08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਰੋਕਥਾਮ ਲਈ ਕੀਤਾ ਜਾਗਰੂਕ <br/>

ਅਜੀਤ ਡੈਸਕ 03-05-2026
ਬਠਿੰਡਾ, 2 ਮਈ (ਵੀਰਪਾਲ ਸਿੰਘ)- ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਠਿੰਡਾ ਪੁਲਿਸ ਵਲੋਂ ਖੇਤੀਬਾੜੀ ਵਿਭਾਗ ਨਾਲ ਮਿਲ ਕੇ ਕਿਸਾਨ ਜਾਗਰੂਕ ਕੈਂਪ ਦਾ ਆਯੋਜਨ ਕੀਤਾ ਗਿਆ ਗਿਆ | ਇਸ ਕੈਂਪ ਦੌਰਾਨ ਐਸ.ਐਸ.ਪੀ. ਮੈਡਮ ਜਯੋਤੀ ਯਾਦਵ ਵਲੋਂ ਖੇਤੀਬਾੜੀ ਅਫ਼ਸਰਾਂ ਨਾਲ ਮਿਲ ਕੇ ਪਿੰਡ ਬੁਰਜ ਵਿਖੇ ਪੁੱਜ ਕੇ ਕਿਸਾਨਾਂ ਨੂੰ ਵਾਤਾਵਰਨ ਸਾਫ-ਰੱਖਣ ਲਈ ਕਣਕ ਦੇ ਨਾੜ ਨੂੰ ਅੱਗ ਲੱਗਣ ਨਾਲ ਫੈਲਣ ਵਾਲੇ ਪ੍ਰਦੂਸ਼ਣ ਨੰੂ ਘੱਟ ਕਰਨ ਲਈ ਕਿਸਾਨ ਮਿਲਣੀ ਕੀਤੀ ਗਈ | ਇਸ ਮੌਕੇ ਐਸ.ਐਸ.ਪੀ. ਬਠਿੰਡਾ ਵਲੋਂ ਵਿਚਾਰ ਸਾਂਝੇ ਕਰਦੇ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਸਾਨੂੰ ਧੂੰਆ ਫੈਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਲਈ ਖੇਤਾਂ ਵਿਚ ਕਣਕ ਦੇ ਨਾੜ ਨੂੰ ਅੱਗ ਨਹੀਂ ਲਗਾਉਣੀ ਚਾਹੀਦਾ |
ਵਾਤਾਵਰਨ ਸੰਭਾਲ ਅਤੇ ਕਾਨੂੰਨ ਦੀ ਪਾਲਣਾ ਕਰਨ ਲਈ ਅਪੀਲ ਕੀਤੀ ਗਈ | ਖੇਤੀਬਾੜੀ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਖੇਤੀਬਾੜੀ ਦੇ ਆਧੁਨਿਕ ਤਰੀਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ |

ਪਿਛਲੀ ਖ਼ਬਰ ਆਸ਼ਾ ਦਿਵਸ ਮੌਕੇ ਮਿਹਨਤੀ ਆਸ਼ਾ ਵਰਕਰਾਂ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਬਿੱਟੀ ਤੇ ਡਿੰਪੀ ਨੂੰ ਸਦਮਾ-ਮਾਤਾ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।