13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਭਾਈ ਜਸਵੀਰ ਸਿੰਘ ਰੋਡੇ ਵਲੋਂ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ <br/>

ਅਜੀਤ ਡੈਸਕ 11-05-2026
ਤਲਵੰਡੀ ਸਾਬੋ, 10 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ ਵਲੋਂ ਅੱਜ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁਖੀ ਸ਼੍ਰੋਮਣੀ ਸੇਵਾ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਇੱਥੇ ਬੁੱਢਾ ਦਲ ਦੇ ਮੁੱਖ ਅਸਥਾਨ ਗੁ:ਬੇਰ ਸਾਹਿਬ ਦੇਗਸਰ, ਛਾਉਣੀ ਨਿਹੰਗ ਸਿੰਘਾਂ ਵਿਖੇ ਮੁਲਾਕਾਤ ਕੀਤੀ ਗਈ | ਮਿਲੀ ਜਾਣਕਾਰੀ ਅਨੁਸਾਰ ਉਕਤ ਮੁਲਾਕਾਤ ਦੌਰਾਨ ਜਿੱਥੇ ਕੌਮ ਦੇ ਦੋਵਾਂ ਉੱਚ ਧਾਰਮਿਕ ਆਗੂਆਂ ਵਲੋਂ ਮੌਜੂਦਾ ਪੰਥਕ ਹਾਲਾਤਾਂ ਦੇ ਵਿਚਾਰ ਚਰਚਾ ਕੀਤੀ ਗਈ, ਉੇੱਥੇ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਮੌਕੇ 2 ਜੂਨ ਨੂੰ ਉਨ੍ਹਾਂ ਦੇ ਜੱਦੀ ਪਿੰਡ ਰੋਡੇ (ਮੋਗਾ) ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਚ ਹਾਜ਼ਰੀ ਭਰਨ ਲਈ ਭਾਈ ਜਸਵੀਰ ਸਿੰਘ ਰੋਡੇ ਵਲੋਂ ਬਾਬਾ ਬਲਬੀਰ ਸਿੰਘ ਨੂੰ ਸੱਦਾ ਪੱਤਰ ਵੀ ਦਿੱਤਾ ਗਿਆ | ਮੁਲਾਕਾਤ ਉਪਰੰਤ ਗੱਲਬਾਤ ਕਰਦਿਆਂ ਭਾਈ ਜਸਵੀਰ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਸਿੱਖ ਪੰਥ ਨੂੰ ਕਈ ਮੁਸ਼ਕਿਲਾਂ ਦਰਪੇਸ਼ ਹਨ ਤੇ ਅੱਜ ਦੀ ਮੁਲਾਕਾਤ ਦੌਰਾਨ ਉਨਾਂ ਨੇ ਬੁੱਢਾ ਦਲ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਉਕਤ ਮੁਸ਼ਕਿਲਾਂ ਤੇ ਉਨ੍ਹਾਂ ਦੇ ਹੱਲ ਸਬੰਧੀ ਵਿਸਥਾਰਿਤ ਚਰਚਾ ਕੀਤੀ ਹੈ | ਸਿੰਘ ਸਾਹਿਬ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਦੇ ਜਨਮ ਦਿਹਾੜੇ ਸਬੰਧੀ 2 ਜੂਨ ਨੂੰ ਪਿੰਡ ਰੋਡੇ ਦੇ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਜਿਨ੍ਹਾਂ 'ਚ ਪੰਥ ਦੀਆਂ ਉੱਚ ਧਾਰਮਿਕ ਸ਼ਖ਼ਸੀਅਤਾਂ ਹਾਜ਼ਰੀਆਂ ਭਰ ਰਹੀਆਂ ਹਨ ਤੇ ਅੱਜ ਬਾਬਾ ਬਲਬੀਰ ਸਿੰਘ ਨੂੰ ਵੀ ਉਨ੍ਹਾਂ ਸਮਾਗਮਾਂ 'ਚ ਹਾਜ਼ਰੀ ਭਰਨ ਸਬੰਧੀ ਰਸਮੀ ਸੱਦਾ ਪੱਤਰ ਦਿੱਤਾ ਗਿਆ ਹੈ | ਉਕਤ ਮੁਲਾਕਾਤ ਮੌਕੇ ਜਿੱਥੇ ਭਾਈ ਜਸਵੀਰ ਸਿੰਘ ਰੋਡੇ ਨਾਲ ਬਾਬਾ ਚਰਨਜੀਤ ਸਿੰਘ ਜੱਸੋਵਾਲ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਸਵਰਨਜੀਤ ਸਿੰਘ ਤਰਨਾ ਦਲ ਦੁਆਬਾ ਪੁੱਜੇ ਹੋਏ ਸਨ, ਉੱਥੇ ਬੁੱਢਾ ਦਲ ਵਲੋਂ ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਦਲੇਰ ਸਿੰਘ ਖ਼ਾਲਸਾ ਸੇਵਾਦਾਰ ਗੁ: ਬੇਰ ਸਾਹਿਬ ਵੀ ਮੌਜੂਦ ਸਨ |

ਪਿਛਲੀ ਖ਼ਬਰ 'ਆਪ' ਦੇ ਵਾਰਡ ਪ੍ਰਧਾਨ ਅਸ਼ੋਕ ਬਾਂਸਲ ਇਕ ਦਰਜਨ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ <br/> ਅਗਲੀ ਖ਼ਬਰ ਮਾਈਸਰਖਾਨਾ 'ਚ ਆਜੜੀ ਦੇ ਹੋਏ ਅੰਨੇ੍ਹ ਕਤਲ ਦੀ ਗੁੱਥੀ ਸੁਲਝੀ ਸਾਥੀ ਹੀ ਨਿਕਲਿਆ ਕਾਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।