12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

'ਆਪ' ਦੇ ਵਾਰਡ ਪ੍ਰਧਾਨ ਅਸ਼ੋਕ ਬਾਂਸਲ ਇਕ ਦਰਜਨ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ <br/>

ਅਜੀਤ ਡੈਸਕ 11-05-2026
ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ ਨੂੰ ਸ਼ਹਿਰ 'ਚ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ 'ਆਪ' ਦੇ ਵਾਰਡ ਪ੍ਰਧਾਨ ਅਸ਼ੋਕ ਬਾਂਸਲ ਆਪਣੇ ਕਰੀਬ ਇਕ ਦਰਜਨ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਪਾਰਟੀ 'ਚ ਸ਼ਾਮਿਲ ਹੋ ਗਏ | ਸ਼੍ਰੋਮਣੀ ਅਕਾਲੀ ਦਲ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਅਸ਼ੋਕ ਬਾਂਸਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਪਿੰਡ ਬਾਦਲ ਵਿਖੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਦਾ ਪੱਲਾ ਫੜਿਆ | ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਾਰੇ ਨਵੇਂ ਸ਼ਾਮਿਲ ਹੋਏ ਆਗੂਆਂ ਅਤੇ ਵਰਕਰਾਂ ਨੂੰ ਸਿਰੋਪਾਉ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਵਿਸ਼ਵਾਸ ਹੈ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਸਰਕਾਰ ਬਣੇਗੀ | ਇਸ ਮੌਕੇ ਅਸ਼ੋਕ ਬਾਂਸਲ ਦੇ ਨਾਲ ਪ੍ਰਵੀਨ ਗੁਪਤਾ, ਦਵਿੰਦਰ ਗੋਇਲ, ਰਾਜੂ ਪਾਂਡੇ, ਜਸਪ੍ਰੀਤ ਸਿੰਘ, ਵਕੀਲ ਰਘੂਵੀਰ ਸਿੰਘ, ਓਮ ਪ੍ਰਕਾਸ਼, ਰਾਜਾ, ਨਿਰਮਲ ਸਿੰਘ, ਬਹਾਦਰ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਕਮਲ, ਡਾਕਟਰ ਬਾਬੂ ਲਾਲ, ਜਸਵਿੰਦਰ ਸਿੰਘ, ਹਰਜੀਤ ਸਿੰਘ ਬਾਗੀ, ਸਤਵੀਰ ਸਿੰਘ, ਹੈਪੀ ਪਾਂਡੇ, ਮਲਕੀਤ ਸਿੰਘ ਅਤੇ ਰਵਿੰਦਰ ਮਾਥੁਰ ਆਦਿ ਅਕਾਲੀ ਦਲ ਪਾਰਟੀ ਵਿਚ ਸ਼ਾਮਿਲ ਹੋਏ ਹਨ | ਇਸ ਮੌਕੇ ਜ਼ਿਲ੍ਹਾ ਪੈੱ੍ਰਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਮਾਨ, ਇੰਦਰਜੀਤ ਸਿੰਘ ਬਰਾੜ, ਰੌਸ਼ਨ ਗਿਆਨਾ, ਸੁਨੀਲ ਕੁਮਾਰ ਫ਼ੌਜੀ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ <br/> ਅਗਲੀ ਖ਼ਬਰ ਭਾਈ ਜਸਵੀਰ ਸਿੰਘ ਰੋਡੇ ਵਲੋਂ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।