18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਵਿਧਾਇਕ ਬਣਾਂਵਾਲੀ ਨੇ ਸਰਦੂਲੇਵਾਲਾ ਵਿਖੇ ਖੇਡ ਮੈਦਾਨ ਦਾ ਕੀਤਾ ਉਦਘਾਟਨ <br/>

ਅਜੀਤ ਡੈਸਕ 05-05-2026
ਸਰਦੂਲਗੜ੍ਹ, 4 ਮਈ (ਜੀ.ਐਮ.ਅਰੋੜਾ)- ਪੰਜਾਬ ਨੂੰ ਮੁੜ 'ਖੇਡਾਂ ਦੀ ਨਰਸਰੀ' ਬਣਾਉਣ ਅਤੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿੱਢੀ ਮੁਹਿੰਮ ਤਹਿਤ ਅੱਜ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਸਰਦੂਲੇਵਾਲਾ ਵਿਖੇ 32.59 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕੀਤਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ 'ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ 15 ਜੁਲਾਈ ਤੱਕ 3100 ਖੇਡ ਮੈਦਾਨ ਬਣਾਉਣ ਦਾ ਟੀਚਾ ਮਿਥਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਹ ਖੇਡ ਮੈਦਾਨ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਤਿਆਰ ਕੀਤਾ ਗਿਆ ਹੈ, ਜਿਸ 'ਚ ਖਿਡਾਰੀਆਂ ਲਈ ਵਿਸ਼ੇਸ਼ ਸਹੂਲਤਾਂ ਦਾ ਪ੍ਰਬੰਧ ਹੈ | ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ | ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਅਫ਼ਸਰ ਰਾਜ ਕੁਮਾਰ, ਗ੍ਰਾਮ ਪੰਚਾਇਤ ਅਤੇ ਇਲਾਕੇ ਦੇ ਮੋਹਤਬਰ ਹਾਜ਼ਰ ਸਨ |

ਪਿਛਲੀ ਖ਼ਬਰ ਮਾਈ ਭਾਗੋ ਕਾਲਜ ਰੱਲਾ ਵਿਖੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ <br/> ਅਗਲੀ ਖ਼ਬਰ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ ਕੇਂਦਰ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ-ਨਕੱਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।