08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਡੀ.ਸੀ. ਅਤੇ ਐਸ.ਐਸ.ਪੀ. ਵਲੋਂ ਪਿੰਡ ਰੰਘੜਿਆਲ ਤੇ ਦਾਤੇਵਾਸ ਦੇ ਖੇਤਾਂ ਦਾ ਦੌਰਾ <br/>

ਅਜੀਤ ਡੈਸਕ 03-05-2026
ਬੁਢਲਾਡਾ, 2 ਮਈ (ਸੁਨੀਲ ਮਨਚੰਦਾ)- ਨਵਜੋਤ ਕੌਰ ਡਿਪਟੀ ਕਮਿਸ਼ਨਰ ਤੇ ਭਾਗੀਰਥ ਸਿੰਘ ਮੀਨਾ ਐਸ. ਐਸ. ਪੀ. ਮਾਨਸਾ ਵਲੋਂ ਪਿੰਡ ਰੰਘੜਿਆਲ, ਦਾਤੇਵਾਸ ਆਦਿ ਦੇ ਖੇਤਾਂ ਦਾ ਦੌਰਾ ਕੀਤਾ ਗਿਆ | ਉਨ੍ਹਾਂ ਦਾਤੇਵਾਸ ਦੇ ਅਗਾਂਹਵਧੂ ਕਿਸਾਨ ਸਤਿੰਦਰਪਾਲ ਸਿੰਘ ਜੋ ਨਾੜ ਨੂੰ ਸਾੜਨ ਦੀ ਬਜਾਏ ਖੇਤਾਂ 'ਚ ਵਾਹੁੰਦਾ ਹੈ ਅਤੇ ਦਾਤੇਵਾਸ ਦੇ ਕਿਸਾਨ ਸਤਿੰਦਰ ਸਿੰਘ ਵੀ ਪਿਛਲੇ ਲੰਮੇ ਸਮੇਂ ਤੋਂ ਨਾੜ ਨੂੰ ਅੱਗ ਨਹੀਂ ਲਗਾ ਰਿਹਾ, ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਨ ਦੇ ਰਾਖੇ ਬਣਨ ਵਾਲੇ ਕਿਸਾਨ ਵਧਾਈ ਦੇ ਪਾਤਰ ਹਨ | ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਦੀ ਰੱਖਿਆ ਲਈ ਰਹਿੰਦ-ਖੰੂਹਦ ਨੂੰ ਅੱਗ ਨਾ ਲਗਾਉਣ | ਐਸ.ਐਸ.ਪੀ. ਨੇ ਕਿਹਾ ਕਿ ਵਾਤਾਵਰਨ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ | ਪਿੰਡ ਰੰਘੜਿਆਲ ਨੇੜੇ ਨਾੜ ਸਾੜੇ ਦਾ ਮਾਮਲਾ ਸਾਹਮਣੇ ਆਉਣ 'ਤੇ ਡੀ.ਸੀ. ਨੇ ਮੌਕੇ 'ਤੇ ਮੌਜੂਦ ਖੇਤੀਬਾੜੀ ਵਿਭਾਗ ਦੇ ਨੋਡਲ ਅਫ਼ਸਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਅਜਿਹੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਉਪ ਮੰਡਲ ਮੈਜਿਸਟਰੇਟ ਗਗਨਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਸਿੱਧੂ, ਐਸ. ਡੀ. ਓ. ਹਰਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਠਿੰਡਾ 'ਚ ਸੜਕਾਂ ਉੱਪਰ ਲੱਗ ਰਹੀਆਂ ਨਾਜਾਇਜ਼ ਰੇਹੜੀਆਂ ਵਾਲਿਆਂ 'ਤੇ ਟਰੈਫ਼ਿਕ ਪੁਲਿਸ ਹੋਈ ਮਿਹਰਬਾਨ <br/> ਅਗਲੀ ਖ਼ਬਰ ਮਨੂ ਵਾਟਿਕਾ ਸਕੂਲ 'ਚ ਸੈਮੀਨਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।