15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸੀ.ਬੀ.ਐਸ.ਸੀ. ਬੋਰਡ ਦੇ 12ਵੀਂ ਜਮਾਤ ਦੇ ਨਤੀਜਿਆਂ ਵਿਚ ਸੰਤ ਫਤਹਿ ਸਿੰਘ ਕਾਨਵੈਂਟ ਸਕੂਲ ਮੌੜ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 19-05-2026
ਮੌੜ ਮੰਡੀ, 18 ਮਈ (ਗੁਰਜੀਤ ਸਿੰਘ ਕਮਾਲੂ)-ਸੰਤ ਫਤਿਹ ਸਿੰਘ ਕਾਨਵੈਂਟ ਸਕੂਲ, ਮੌੜ ਮੰਡੀ ਨੇ ਸੀ.ਬੀ.ਐਸ.ਈ. ਕਲਾਸ 12ਵੀਂ ਬੋਰਡ ਪ੍ਰੀਖਿਆ ਵਿਚ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਦਾ ਮਾਣ ਨਾਲ ਐਲਾਨ ਕੀਤਾ | ਸਕੂਲ ਦਾ ਨਤੀਜਾ 100 ਫੀਸਦੀ ਰਿਹਾ | ਆਰਟਸ ਸਟਰੀਮ ਵਿਚ ਮਨਿੰਦਰਜੀਤ ਕੌਰ ਸਿੱਧੂ ਨੇ 97.6 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਮਹਿਕਪ੍ਰੀਤ ਕੌਰ 94.2 ਨਾਲ ਦੂਜਾ ਅਤੇ ਪ੍ਰਭਜੋਤ ਕੌਰ ਨੇ 86.8 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਵਿਚ ਨਵਿਆ ਨੇ 93.4 ਫੀਸਦੀ ਨਾਲ ਪਹਿਲਾ, ਅਰਸ਼ ਬਾਂਸਲ ਨੇ 93 ਨਾਲ ਦੂਜਾ ਅਤੇ ਕੇਸ਼ਵ ਗੋਇਲ ਨੇ 91 ਫੀਸਦੀ ਨਾਲ ਤੀਜਾ ਸਥਾਨ ਹਾਸਲ ਕੀਤਾ | ਨਾਨ-ਮੈਡੀਕਲ ਸਟਰੀਮ ਵਿਚ ਦੇਵਾਂਸ਼ੀ ਗਰਗ ਨੇ 93.6 ਫੀਸਦੀ ਨਾਲ ਪਹਿਲਾ ਸਥਾਨ ਹਾਸਲ ਕੀਤਾ | ਵੰਸ਼ ਅਤੇ ਹੋਮੇਸ਼ ਦੋ ਬੱਚਿਆਂ ਨੇ 89 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਕਾਰਤੀਕੇ ਕਪਿਲ ਨੇ 88.6 ਫੀਸਦੀ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਮੈਡੀਕਲ ਸਟਰੀਮ ਵਿਚ ਸਾਨਵੀ ਨੇ 92.6 ਨਾਲ ਪਹਿਲਾ, ਕਿ੍ਸ਼ ਗੁਪਤਾ ਨੇ 92.2 ਨਾਲ ਦੂਜਾ ਅਤੇ ਪ੍ਰਣਵ ਗਰਗ ਨੇ 91.2 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਚੇਅਰਮੈਨ ਡਾ : ਸਵਰਨ ਪ੍ਰਕਾਸ਼ ਗਰਗ, ਵਾਈਸ ਚੇਅਰਮੈਨ ਹਰੀਸ਼ ਗਰਗ ਅਤੇ ਡਾਇਰੈਕਟਰ ਪਿ੍ੰਸੀਪਲ ਅਮਰੀਕ ਸਿੰਘ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ |

ਪਿਛਲੀ ਖ਼ਬਰ ਲਿਬਰੇਸ਼ਨ ਤੇ ਆਰ. ਐਮ. ਪੀ. ਆਈ. ਵਲੋਂ ਜਨਤਕ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ <br/... ਅਗਲੀ ਖ਼ਬਰ ਬਜ਼ੁਰਗ ਔਰਤ ਕਤਲ ਮਾਮਲੇ 'ਚ ਦੋਸ਼ੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।