ਤਲਵੰਡੀ ਸਾਬੋ, 18 ਮਈ (ਰਵਜੋਤ ਸਿੰਘ ਰਾਹੀ)-ਸਥਾਨਕ ਯੂਨੀਵਰਸਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸੀ. ਬੀ. ਐਸ. ਸੀ. ਦੀਆਂ ਬੋਰਡ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਦੇ ਦਸਵੀਂ ਜਮਾਤ ਦੇ 11 ਵਿਦਿਆਰਥੀਆਂ ਅਤੇ ਬਾਰ੍ਹਵੀਂ ਜਮਾਤ ਦੇ 7 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਜਦਕਿ ਦਸਵੀਂ ਜਮਾਤ ਦੇ 31 ਵਿਦਿਆਰਥੀਆਂ ਤੇ ਬਾਰ੍ਹਵੀਂ ਜਮਾਤ ਦੇ 35 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਨਤੀਜਿਆਂ ਅਨੁਸਾਰ ਦਸਵੀਂ ਜਮਾਤ ਦੇ ਮਹਿਕਦੀਪ ਸਿੰਘ ਨੇ 99.4 ਫੀਸਦੀ ਅੰਕ ਹਾਸਿਲ ਕਰਕੇ ਪਹਿਲਾ ਸਥਾਨ, ਅਨੁਰੀਤ ਕੌਰ ਨੇ 95.2 ਫੀਸਦੀ ਅੰਕਾਂ ਨਾਲ ਦੂਸਰਾ ਸਥਾਨ ਅਤੇ ਜਸਪ੍ਰਤਾਪ ਸਿੰਘ ਨੇ 93.6 ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ | 12ਵੀਂ ਜਮਾਤ ਦੇ ਆਰਟਸ ਗਰੁੱਪ ਦੀ ਹਰਸਿਮਰਤ ਕੌਰ ਨੇ 95.6 ਫੀਸਦੀ ਅੰਕਾਂ ਨਾਲ ਪਹਿਲਾ ਸਥਾਨ, ਕ੍ਰੀਤਿਕਾ ਨੇ 93.6 ਫੀਸਦੀ ਅੰਕਾਂ ਨਾਲ ਦੂਸਰਾ ਸਥਾਨ ਤੇ ਹਰਮਨਪ੍ਰੀਤ ਕੌਰ ਨੇ 93.4 ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ | ਸਾਇੰਸ ਗਰੁੱਪ ਦੇ ਗੁਰਨੂਰ ਸਿੰਘ ਬਰਾੜ ਨੇ 87.6 ਫੀਸਦੀ ਅੰਕਾਂ ਨਾਲ ਪਹਿਲਾ, ਸੁਖਮਨਪ੍ਰੀਤ ਕੌਰ ਨੇ 86.4 ਫੀਸਦੀ ਅੰਕਾਂ ਨਾਲ ਦੂਸਰਾ ਤੇ ਹਰਸਿਮਰਨ ਕੌਰ ਨੇ 86 ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ | ਕਾਮਰਸ ਗਰੁੱਪ ਦੀ ਏਕਤਾ ਰਾਣੀ ਨੇ 95 ਅੰਕਾਂ ਨਾਲ, ਸੁਖਵੀਰ ਕੌਰ ਨੇ 93.4 ਫੀਸਦੀ ਅੰਕਾਂ ਨਾਲ ਤੇ ਜਸਮੀਨ ਨੇ 89.8 ਫੀਸਦੀ ਅੰਕਾਂ ਨਾਲ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ | ਨਤੀਜਿਆਂ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੰਸਥਾ ਦੇ ਚੇਅਰਮੈਨ ਸੁਖਚੈਨ ਸਿੰਘ ਸਿੱਧੂ ਤੇ ਪਿ੍ੰਸੀਪਲ ਮਨਜੀਤ ਕੌਰ ਸਿੱਧੂ ਨੇ ਆਪਣੇ ਮਿਹਨਤੀ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |