08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਕਣਕ ਦਾ ਨਾੜ ਨਾ ਸਾੜਨ ਸੰਬੰਧੀ ਕਿਸਾਨਾਂ ਕੀਤਾ ਜਾਗਰੂਕ <br/>

ਅਜੀਤ ਡੈਸਕ 03-05-2026
ਮਾਨਸਾ/ਭੀਖੀ/ ਬੁਢਲਾਡਾ, 2 ਮਈ (ਰਵੀ, ਸਹੋਤਾ, ਮਨਚੰਦਾ)- ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜ਼ਿਲੇ੍ਹ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਕੇ ਕਿਸਾਨਾਂ ਨੂੰ ਕਣਕ ਦਾ ਨਾੜ ਨਾ ਸਾੜਨ ਸਬੰਧੀ ਜਾਗਰੂਕ ਕੀਤਾ | ਵਧੀਕ ਡਿਪਟੀ ਕਮਿਸ਼ਨਰ ਅਨੁਪਿ੍ਤਾ ਜੌਹਲ ਅਤੇ ਐਸ.ਡੀ.ਐਮ. ਬਲਜੀਤ ਕੌਰ ਨੇ ਪਿੰਡਾਂ ਕੋਟੜਾ ਕਲਾਂ, ਮੱਤੀ, ਸਮਾਓ, ਭੀਖੀ, ਬੋੜਾਵਾਲ, ਬੀਰੋਕੇ ਕਲਾਂ, ਬੀਰੋਕੇ ਖ਼ੁਰਦ, ਗੁਰਨੇ ਕਲਾਂ ਆਦਿ ਪਿੰਡਾਂ ਦਾ ਨਿਰੀਖਣ ਕੀਤਾ ਗਿਆ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਲਈ ਫ਼ਸਲਾਂ ਦੀ ਰਹਿੰਦ-ਖੰੂਹਦ ਦਾ ਵਿਗਿਆਨਕ ਤਰੀਕੇ ਨਾਲ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਨਾ ਸਿਰਫ਼ ਵਾਤਾਵਰਨ ਪਲੀਤ ਹੁੰਦਾ ਹੈ, ਸਗੋਂ ਮਿੱਤਰ ਕੀੜੇ ਮਰਨ ਨਾਲ ਜ਼ਮੀਨ ਦੀ ਸਿਹਤ 'ਤੇ ਵੀ ਮਾੜਾ ਅਸਰ ਪੈਂਦਾ ਹੈ | ਦੌਰੇ ਦੌਰਾਨ ਅਧਿਕਾਰੀਆਂ ਨੇ ਦੇਖਿਆ ਕਿ ਕੁਝ ਥਾਵਾਂ 'ਤੇ ਨਾੜ ਨੂੰ ਅੱਗ ਲਗਾਈ ਗਈ ਸੀ, ਨੂੰ ਪ੍ਰਸ਼ਾਸਨਿਕ ਟੀਮਾਂ ਨੇ ਮੌਕੇ 'ਤੇ ਹੀ ਬੁਝਵਾਇਆ |

ਪਿਛਲੀ ਖ਼ਬਰ ਸਰਕਾਰੀ ਸਕੂਲ ਸਰਦੂਲਗੜ੍ਹ ਵਿਖੇ ਗੈਸਟ ਲੈਕਚਰ ਕਰਵਾਇਆ <br/> ਅਗਲੀ ਖ਼ਬਰ ਆਸ਼ਾ ਦਿਵਸ ਮੌਕੇ ਮਿਹਨਤੀ ਆਸ਼ਾ ਵਰਕਰਾਂ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।