11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਟੀ. ਈ. ਟੀ. ਪਾਸ ਸਪੈਸ਼ਲ ਕਾਡਰ ਅਧਿਆਪਕਾਂ ਵਲੋਂ ਤਿੱਖਾ ਸੰਘਰਸ਼ ਕਰਨ ਦਾ ਫ਼ੈਸਲਾ <br/>

ਅਜੀਤ ਡੈਸਕ 11-05-2026
ਮਾਨਸਾ, 10 ਮਈ (ਰਾਵਿੰਦਰ ਸਿੰਘ ਰਵੀ)- ਅਧਿਆਪਕ ਯੋਗਤਾ ਪ੍ਰੀਖਿਆ (ਟੈੱਟ) ਪਾਸ ਸਪੈਸ਼ਲ ਕਾਡਰ ਅਧਿਆਪਕਾਂ ਨੇ ਇੱਥੇ ਸਥਾਨਕ ਬਾਲ ਭਵਨ ਵਿਖੇ ਇਕੱਤਰਤਾ ਕਰ ਕੇ ਤਿੱਖਾ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਹੈ | ਜਥੇਬੰਦੀ ਦੇ ਆਗੂ ਸਮਰਜੀਤ ਸਿੰਘ ਅਤਲਾ, ਕੁਲਦੀਪ ਸਿੰਘ ਹੀਰੋ, ਜਸਵਿੰਦਰ ਸਿੰਘ ਅਤੇ ਜਗਸੀਰ ਸਿੰਘ ਨੇ ਦੋਸ਼ ਲਗਾਇਆ ਕਿ ਕਿ ਪੰਜਾਬ ਦੀ 'ਆਪ' ਸਰਕਾਰ ਨੇ ਸਪੈਸ਼ਲ ਕਾਡਰ ਅਧਿਆਪਕਾਂ ਨਾਲ ਧੋਖਾ ਕੀਤਾ ਹੈ | ਉਨ੍ਹਾਂ ਕਿਹਾ ਕਿ 2 ਦਹਾਕਿਆਂ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਨਿਗੂਣਾ ਵਾਧਾ ਜ਼ਰੂਰ ਕੀਤਾ ਗਿਆ ਪਰ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਨਾ ਕਰ ਕੇ ਵਿਸ਼ੇਸ਼ ਕਾਡਰ 'ਚ ਪਾ ਦਿੱਤਾ ਗਿਆ, ਜਿਸ ਨਾਲ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਹਨ | ਉਨ੍ਹਾਂ ਮੰਗ ਕੀਤੀ ਕਿ ਸਪੈਸ਼ਲ ਕਾਡਰ 'ਚ 3 ਸਾਲ ਦੀਆਂ ਸੇਵਾਵਾਂ ਪੂਰੀਆਂ ਕਰ ਚੁੱਕੇ ਅਧਿਆਪਕਾਂ ਨੂੰ ਈ.ਟੀ.ਟੀ. ਦਾ ਦਰਜਾ ਦੇ ਕੇ ਪੂਰੀ ਤਨਖ਼ਾਹ ਦੇਣ ਸਮੇਤ ਸਾਰੇ ਵਿੱਤੀ ਲਾਭ ਦਿੱਤੇ ਜਾਣ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ 'ਚ ਮੁੱਖ ਮੰਤਰੀ ਪੰਜਾਬ ਅਤੇ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਸ਼ਮਿੰਦਰ ਕੌਰ, ਸੁਨੀਤਾ ਰਾਣੀ, ਸੁਦਾਗਰ ਸਿੰਘ, ਮੇਜਰ ਸਿੰਘ, ਬਲਕਰਨ ਸਿੰਘ, ਸ਼ੰਕਰ ਦਾਸ, ਕੇਵਲ ਸਿੰਘ, ਰਾਣੀ ਕੌਰ, ਰਾਜਵਿੰਦਰ ਕੌਰ, ਨਿਰਮਲ ਕੌਰ, ਚਰਨਜੀਤ ਕੌਰ, ਸੰਦੀਪ ਕੌਰ, ਹਰਪ੍ਰੀਤ ਕੌਰ, ਮਮਤਾ ਰਾਣੀ, ਰਿੰਪੀ ਕੁਮਾਰ, ਅਨੀਤਾ ਰਾਣੀ, ਚਰਨਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਾਹੀ ਮਹੰਤ ਹੋਣਗੇ ਵਾਰਡ ਨੰਬਰ 20 'ਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ <br/> ਅਗਲੀ ਖ਼ਬਰ ਚੇਅਰਮੈਨ ਵਰਿੰਦਰ ਸੋਨੀ ਨੇ ਕਿਸਾਨ, ਮਜ਼ਦੂਰ ਅਤੇ ਆੜ੍ਹਤੀਆਂ ਦੀ ਸੇਵਾ ਪ੍ਰਸ਼ੰਗਤਾ ਨਾਲ ਨਿਭਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।