ਤਲਵੰਡੀ ਸਾਬੋ, 10 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਪੰਜਾਬ ਸਰਕਾਰ ਵਲੋਂ ਹਾਲ ਹੀ 'ਚ ਬੇਅਦਬੀ ਸਬੰਧੀ ਪਾਸ ਕੀਤੇ ਗਏ ਕਾਨੂੰਨ 'ਚ ਅਨੇਕਾਂ ਖ਼ਾਮੀਆਂ ਹੋਣ ਦਾ ਦਾਅਵਾ ਕਰਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਇਸ 'ਤੇ ਇਤਰਾਜ਼ ਪ੍ਰਗਟਾਇਆ ਹੈ | ਅੱਜ ਇੱਥੇ ਇੱਕ ਧਾਰਮਿਕ ਸਮਾਗਮ ਚ ਵੱਡੀ ਗਿਣਤੀ ਸੰਗਤਾਂ ਨੂੰ ਸੰਬੋਧਨ ਦੌਰਾਨ ਜਥੇਦਾਰ ਬਾਬਾ ਟੇਕ ਸਿੰਘ ਨੇ ਕਿਹਾ ਕਿ ਨਵਾਂ ਐਕਟ ਗ੍ਰੰਥੀ ਸਿੰਘਾਂ, ਰਾਗੀ ਸਿੰਘਾਂ, ਪ੍ਰਚਾਰਕਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ 'ਤੇ ਅਣਚਾਹਿਆ ਅਤੇ ਗੈਰ-ਵਾਜਬ ਦਬਾਅ ਬਣਾਉਣ ਵਾਲਾ ਹੈ | ਕਿਸੇ ਵੀ ਅਣਸੁਖਾਵੀਂ ਘਟਨਾ ਲਈ ਸਿੱਧੇ ਤੌਰ 'ਤੇ ਸੇਵਾਦਾਰਾਂ ਨੂੰ ਜਵਾਬਦੇਹ ਠਹਿਰਾਉਣਾ ਉਨ੍ਹਾਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੀ ਸਾਜ਼ਿਸ਼ ਹੈ | ਸਿੰਘ ਸਾਹਿਬ ਨੇ ਅੱਗੇ ਕਿਹਾ ਕਿ ਕਸਟੋਡੀਅਨ ਮਤ' ਦੀ ਆੜ ਵਿੱਚ ਘਰਾਂ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਜਾਂ ਸ੍ਰੀ ਸਹਿਜ ਪਾਠ ਸਾਹਿਬ ਦੀ ਜ਼ਿੰਮੇਵਾਰੀ ਤੈਅ ਕਰਨ ਨਾਲ ਸੰਗਤ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ | ਇਸੇ ਸਹਿਮ ਕਾਰਨ ਸੰਗਤ ਆਪਣੇ ਘਰਾਂ ਵਿਚੋਂ ਪਵਿੱਤਰ ਪੋਥੀਆਂ ਅਤੇ ਗੁਟਕਾ ਸਾਹਿਬ ਗੁਰਦੁਆਰਾ ਸਾਹਿਬਾਨ ਵਿੱਚ ਜਮ੍ਹਾ ਕਰਵਾ ਰਹੀਆਂ ਹਨ ਅਤੇ ਇਹ ਰੁਝਾਨ ਸਿੱਖੀ ਦੇ ਪ੍ਰਚਾਰ ਅਤੇ ਘਰ-ਘਰ ਬਾਣੀ ਪਹੁੰਚਾਉਣ ਦੇ ਮਿਸ਼ਨ ਲਈ ਇੱਕ ਵੱਡੀ ਚੁਨੌਤੀ ਬਣ ਗਿਆ ਹੈ | ਸੰਬੋਧਨ ਦੌਰਾਨ ਸਿੰਘ ਸਾਹਿਬ ਨੇ ਸਮੂਹ ਸਿੱਖ ਸੰਗਤਾਂ ਅਤੇ ਪੰਥਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਧਾਰਮਿਕ ਮਾਮਲਿਆਂ ਵਿੱਚ ਸਰਕਾਰੀ ਦਖ਼ਲ-ਅੰਦਾਜ਼ੀ ਬਰਦਾਸ਼ਤਯੋਗ ਨਹੀ ਤੇ ਵਿਰੁੱਧ ਇਕਜੁੱਟ ਹੋ ਕੇ ਆਵਾਜ਼ ਬੁਲੰਦ