12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਲਹਿਰਾ ਤਾਪ ਬਿਜਲੀ ਘਰ ਦੇ ਠੇਕਾ ਮੁਲਾਜ਼ਮਾਂ ਨੇ ਦਿੜ੍ਹਬਾ ਧਰਨੇ ਦੀ ਤਿਆਰੀ ਵਜੋਂ ਕੀਤੀ ਗੇਟ ਰੈਲੀ <br/>

ਅਜੀਤ ਡੈਸਕ 16-05-2026
ਲਹਿਰਾ ਮੁਹੱਬਤ, 15 ਮਈ (ਸੁਖਪਾਲ ਸਿੰਘ ਸੁੱਖੀ)- ਜੀ.ਐਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਮੋਰਚੇ ਦੇ ਬੈਨਰ ਹੇਠ 23 ਮਈ ਤੋਂ ਵਿੱਤ ਮੰਤਰੀ ਚੀਮਾ ਦੇ ਹਲਕੇ ਦਿੜ੍ਹਬਾ ਵਿਖੇ ਦਿੱਤੇ ਜਾ ਰਹੇ ਲਗਾਤਾਰ ਧਰਨੇ ਦੀ ਤਿਆਰੀ ਵਜੋਂ ਭਰਵੀਂ ਗੇਟ ਰੈਲੀ ਕੀਤੀ | ਜਥੇਬੰਦੀ ਦੇ ਪ੍ਰਧਾਨ ਜਗਰੂਪ ਸਿੰਘ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ 'ਚ ਰੱਖ ਕੇ ਆਪਣਾ ਸਮਾਂ ਲੰਘਾ ਰਹੀ ਹੈ | ਜਿਸ ਦੇ ਵਿਰੋਧ ਵਜੋਂ ਠੇਕਾ ਮੁਲਾਜ਼ਮਾਂ ਵਲੋਂ ਵਿੱਤ ਮੰਤਰੀ ਦੇ ਹਲਕੇ ਦੇ ਸ਼ਹਿਰ ਦਿੜ੍ਹਬਾ ਵਿਖੇ 23 ਮਈ ਤੋਂ ਲਗਾਤਾਰ ਪਰਿਵਾਰਾਂ-ਬੱਚਿਆਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ ਅਤੇ ਹਲਕੇ ਦੇ ਪਿੰਡਾਂ ਵਿਚ ਰੋਸ ਮਾਰਚ ਕੀਤਾ ਜਾਵੇਗਾ | ਇਸ ਦੌਰਾਨ ਜਗਸੀਰ ਭੰਗੂ, ਬਾਦਲ ਭੁੱਲਰ, ਹਰਦੀਪ ਤੱਗੜ, ਬਲਜਿੰਦਰ ਮਾਨ, ਲਛਮਣ ਰਾਮਪੁਰਾ ਅਤੇ ਨਾਇਬ ਸਿੰਘ ਨੇ ਵੀ ਸੰਬੋਧਨ ਕੀਤਾ ਤੇ ਵੱਡੀ ਗਿਣਤੀ ਵਿਚ ਠੇਕਾ ਮੁਲਾਜ਼ਮ ਹਾਜ਼ਰ ਸਨ |

ਪਿਛਲੀ ਖ਼ਬਰ ਝੁੰਬਾ-ਜੰਗੀਰਾਣਾ ਸੜਕ ਬਣੀ ਲੋਕਾਂ ਲਈ ਜੀਅ ਦਾ ਜੰਜਾਲ, ਇੱਕ ਸਾਲ ਤੋਂ ਮੋਟਾ ਬੱਜਰ ਪਾ ਕੇ ਗਾਇਬ ਹੋਇਆ ਠੇਕੇਦਾਰ ਅਗਲੀ ਖ਼ਬਰ ਮਾਲਵਾ ਕਾਲਜ ਬਠਿੰਡਾ 'ਚ 'ਜਸ਼ਨ-2026' ਫੇਅਰਵੈਲ ਕਮ ਫ਼ਰੈਸ਼ਰ ਪਾਰਟੀ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।