15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਦਵਾਈਆਂ ਦੀ ਆਨਲਾਈਨ ਵਿਕਰੀ ਵਿਰੁੱਧ 20 ਮਈ ਦੀ ਹੜ੍ਹਤਾਲ ਦਾ ਤਲਵੰਡੀ ਸਾਬੋ ਕੈਮਿਸਟ ਐਸੋਸੀਏਸ਼ਨ ਵਲੋਂ ਪੂਰਨ ਸਮਰਥਨ

ਅਜੀਤ ਡੈਸਕ 19-05-2026

ਤਲਵੰਡੀ ਸਾਬੋ, 18 ਮਈ (ਰਵਜੋਤ ਸਿੰਘ ਰਾਹੀ)-ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟਸ ਐਂਡ ਡਰੱਗਿਸਟਸ ਵਲੋਂ ਆਨਲਾਈਨ ਦਵਾਈਆਂ ਦੀ ਵਿਕਰੀ ਦੇ ਵਿਰੁੱਧ 20 ਮਈ ਨੂੰ ਦੇਸ਼ ਭਰ ਦੇ ਕੈਮਿਸਟਾਂ ਨੂੰ ਦੁਕਾਨਾਂ ਬੰਦ ਰੱਖ ਕੇ ਹੜ੍ਹਤਾਲ ਕਰਨ ਦੇ ਦਿੱਤੇ ਗਏ ਸੱਦੇ ਨੂੰ ਤਲਵੰਡੀ ਸਾਬੋ ਕੈਮਿਸਟ ਐਸੋਸੀਏਸ਼ਨ ਨੇ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਐਸੋਸੀਏਸ਼ਨ ਦੇ ਆਗੂਆਂ ਨੇ ਇਕ ਮੀਟਿੰਗ ਦੌਰਾਨ ਫੈਸਲਾ ਕੀਤਾ ਕਿ ਉਹ ਦੇਸ਼ ਵਿਆਪੀ ਸੰਘਰਸ਼ ਦੇ ਹੱਕ ਵਿਚ ਖੜ੍ਹੇ ਹੋਣਗੇ ਅਤੇ 20 ਮਈ ਨੂੰ ਇਲਾਕੇ ਦੀਆਂ ਸਾਰੀਆਂ ਦਵਾਈਆਂ ਦੀਆਂ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਰੱਖਣਗੇ | ?ਐਸੋਸੀਏਸ਼ਨ ਦੇ ਪ੍ਰਧਾਨ ਮਨਦੀਪ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਈ-ਫਾਰਮੇਸੀਆਂ ਨੂੰ ਦਿੱਤੀਆਂ ਜਾ ਰਹੀਆਂ ਖੁੱਲ੍ਹਾਂ ਕਾਰਨ ਦੇਸ਼ ਦੇ ਲੱਖਾਂ ਰਿਟੇਲ ਕੈਮਿਸਟਾਂ ਦਾ ਰੁਜ਼ਗਾਰ ਵੱਡੇ ਸੰਕਟ ਵਿਚ ਫਸ ਗਿਆ ਹੈ | ਉਨ੍ਹਾਂ ਦੋਸ਼ ਲਾਇਆ ਕਿ ਵੱਡੀਆਂ ਕਾਰਪੋਰੇਟ ਕੰਪਨੀਆਂ ਆਨਲਾਈਨ ਮਾਰਕੀਟ ਵਿਚ ਬੇਲੋੜੀਆਂ ਛੋਟਾਂ ਦੇ ਕੇ ਸਥਾਨਕ ਦੁਕਾਨਦਾਰਾਂ ਨੂੰ ਬਰਬਾਦ ਕਰ ਰਹੀਆਂ ਹਨ | ਪ੍ਰਧਾਨ ਨੇ ਕਿਹਾ ਕਿ ਆਨਲਾਈਨ ਪਲੇਟਫਾਰਮਾਂ ਰਾਹੀਂ ਬਿਨ੍ਹਾਂ ਕਿਸੇ ਸਖ਼ਤ ਜਾਂਚ-ਪੜ੍ਹਤਾਲ ਅਤੇ ਬਿਨ੍ਹਾਂ ਅਸਲੀ ਡਾਕਟਰੀ ਪਰਚੀ ਦੇ ਦਵਾਈਆਂ ਦੀ ਸਪਲਾਈ ਹੋ ਰਹੀ ਹੈ, ਜਿਸ ਨਾਲ ਨੌਜਵਾਨਾਂ ਵਿਚ ਨਸ਼ੀਲੀਆਂ ਅਤੇ ਪਾਬੰਦੀਸ਼ੁਦਾ ਦਵਾਈਆਂ ਦੀ ਦੁਰਵਰਤੋਂ ਵੱਧਣ ਦਾ ਖ਼ਤਰਾ ਬਹੁਤ ਜ਼ਿਆਦਾ ਵੱਧ ਗਿਆ ਹੈ | ?ਐਸੋਸੀਏਸ਼ਨ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਦਿੱਤੀ ਕਿ ਜੇਕਰ 20 ਮਈ ਦੀ ਹੜ੍ਹਤਾਲ ਤੋਂ ਬਾਅਦ ਵੀ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਦੇ ਨਾਲ ਹੀ ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਹੜ੍ਹਤਾਲ ਦੇ ਮੱਦੇਨਜ਼ਰ ਉਹ ਆਪਣੀਆਂ ਲੋੜੀਂਦੀਆਂ ਦਵਾਈਆਂ ਪਹਿਲਾਂ ਹੀ ਖਰੀਦ ਕੇ ਰੱਖ ਲੈਣ | ਇਸ ਮੌਕੇ ਪ੍ਰਧਾਨ ਮਨਦੀਪ ਸਿੰਘ ਤੋਂ ਇਲਾਵਾ ਲਖਬੀਰ ਸ਼ਰਮਾ ਉਪ ਪ੍ਰਧਾਨ, ਕਾਲਾ ਮੈਡੀਕਲ, ਵਿਜੇਪਾਲ ਚੌਧਰੀ, ਪਰਸਦੀਪ ਢਿੱਲੋ, ਬਰਿੰਦਰਪਾਲ ਮਹੇਸ਼ਵਰੀ, ਰਾਜਨ ਗੋਇਲ, ਗੁਰਮੀਤ ਸਿੰਘ, ਅਜੇ ਕੁਮਾਰ ਮੌਜੂਦ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਬਠਿੰਡਾ 'ਚ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-ਰਾਜੇਸ਼ ਧੀਮ... ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਮਾਨਸਾ ਜ਼ਿਲੇ੍ਹ 'ਚ ਝੋਨੇ ਦੀ ਸਿੱਧੀ ਬਿਜਾਈ ਮੁਹਿੰਮ ਦੀ ਸ਼ੁਰੂਆਤ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।