15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਲਿਬਰੇਸ਼ਨ ਤੇ ਆਰ. ਐਮ. ਪੀ. ਆਈ. ਵਲੋਂ ਜਨਤਕ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ <br/>

ਜਨਤਕ ਮੁੱਦਿਆਂ ਨੂੰ ਲੈ ਕੇ ਠੀਕਰੀਵਾਲਾ ਚੌਂਕ ਮਾਨਸਾ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕਰਦੇ ਹੋਏ ਲਿਬਰੇਸ਼ਨ ਤੇ ਆਰ.ਐਮ.ਪੀ.ਆਈ. ਦੇ ਕਾਰਕੁਨ | ਤਸਵੀਰ : ਸੇਮੀ ਮਾਨਸਾ<br/> 19-05-2026

ਮਾਨਸਾ, 18 ਮਈ (ਬਲਵਿੰਦਰ ਸਿੰਘ ਧਾਲੀਵਾਲ)- ਲਗਾਤਾਰ ਵੱਧ ਰਹੀ ਮਹਿੰਗਾਈ, ਬੇਰੁਜ਼ਗਾਰੀ ਅਤੇ ਪੇਪਰ ਲੀਕ ਵਰਗੇ ਮੁੱਦਿਆਂ ਨੂੰ ਲੈ ਕੇ ਇੱਥੇ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਅਤੇ ਆਰ.ਐਮ.ਪੀ.ਆਈ. ਵਲੋਂ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ 'ਚ ਰੋਸ ਪ੍ਰਦਰਸ਼ਨ ਉਪਰੰਤ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਤੇ ਸੂਬਾ ਇੰਚਾਰਜ ਕਾ. ਪ੍ਰਸ਼ੋਤਮ ਸ਼ਰਮਾ, ਕਾ. ਸੁਰਿੰਦਰ ਪਾਲ ਸ਼ਰਮਾ, ਜਸਬੀਰ ਕੌਰ ਨੱਤ, ਅਮਰੀਕ ਸਿੰਘ ਫਫੜੇ, ਬਲਵਿੰਦਰ ਸਿੰਘ ਘਰਾਂਗਣਾਂ, ਕਰਨੈਲ ਸਿੰਘ ਮਾਨਸਾ ਨੇ ਕਿਹਾ ਕਿ ਲਗਾਤਾਰ ਵੱਧ ਰਹੀ ਮਹਿੰਗਾਈ ਕਾਰਨ ਗ਼ਰੀਬ ਅਤੇ ਮੱਧਵਰਗੀ ਪਰਿਵਾਰ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਹੇ ਹਨ ਪ੍ਰੰਤੂ ਕੇਂਦਰ ਸਰਕਾਰ ਇਸ ਵੱਲ ਧਿਆਨ ਦੇਣ ਦੀ ਬਜਾਏ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖ ਰਹੀ ਹੈ | ਉਨ੍ਹਾਂ ਕਿਹਾ ਕਿ ਤੇਲ ਕੀਮਤਾਂ ਵਧਣ ਨਾਲ ਹਰ ਖੇਤਰ 'ਚ ਮਹਿੰਗਾਈ ਤੇਜ਼ੀ ਨਾਲ ਵੱਧ ਰਹੀ ਹੈ ਪਰ ਆਪਣੀਆਂ ਉਜ਼ਰਤਾਂ 'ਚ ਵਾਧੇ ਦੀ ਮੰਗ ਨੂੰ ਲੈ ਕੇ ਹੜਤਾਲਾਂ ਕਰਨ ਵਾਲੇ ਉਦਯੋਗਿਕ ਮਜ਼ਦੂਰਾਂ ਨੂੰ ਵਿਦੇਸ਼ੀ ਸ਼ਹਿ 'ਤੇ ਅੰਦੋਲਨ ਕਰਦੇ ਦੱਸ ਕੇ ਗਿ੍ਫ਼ਤਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਆਪਣੀਆਂ ਮੰਗਾਂ ਲਈ ਚੰਡੀਗੜ੍ਹ ਵਿਖੇ ਰਾਜਪਾਲ ਨੂੰ ਮਿਲਣ ਜਾ ਰਹੇ ਕਿਸਾਨਾਂ 'ਤੇ ਕੀਤੇ ਲਾਠੀਚਾਰਜ ਦੀ ਨਿੰਦਾ ਕੀਤੀ | ਆਗੂਆਂ ਨੇ ਦੱਸਿਆ ਕਿ ਆਮ ਜਨਤਾ ਨੂੰ ਜਾਗਰੂਕ ਕਰਨ ਲਈ 19 ਤੋਂ 28 ਮਈ ਤੱਕ 'ਲੋਕਾਂ ਕੋਲ ਚੱਲੋ' ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਹੈ | ਇਸੇ ਤਰ੍ਹਾਂ ਐਸ.ਆਈ.ਆਰ. ਦੇ ਨਾਂਅ 'ਤੇ ਚੋਣ ਕਮਿਸ਼ਨ ਵਲੋਂ ਸੂਬੇ 'ਚ ਗ਼ਰੀਬਾਂ ਅਤੇ ਮਜ਼ਦੂਰਾਂ ਦੀਆਂ ਲੱਖਾਂ ਵੋਟਾਂ ਕੱਟਣ ਦੀ ਸਾਜ਼ਿਸ਼ ਨੂੰ ਬੇਨਕਾਬ ਕਰਨ ਲਈ 7 ਜੂਨ ਨੂੰ ਲੁਧਿਆਣਾ ਵਿਖੇ 'ਜਨ ਸੁਣਵਾਈ' ਵੀ ਕੀਤੀ ਜਾਵੇਗੀ | ਇਸ ਦੌਰਾਨ ਬੱਲਮ ਸਿੰਘ ਫਫੜੇ, ਗਿੰਦਰ ਸਿੰਘ, ਦੀਵਾਨ ਸਿੰਘ ਅਹਿਮਦਪੁਰ, ਗਗਨਦੀਪ ਸਿੰਘ ਸਿਰਸੀਵਾਲਾ, ਸੁਖਚਰਨ ਸਿੰਘ ਦਾਨੇਵਾਲਾ, ਗੁਰਮੀਤ ਸਿੰਘ ਧਾਲੀਵਾਲ ਨੇ ਵੀ ਸੰਬੋਧਨ ਕੀਤਾ |

ਪਿਛਲੀ ਖ਼ਬਰ ਨਗਰ ਕੌਂਸਲ ਤੇ ਨਗਰ ਪੰਚਾਇਤ ਦੇ ਕੱਚੇ ਕਾਮਿਆਂ ਨੇ ਕੀਤਾ ਰੋਸ ਮਾਰਚ <br/> ਅਗਲੀ ਖ਼ਬਰ ਸੀ.ਬੀ.ਐਸ.ਸੀ. ਬੋਰਡ ਦੇ 12ਵੀਂ ਜਮਾਤ ਦੇ ਨਤੀਜਿਆਂ ਵਿਚ ਸੰਤ ਫਤਹਿ ਸਿੰਘ ਕਾਨਵੈਂਟ ਸਕੂਲ ਮੌੜ ਦੇ ਵਿਦਿਆਰਥੀਆਂ ਦਾ ਸ਼ਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।