16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਘੋੜਾ ਟਰਾਲਾ ਦੀ ਟੱਕਰ ਨਾਲ ਟਰੈਕਟਰ ਚਾਲਕ ਦੀ ਮੌਕੇ 'ਤੇ ਮੌਤ, ਟਰੈਕਟਰ ਦੋ ਹਿੱਸਿਆਂ 'ਚ ਵੰਡਿਆ <br/>

ਅਜੀਤ ਡੈਸਕ 19-05-2026
ਸੰਗਤ ਮੰਡੀ, 18 ਮਈ (ਸੁਖਤੇਜ ਧਾਲੀਵਾਲ)-ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਜੱਸੀ ਬਾਗਵਾਲੀ ਨਜ਼ਦੀਕ ਬਣੇ ਟੋਲ ਪਲਾਜ਼ਾ ਨੇੜੇ ਮੰਡੀ ਡੱਬਵਾਲੀ ਤੋਂ ਪਿਆਜ਼ ਲੈਣ ਜਾ ਰਹੇ ਇਕ ਟਰੈਕਟਰ ਟਰਾਲੀ ਨੂੰ ਪਿੱਛੋਂ ਆ ਰਹੇ ਬੱਜਰੀ ਨਾਲ ਭਰੇ ਘੋੜਾ ਟਰਾਲੇ ਨੇ ਜ਼ੋਰਦਾਰ ਟੱਕਰ ਮਾਰੀ ਕਿ ਟਰੈਕਟਰ ਦੋ ਟੁੱਕੜਿਆਂ ਵਿਚ ਵੰਡਿਆ ਗਿਆ ਅਤੇ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ | ਹਾਦਸਾ ਐਨਾ ਭਿਆਨਕ ਸੀ ਕਿ ਟਰੈਕਟਰ ਦਾ ਅਗਲਾ ਹਿੱਸਾ ਸੜਕ ਦੇ ਵਿਚਕਾਰ ਕਾਫ਼ੀ ਦੂਰ ਜਾ ਡਿੱਗਿਆ | ਮਿ੍ਤਕ ਦੀ ਪਛਾਣ ਇਕਬਾਲ ਸਿੰਘ ਉਰਫ਼ ਮੋਟਾ ਵਾਸੀ ਪਿੰਡ ਮੱਲਵਾਲਾ ਵਜੋਂ ਹੋਈ ਹੈ, ਜੋ ਪਿਛਲੇ ਪਿੰਡਾਂ ਵਿੱਚ ਪਿਆਜ਼ ਵੇਚ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ | ਜਾਣਕਾਰੀ ਅਨੁਸਾਰ ਇਕਬਾਲ ਸਿੰਘ ਅੱਜ ਸਵੇਰੇ 5 ਵਜੇ ਦੇ ਕਰੀਬ ਆਪਣਾ ਟਰੈਕਟਰ ਟਰਾਲੀ ਲੈਕੇ ਮੰਡੀ ਡੱਬਵਾਲੀ ਤੋਂ ਪਿਆਜ਼ ਲੈਣ ਲਈ ਨਿੱਕਲਿਆ ਸੀ | ਜਿਵੇਂ ਹੀ ਉਹ ਜੱਸੀ ਬਾਗਵਾਲੀ ਨਜ਼ਦੀਕ ਟੋਲ ਪਲਾਜ਼ਾ ਨੇੜੇ ਪਹੁੰਚਿਆ ਤਾਂ ਪਿੱਛੋਂ ਆ ਰਹੇ ਬੱਜਰੀ ਨਾਲ ਭਰੇ ਤੇਜ਼ ਰਫ਼ਤਾਰ ਘੋੜਾ ਟਰਾਲਾ ਚਾਲਕ ਨੇ ਉਸ ਦੇ ਟਰੈਕਟਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ | ਹਾਦਸੇ ਦੌਰਾਨ ਇਕਬਾਲ ਸਿੰਘ ਸੜਕ 'ਤੇ ਜਾ ਡਿੱਗਿਆ ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਰਾਹਗੀਰਾਂ ਅਤੇ ਟੋਲ ਪਲਾਜ਼ਾ ਕਰਮਚਾਰੀਆਂ ਵੱਲੋਂ ਤੁਰੰਤ ਪੁਲਿਸ ਅਤੇ ਸੜਕ ਸੁਰੱਖਿਆਂ ਫੋਰਸ ਨੂੰ ਸੂਚਿਤ ਕੀਤਾ ਗਿਆ | ਪੁਲਸ ਤੁਰੰਤ ਮੌਕੇ 'ਤੇ ਪਹੁੰਚ ਗਈ | ਮਿ੍ਤਕ ਦੀ ਲਾਸ਼ ਨੂੰ ਐਂਬੂਲੈਂਸ ਰਾਹੀਂ ਪੋਸਟਮਾਰਟਮ ਵਾਸਤੇ ਸਿਵਲ ਹਸਪਤਾਲ ਬਠਿੰਡਾ ਭੇਜਿਆ ਗਿਆ | ਇਸ ਹਾਦਸੇ ਤੋਂ ਬਾਅਦ ਮਿ੍ਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ | ਇਸ ਘਟਨਾ ਨੂੰ ਲੈ ਕੇ ਪਿੰਡ ਮੱਲਵਾਲਾ ਵਿਚ ਸੋਗ ਦਾ ਮਾਹੌਲ ਹੈ | ਪੁਲਿਸ ਵਲੋਂ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਘੋੜਾ ਟਰਾਲਾ ਚਾਲਕ ਖਿਲਾਫ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਬਠਿੰਡਾ ਪੁਲਿਸ ਵਲੋਂ 780 ਨਸ਼ੀਲੇ ਕੈਪਸੂਲਾਂ ਸਣੇ ਚਾਰ ਔਰਤਾਂ ਗਿ੍ਫ਼ਤਾਰ ਅਗਲੀ ਖ਼ਬਰ ਪੁਲਿਸ ਨੇ ਗੈਰ-ਕਾਨੂੰਨੀ ਜੁਗਾੜੂ ਮੋਟਰਸਾਈਕਲ ਰੇਹੜੀ ਕਬਜ਼ੇ 'ਚ ਲਈ, ਦੋ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।