ਰਾਮਾਂ ਮੰਡੀ, 10 ਮਈ (ਤਰਸੇਮ ਸਿੰਗਲਾ)- ਹਰ ਪੰਜ ਸਾਲ ਬਾਅਦ ਚੋਣਾਂ ਦÏਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵਲੋਂ ਵਪਾਰੀਆਂ ਅਤੇ ਆਮ ਲੋਕਾਂ ਨੂੰ ਇੰਸਪੈਕਟਰੀ ਰਾਜ ਦੇ ਦਬਦਬੇ ਤੋਂ ਮੁਕਤੀ ਦਿਵਾਉਣ ਦੇ ਵੱਡੇ-ਵੱਡੇ ਵਾਅਦੇ ਕੀਤੇ ਜਾਂਦੇ ਹਨ, ਪਰ ਹਕੀਕਤ 'ਚ ਹਾਲਾਤ ਇਸ ਦੇ ਉਲਟ ਨਜ਼ਰ ਆ ਰਹੇ ਹਨ ¢ ਇਸ ਸੰਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਰਾਮਾਂ ਵਪਾਰ ਮੰਡਲ ਦੇ ਪ੍ਰਧਾਨ ਮਹੇਸ਼ ਕੁਮਾਰ ਬਿੰਦਲ ਨੇ ਕਿਹਾ ਕਿ ਮÏਜੂਦਾ ਸਮੇਂ ਵਿਚ ਇੰਸਪੈਕਟਰੀ ਰਾਜ ਦਾ ਪ੍ਰਭਾਵ ਇਸ ਕਦਰ ਵਧ ਚੁੱਕਾ ਹੈ ਕਿ ਚੁਣੇ ਹੋਏ ਲੋਕ ਪ੍ਰਤੀਨਿਧੀਆਂ, ਮੰਤਰੀਆਂ ਇੱਥੋਂ ਤੱਕ ਕਿ ਮÏਜੂਦਾ ਮੁੱਖ ਮੰਤਰੀ ਤੱਕ ਨੂੰ ਵੀ ਇਸ ਦੇ ਸਾਹਮਣੇ ਬੇਵਸ ਦਿਖਾਈ ਦੇਣਾ ਪੈ ਰਿਹਾ ਹੈ ¢ ਹਾਲ ਹੀ 'ਚ ਕੁਝ ਮੰਤਰੀਆਂ ਅਤੇ ਸਰਕਾਰੀ ਆਗੂਆਂ ਦੇ ਨਿਵਾਸ ਸਥਾਨਾਂ 'ਤੇ ਹੋਈ ਛਾਪੇਮਾਰੀ ਤੋਂ ਬਾਅਦ ਲੋਕਾਂ ਵਿਚ ਇਹ ਚਰਚਾ ਤੇਜ਼ ਹੋ ਗਈ ਹੈ ਕਿ ਜੇਕਰ ਸਰਕਾਰ ਦੇ ਆਪਣੇ ਮੰਤਰੀ ਹੀ ਇੰਸਪੈਕਟਰਾਂ ਦੇ ਦਬਾਅ ਤੋਂ ਬਚ ਨਹੀਂ ਸਕਦੇ ਤਾਂ ਆਮ ਵਪਾਰੀ ਅਤੇ ਛੋਟੇ ਕਾਰੋਬਾਰੀ ਕਿਵੇਂ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਨਗੇ ¢ ਸ੍ਰੀ ਬਿੰਦਲ ਨੇ ਦੋਸ਼ ਲਾਇਆ ਕਿ ਚੋਣਾਂ ਸਮੇਂ ਕੀਤੇ ਜਾਣ ਵਾਲੇ ਵਾਅਦੇ ਸਿਰਫ਼ ਵੋਟਾਂ ਹਾਸਲ ਕਰਨ ਤੱਕ ਹੀ ਸੀਮਿਤ ਰਹਿ ਜਾਂਦੇ ਹਨ, ਜਦਕਿ ਸਰਕਾਰ ਬਣਨ ਤੋਂ ਬਾਅਦ ਜ਼ਮੀਨੀ ਪੱਧਰ 'ਤੇ ਕੋਈ ਵੱਡਾ ਬਦਲਾਅ ਨਹੀਂ ਦਿਖਾਈ ਦਿੰਦਾ ¢ ਉਨ੍ਹਾਂ ਦਾ ਕਹਿਣਾ ਹੈ ਕਿ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਦੀ ਬਜਾਏ ਅਕਸਰ ਵਪਾਰੀਆਂ ਨੂੰ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ, ਜਿਸ ਨਾਲ ਕਾਰੋਬਾਰ ਪ੍ਰਭਾਵਿਤ ਹੁੰਦਾ ਹੈ ¢ ਸ੍ਰੀ ਬਿੰਦਲ ਨੇ ਮੰਗ ਕੀਤੀ ਹੈ ਕਿ ਸਰਕਾਰ ਨੂੰ ਅਫ਼ਸਰਸ਼ਾਹੀ ਤੇ ਨਿਗਰਾਨੀ ਮਜ਼ਬੂਤ ਕਰਦੇ ਹੋਏ ਲੋਕ ਪ੍ਰਤੀਨਿਧੀਆਂ ਦੀ ਜਵਾਬਦੇਹੀ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ¢