਂਕਿ ਦਰਸ਼ਨ ਸਿੰਘ ਨੂੰ ਜਨਰਲ ਸਕੱਤਰ, ਭੋਲਾ ਸਿੰਘ ਖ਼ਜ਼ਾਨਚੀ, ਬਲਵੰਤ ਸਿੰਘ ਮੀਤ ਪ੍ਰਧਾਨ, ਗੁਰਤੇਜ ਸਿੰਘ ਪ੍ਰਚਾਰ ਸਕੱਤਰ ਸਮੇਤ ਸੱਤ ਕਮੇਟੀ ਮੈਂਬਰ ਚੁਣੇ ਗਏ | ਇਸ ਸਮੇਂ ਪਿੰਡ ਇਕਾਈ ਤੇ ਹਾਜ਼ਰ ਕਿਸਾਨਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਜਥੇਬੰਦੀ ਦੇ ਸੰਵਿਧਾਨ ਮੁਤਾਬਕ ਚੱਲਣਗੇ ਤੇ ਜਥੇਬੰਦੀ ਦੇ ਹਰ ਸੁਨੇਹੇ 'ਤੇ ਹਾਜ਼ਰ ਹੋਣਗੇ |

ਪਿਛਲੀ ਖ਼ਬਰ ਬਿੱਟੀ ਤੇ ਡਿੰਪੀ ਨੂੰ ਸਦਮਾ-ਮਾਤਾ ਦਾ ਦਿਹਾਂਤ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਐਸ.ਸੀ. ਵਿੰਗ ਵਲੋਂ ਪਿੰਡਾਂ ਵਿਚ ਸਰਗਰਮੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।