ਰਾਮਾ ਮੰਡੀ, 15 ਮਈ (ਗੁਰਪ੍ਰੀਤ ਸਿੰਘ ਅਰੋੜਾ, ਤਰਸੇਮ ਸਿੰਗਲਾ)- ਸ਼ਹਿਰ ਦੀ ਐਸ. ਐਸ. ਡੀ. ਧਰਮਸ਼ਾਲਾ ਵਿਖੇ ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਆਗੂਆਂ ਦੀ ਨਗਰ ਕੌਂਸਲ ਰਾਮਾਂ ਦੀਆਂ ਚੋਣਾਂ ਸੰਬੰਧੀ ਇਕ ਅਹਿਮ ਮੀਟਿੰਗ ਹੋਈ | ਇਸ ਮੀਟਿੰਗ ਵਿਚ ਸੀਨੀਅਰ ਕਾਂਗਰਸੀ ਆਗੂ ਟਹਿਲ ਸਿੰਘ ਸੰਧੂ ਵਿਸ਼ੇਸ਼ ਤੌਰ 'ਤੇ ਪਹੁੰਚੇ | ਰਣਜੀਤ ਸਿੰਘ ਸੰਧੂ ਜਰਨਲ ਸੈਕਟਰੀ ਪੰਜਾਬ ਯੂਥ ਕਾਂਗਰਸ, ਕਿ੍ਸ਼ਨ ਕੁਮਾਰ ਕਾਲਾ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਮਾਂ, ਲਖਵਿੰਦਰ ਸਿੰਘ ਲੱਕੀ ਸਿੱਧੂ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਦੀ ਅਗਵਾਈ ਵਿਚ ਆਉਂਦੀਆਂ ਨਗਰ ਕੌਂਸਲ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਚੋਣਾਂ ਲੜਨ ਦੇ ਉਮੀਦਵਾਰਾਂ ਨੂੰ ਅਰਜ਼ੀਆਂ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਮੇਸ਼ ਕੁਮਾਰ ਰਾਮਾਂ, ਸਰਬਜੀਤ ਸਿੰਘ ਢਿੱਲੋਂ ਸਾਬਕਾ ਕੌਂਸਲਰ, ਮਨੋਜ ਕੁਮਾਰ ਸੀਂਗੋ ਸਾਬਕਾ ਕੌਂਸਲਰ, ਪੁਨੀਤ ਮਹੇਸ਼ਵਰੀ ਸਾਬਕਾ ਕੌਂਸਲਰ, ਜਗਦੀਸ਼ ਬਖਤੂ, ਨਾਜਰ ਸਿੰਘ, ਬੰਤਾ ਸਿੰਘ ਸਾਬਕਾ ਕੌਂਸਲਰ, ਵਿਕਾਸ ਬਖਤੂ, ਜਸਮੋਹਨ ਸਿੰਘ ਮੋਹਨੀ ਸੰਧੂ ਬੰਗੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ, ਸੁਖਪ੍ਰੀਤ ਸਿੰਘ ਬੰਟੀ ਬੰਗੀ, ਕਿਰਪਾਲ ਸਿੰਘ ਬੰਗੀ ਬਲਾਕ ਸੰਮਤੀ ਮੈਂਬਰ, ਰਕਵਿੰਦਰ ਸਿੰਘ ਰਿੰਕੂ ਮੱਲਵਾਲਾ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਦਿਹਾਤੀ, ਹਰਬੰਸ ਸਿੰਘ, ਪ੍ਰੇਮ ਜੈਨ, ਰਾਜ ਕਮਾਰ ਯਾਦਵ, ਨਾਵਲ ਕਿਸ਼ੋਰ ਸਾਬਕਾ ਕੌਂਸਲਰ, ਬੱਬੀ ਚੱਠਾ, ਦਵਿੰਦਰ ਸਿੰਘ ਸੂਬਾ ਸਾਬਕਾ ਕੌਂਸਲਰ ਤਲਵੰਡੀ ਸਾਬੋ, ਅੰਗਰੇਜ਼ ਸਿੰਘ ਸਰਪੰਚ ਪੱਕਾ ਕਲਾਂ ਆਦਿ ਤੋਂ ਇਲਾਵਾ ਸ਼ਹਿਰ ਦੇ ਸਾਰੇ ਵਾਰਡਾਂ ਦੀ ਸਾਬਕਾ ਕੌਂਸਲਰ ਅਤੇ ਵਰਕਰ ਹਾਜ਼ਰ ਸਨ |