08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਆਸ਼ਾ ਦਿਵਸ ਮੌਕੇ ਮਿਹਨਤੀ ਆਸ਼ਾ ਵਰਕਰਾਂ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 03-05-2026
ਨਥਾਣਾ, 2 ਮਈ (ਗੁਰਦਰਸ਼ਨ ਲੁੱਧੜ)- ਪੰਜਾਬ ਸਿਹਤ ਸੇਵਾਵਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਮੁਦਾਇਕ ਸਿਹਤ ਕੇਂਦਰ ਨਥਾਣਾ ਵਿਖੇ ਆਸ਼ਾ ਦਿਵਸ ਮਨਾਇਆ ਗਿਆ¢ ਇਸ ਮੌਕੇ ਸੰਬੋਧਨ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ: ਉਮੇਸ਼ ਗੁਪਤਾ ਨੇ ਕਿਹਾ ਕਿ ਆਸ਼ਾ ਵਰਕਰਾਂ ਸਿਹਤ ਵਿਭਾਗ ਅਤੇ ਨਾਗਰਿਕਾਂ ਵਿਚਕਾਰ ਅਹਿਮ ਕੜੀ ਹਨ, ਜੋ ਸਿਹਤ ਸੇਵਾਵਾਂ ਨੂੰ ਘਰ ਘਰ ਤੱਕ ਪਹੁੰਚਾਉਂਦੀਆਂ ਹਨ ਅਤੇ ਨਾਲ ਹੀ ਨਾਗਰਿਕਾਂ ਦੀਆਂ ਸਿਹਤ ਮੁਸ਼ਕਿਲਾਂ ਬਾਰੇ ਜਾਣਕਾਰੀ ਸਿਹਤ ਵਿਭਾਗ ਦੇ ਅਧਿਕਾਰੀਆਂ ਤੱਕ ਵੀ ਪਹੁੰਚਾਉਂਦੀਆਂ ਹਨ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਸ਼ਾ ਦੀ ਮਹੱਤਤਾ ਨੂੰ ਦੇਖ ਦੇ ਹੋਏ ਹਰ ਸਾਲ ਇਹ ਦਿਵਸ ਮਨਾਉਣ ਦਾ ਸ਼ਲਾਘਾਯੋਗ ਫੈਸਲਾ ਕੀਤਾ ਹੈ, ਜਿਸ ਨਾਲ ਆਸ਼ਾ ਵਰਕਰਾਂ ਦਾ ਮਨੋਬਲ ਹੋਰ ਵਧੇਗਾ¢ ਆਈ.ਈ.ਸੀ. ਗਤੀਵਿਧੀਆਂ ਦੇ ਨੋਡਲ ਅਧਿਕਾਰੀ ਅਤੇ ਬਲਾਕ ਪ੍ਰਸਾਰ ਸਿੱਖਿਅਕ ਸੋਨਦੀਪ ਸਿੰਘ ਸੰਧੂ ਨੇ ਆਸ਼ਾ ਵਰਕਰਾਂ ਦੀਆਂ ਸੇਵਾਵਾਂ ਬਾਰੇ ਵਿਸਥਾਰ-ਪੂਰਵਕ ਚਾਨਣਾ ਪਾਇਆ¢ ਇਸ ਮੌਕੇ ਵਰਤਮਾਨ ਸਾਲ ਦੌਰਾਨ ਸਭ ਤੋਂ ਵੱਧ ਕੰਮ ਕਰਨ ਵਾਲੀਆਂ ਤਿੰਨ ਆਸ਼ਾ ਵਰਕਰਾਂ ਸਿਰਜਣਾ ਦੇਵੀ ਲਹਿਰਾ ਮੁਹੱਬਤ, ਰਾਜਵਿੰਦਰ ਕੌਰ ਬੁਰਜ ਕਾਹਨ ਸਿੰਘ ਵਾਲਾ ਅਤੇ ਸੁਖਪਾਲ ਕੌਰ ਲਹਿਰਾ ਖਾਨਾ ਨੂੰ ਸਨਮਾਨਿਤ ਕੀਤਾ ਗਿਆ¢

ਪਿਛਲੀ ਖ਼ਬਰ ਕਣਕ ਦਾ ਨਾੜ ਨਾ ਸਾੜਨ ਸੰਬੰਧੀ ਕਿਸਾਨਾਂ ਕੀਤਾ ਜਾਗਰੂਕ <br/> ਅਗਲੀ ਖ਼ਬਰ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਰੋਕਥਾਮ ਲਈ ਕੀਤਾ ਜਾਗਰੂਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।