16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਬਠਿੰਡਾ ਪੁਲਿਸ ਵਲੋਂ 780 ਨਸ਼ੀਲੇ ਕੈਪਸੂਲਾਂ ਸਣੇ ਚਾਰ ਔਰਤਾਂ ਗਿ੍ਫ਼ਤਾਰ

ਅਜੀਤ ਡੈਸਕ 19-05-2026
ਬਠਿੰਡਾ, 18 ਮਈ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 4 ਔਰਤਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 780 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ | ਪਹਿਲੇ ਮਾਮਲੇ ਵਿਚ ਪੁਲਿਸ ਅਧਿਕਾਰੀ ਗੁਰਦੀਪ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਦਰ ਪਿੁਲਸ ਵਲੋਂ ਨਰੂਆਣੇ ਤੋਂ ਇਕ ਔਰਤ ਨੂੰ ਸ਼ੱਕ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ, ਜਿਸ ਪਾਸੋਂ 600 ਨਸ਼ੀਲੇ ਕੈਪਸੂਲ ਪ੍ਰੈਗਾਬਲਿਨ ਬਰਾਮਦ ਕਰ ਲਏ ਗਏ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੀ ਗਈ ਔਰਤ ਦੀ ਪਹਿਚਾਣ ਗਗਨਪ੍ਰੀਤ ਕੌਰ ਵਜੋਂ ਹੋਈ ਹੈ, ਜਿਸ 'ਤੇ ਥਾਣਾ ਸਦਰ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ | ਇਸ ਤਰ੍ਹਾਂ ਦੂਸਰੇ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਜਰਨੈਲ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਪੁਲਿਸ ਪਾਰਟੀ ਵਲੋਂ ਪਰਸਰਾਮ ਨਗਰ ਬਠਿੰਡਾ ਤੋਂ ਬਬੀਤਾ ਰਾਣੀ ਨਾਮੀ ਔਰਤ ਨੂੰ 150 ਨਸ਼ੀਲੇ ਕੈਪਸੂਲ ਪ੍ਰੈਗਾਬਲਿਨ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ | ਜਿਸ ਨੂੰ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ | ਤੀਸਰੇ ਮਾਮਲੇ ਵਿਚ ਜਾਂਚ ਪੁਲਿਸ ਸ਼ਿਵਰਾਜ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਪੁਲਿਸ ਪਾਰਟੀ ਨੇ ਹਰਪ੍ਰੀਤ ਕੌਰ ਅਤੇ ਸੁਰਜੀਤ ਕੌਰ ਨਾਮੀ ਔਰਤ ਵਾਸੀ ਬੰਗੀ ਨਗਰ ਬਠਿੰਡਾ ਨੂੰ ਬੰਗੀ ਨਗਰ ਤੋਂ 30 ਨਸ਼ੀਲੇ ਕੈਪਸੂਲਾਂ ਮਸੇਤ ਗਿ੍ਫ਼ਤਾਰ ਕੀਤਾ ਗਿਆ, ਜਿਨ੍ਹਾਂ ਨੂੰ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ |
ਪਿਛਲੀ ਖ਼ਬਰ ਬਠਿੰਡਾ 'ਚ ਮੁਫ਼ਤ ਸਿਹਤ ਅਤੇ ਜਾਗਰੂਕਤਾ ਕੈਂਪ 21 ਨੂੰ ਅਗਲੀ ਖ਼ਬਰ ਘੋੜਾ ਟਰਾਲਾ ਦੀ ਟੱਕਰ ਨਾਲ ਟਰੈਕਟਰ ਚਾਲਕ ਦੀ ਮੌਕੇ 'ਤੇ ਮੌਤ, ਟਰੈਕਟਰ ਦੋ ਹਿੱਸਿਆਂ 'ਚ ਵੰਡਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।