13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਮੁਫ਼ਤ ਜਾਂਚ ਕੈਂਪ ਲੋੜਵੰਦ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰ ਰਹੇ- ਕਾਂਸਲ <br/>

ਅਜੀਤ ਡੈਸਕ 11-05-2026
ਰਾਮਾਂ ਮੰਡੀ, 10 ਮਈ (ਤਰਸੇਮ ਸਿੰਗਲਾ)- ਸਥਾਨਕ ਸਹਾਰਾ ਆਈ ਕੇਅਰ ਸੈਂਟਰ ਵਿਖੇ ਗਰੇ ਮੈਟਰਜ਼ ਬਠਿੰਡਾ ਦੇ ਐਮ.ਡੀ. ਰਾਕੇਸ਼ ਕਪੂਰ ਵਲੋਂ ਰਾਮਾਂ ਸਹਾਰਾ ਕਲੱਬ ਦੇ ਸਹਿਯੋਗ ਨਾਲ ਆਪਣੇ ਮਾਤਾ-ਪਿਤਾ ਪ੍ਰੇਮ ਲਤਾ ਕਪੂਰ ਅਤੇ ਰਾਮਪਾਲ ਕਪੂਰ ਦੀ ਪਵਿੱਤਰ ਯਾਦ 'ਚ 25ਵਾਂ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ ¢ ਕੈਂਪ ਦÏਰਾਨ ਅੱਖਾਂ ਦੇ ਮਾਹਿਰ ਡਾ. ਕਰਨ ਸਾਰਵਾਲ (ਐਮ.ਐਸ.), ਰਾਮਪੁਰਾ ਫੂਲ ਅਤੇ ਉਨ੍ਹਾਂ ਦੀ ਟੀਮ ਵਲੋਂ ਕੁੱਲ 45 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ¢ ਮਰੀਜ਼ਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ ¢ ਜਾਂਚ ਦੌਰਾਨ 3 ਮਰੀਜ਼ ਮੋਤੀਆਬਿੰਦ ਨਾਲ ਪੀੜਤ ਪਾਏ ਗਏ, ਜਿਨ੍ਹਾਂ ਦੇ ਅਪਰੇਸ਼ਨ ਵੀ ਮੁਫ਼ਤ ਕੀਤੇ ਜਾਣਗੇ ¢ ਕਲੱਬ ਦੇ ਪ੍ਰਧਾਨ ਐਡਵੋਕੇਟ ਸੁਰੇਸ਼ ਕੁਮਾਰ ਕਾਂਸਲ ਨੇ ਇਸ ਉਪਰਾਲੇ ਲਈ ਐਮ.ਡੀ. ਰਾਕੇਸ਼ ਕਪੂਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀ ਸੇਵਾ ਭਾਵਨਾ ਨਾਲ ਭਰੇ ਕੈਂਪ ਸਮਾਜ ਲਈ ਬਹੁਤ ਲਾਭਕਾਰੀ ਸਾਬਤ ਹੁੰਦੇ ਹਨ ਅਤੇ ਲੋੜਵੰਦ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦੇ ਹਨ ¢ ਇਸ ਮੌਕੇ ਕਲੱਬ ਦੇ ਪ੍ਰਧਾਨ ਐਡਵੋਕੇਟ ਸੁਰੇਸ਼ ਕਾਂਸਲ, ਸਰਪ੍ਰਸਤ ਡਾ. ਸੋਹਨ ਲਾਲ ਕਲਿਆਣੀ, ਪ੍ਰੋਜੈਕਟ ਚੇਅਰਮੈਨ ਹੰਸ ਰਾਜ ਖੰਨਾ, ਕੈਸ਼ੀਅਰ ਸੁਰੇਸ਼ ਜੱਗਾ, ਸਕੱਤਰ ਵਿਕਰਾਂਤ ਗੋਇਲ ਐਡਵੋਕੇਟ, ਅਮਿਤ ਲਹਿਰੀ, ਅਸ਼ੋਕ ਕੁਮਾਰ ਸੇਤੀਆ ਸਮੇਤ ਹੋਰ ਅਹੁਦੇਦਾਰ ਮÏਜੂਦ ਸਨ¢



ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਬਣਾਏ ਕਾਨੂੰਨ 'ਤੇ ਜਥੇਦਾਰ ਬਾਬਾ ਟੇਕ ਸਿੰਘ ਨੇ ਪ੍ਰਗਟਾਇਆ ਇਤਰਾਜ਼ ਅਗਲੀ ਖ਼ਬਰ ਪੇਂਡੂ ਸਾਹਿਤ ਸਭਾ ਬਾਲਿਆਂਵਾਲੀ ਦੀ ਹੋਈ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।