11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਚੇਅਰਮੈਨ ਵਰਿੰਦਰ ਸੋਨੀ ਨੇ ਕਿਸਾਨ, ਮਜ਼ਦੂਰ ਅਤੇ ਆੜ੍ਹਤੀਆਂ ਦੀ ਸੇਵਾ ਪ੍ਰਸ਼ੰਗਤਾ ਨਾਲ ਨਿਭਾਈ <br/>

ਅਜੀਤ ਡੈਸਕ 11-05-2026
ਭੀਖੀ, 10 ਮਈ (ਬਲਕਾਰ ਸਿੰਘ ਸਹੋਤਾ)- ਮਾਰਕਿਟ ਕਮੇਟੀ ਅਧੀਨ ਆਉਦੇਂ ਸਮੂਹ ਖ਼ਰੀਦ ਕੇਂਦਰਾਂ 'ਤੇ ਜਿੱਥੇ ਮੁਢਲੇ ਪ੍ਰਬੰਧਾਂ ਅਤੇ ਖ਼ਰੀਦ ਦਾ ਕੰਮ ਨਿਰਵਿਘਨ ਰਿਹਾ, ਉੱਥੇ ਕਮੇਟੀ ਚੇਅਰਮੈਨ ਮਾ. ਵਰਿੰਦਰ ਸੋਨੀ ਨੇ ਲਗਾਤਾਰ 12-12 ਘੰਟੇ ਵੱਖ-ਵੱਖ ਖ਼ਰੀਦ ਕੇਂਦਰਾਂ 'ਤੇ ਜਾ ਕੇ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਦੇ ਅੰਗ-ਸੰਗ ਰਹਿ ਕੇ ਸੇਵਾ ਕੀਤੀ ਅਤੇ ਨਾਲ ਹੀ ਖ਼ਰੀਦ ਏਜੰਸੀਆਂ ਨਾਲ ਵੀ ਬਿਹਤਰ ਤਾਲਮੇਲ ਨਿਭਾਇਆ | ਉਨ੍ਹਾਂ ਦੇ ਕਾਰਜ ਦੀ ਪ੍ਰਸੰਸਾ ਕਰਦਿਆਂ ਕਿਸਾਨ ਕੁਲਵਿੰਦਰ ਸਿੰਘ ਫਰਵਾਹੀ ਨੇ ਦੱਸਿਆ ਕਿ ਪਹਿਲਾਂ ਪਿੰਡ ਦੇ ਖ਼ਰੀਦ ਕੇਂਦਰ 'ਤੇ ਕਈ ਸਮੱਸਿਆਵਾਂ ਰਹਿੰਦੀਆਂ ਸਨ ਪ੍ਰੰਤੂ ਇਸ ਵਾਰ ਕਣਕ ਦੀ ਕੁਆਲਿਟੀ ਥੋੜ੍ਹੀ ਨੀਵੀਂ ਹੋਣ ਦੇ ਬਾਵਜੂਦ ਵੀ ਕੋਈ ਦਿੱਕਤ ਨਹੀਂ ਆਈ | ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਕੁਮਾਰ ਸਮਾਓਾ ਨੇ ਦੱਸਿਆ ਕਿ ਬੇਸ਼ੱਕ ਪੱਲੇਦਾਰਾਂ ਦੀ ਕਮੀ ਕਾਰਨ ਲਿਫ਼ਟਿੰਗ 'ਚ ਸੁਸਤੀ ਰਹੀ ਪ੍ਰੰਤੂ ਕੁੱਲ ਮਿਲਾ ਕੇ ਚੇਅਰਮੈਨ ਵਰਿੰਦਰ ਸੋਨੀ ਦੀ ਭੂਮਿਕਾ ਸ਼ਲਾਘਾਯੋਗ ਰਹੀ | ਉਨ੍ਹਾਂ ਕਿਹਾ ਕਿ ਮੁੱਖ ਯਾਰਡ ਭੀਖੀ ਵਿਖੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਕੋਈ ਦਿੱਕਤ ਨਹੀਂ ਆਈ | ਇਸ ਮੌਕੇ ਵਰਿੰਦਰ ਸੋਨੀ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਲਈ ਜ਼ਿੰਮੇਵਾਰੀ ਸੌਂਪੀ ਹੈ ਤਾਂ ਉਸ ਦਾ ਨੈਤਿਕ ਫ਼ਰਜ਼ ਹੈ ਕਿ ਉਹ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵੇ | ਉਨ੍ਹਾਂ ਦੱਸਿਆ ਕਿ ਪੂਰੇ ਸੀਜ਼ਨ ਦੌਰਾਨ ਕਿਸੇ ਵੀ ਖ਼ਰੀਦ ਕੇਂਦਰ 'ਤੇ ਕੋਈ ਸਮੱਸਿਆ ਦੀ ਸੂਚਨਾ ਮਿਲਦੀ ਸੀ ਤਾਂ ਉਹ ਤੁਰੰਤ ਪਹੁੰਚ ਕਰਦੇ ਅਤੇ ਜ਼ਿਆਦਾਤਰ ਸਮੱਸਿਆਵਾਂ ਦਾ ਹੱਲ ਮੌਕੇ 'ਤੇ ਹੀ ਹੁੰਦਾ ਰਿਹਾ | ਉਨ੍ਹਾਂ ਸਿਵਲ ਪ੍ਰਸ਼ਾਸਨ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਵੀ ਪੂਰਨ ਸਹਿਯੋਗ ਰਿਹਾ |

ਪਿਛਲੀ ਖ਼ਬਰ ਟੀ. ਈ. ਟੀ. ਪਾਸ ਸਪੈਸ਼ਲ ਕਾਡਰ ਅਧਿਆਪਕਾਂ ਵਲੋਂ ਤਿੱਖਾ ਸੰਘਰਸ਼ ਕਰਨ ਦਾ ਫ਼ੈਸਲਾ <br/> ਅਗਲੀ ਖ਼ਬਰ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।