11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

283 ਪ੍ਰਾਣੀਆਂ ਨੇ ਪ੍ਰਾਪਤ ਕੀਤੀ ਅੰਮਿ੍ਤ ਦੀ ਦਾਤ <br/> ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ <br/>

ਅਜੀਤ ਡੈਸਕ 11-05-2026
ਤਲਵੰਡੀ ਸਾਬੋ, 10 ਮਈ (ਰਣਜੀਤ ਸਿੰਘ ਰਾਜੂ)- ਮਾਲਵੇ ਅੰਦਰ ਗੁਰਮਤਿ ਲਹਿਰ ਨੂੰ ਹੋਰ ਪ੍ਰਚੰਡ ਕਰਨ ਦੇ ਮੰਤਵ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਰੰਭੇ ਹਫ਼ਤਾਵਾਰੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਅੱਜ ਵੀ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ ਤੇ ਇਸ ਦੌਰਾਨ ਕਰਵਾਏ ਅੰਮਿ੍ਤ ਸੰਚਾਰ ਮੌਕੇ 283 ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਦੇ ਲੜ ਲੱਗੇ | ਗੁਰਮਤਿ ਸਮਾਗਮ ਦੌਰਾਨ ਜਿੱਥੇ ਢਾਡੀ ਜਥਿਆਂ ਨੇ ਬੀਰ-ਰਸੀ ਵਾਰਾਂ ਰਾਹੀਂ ਸਿੱਖ ਇਤਿਹਾਸ ਦੇ ਗੌਰਵਮਈ ਪੰਨਿਆਂ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ, ਉੱਥੇ ਹੀ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤ ਨੂੰ ਗੁਰਮਤਿ ਮਰਯਾਦਾ ਅਤੇ ਸ਼ਬਦ ਗੁਰੂ ਨਾਲ ਜੁੜਨ ਦਾ ਸੰਦੇਸ਼ ਦਿੱਤਾ | ਸਮਾਗਮ 'ਚ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ | ਉੱਧਰ ਧਰਮ ਪ੍ਰਚਾਰ ਉਪ ਦਫ਼ਤਰ ਇੰਚਾਰਜ ਭਾਈ ਭੋਲਾ ਸਿੰਘ ਹੀਰੇਵਾਲਾ ਵਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਤਖ਼ਤ ਸਾਹਿਬ ਦੇ ਗੁਰਦੁਆਰਾ ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਕਰਵਾਏ ਅੰਮਿ੍ਤ ਸੰਚਾਰ ਦੌਰਾਨ 283 ਪ੍ਰਾਣੀਆਂ ਨੇ ਖੰਡੇ-ਬਾਟੇ ਦੀ ਪਾਹੁਲ ਪ੍ਰਾਪਤ ਕਰਕੇ ਸਿੱਖੀ ਸਰੂਪ ਵਿਚ ਪ੍ਰਵੇਸ਼ ਕੀਤਾ | ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਅੰਮਿ੍ਤ ਅਭਿਲਾਖੀਆਂ ਨੂੰ ਗੁਰੂ ਵਾਲੇ ਬਣਨ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਿੱਖੀ ਸਿਧਾਂਤਾਂ 'ਤੇ ਪਹਿਰਾ ਦੇਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਹੋਰਨਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਦੇ ਲੜ ਲੱਗਣ |

ਪਿਛਲੀ ਖ਼ਬਰ ਮਾਂ ਦਿਵਸ ਨੂੰ ਸਮਰਪਿਤ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਸੇਵਾ ਮੁਕਤ ਐਸ.ਡੀ.ਐਮ ਗੁਰਚਰਨ ਸਿੰਘ ਬਰਾੜ ਨੂੰ ਗਹਿਰਾ ਸਦਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।