16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸਰਵਹਿੱਤਕਾਰੀ ਵਿਦਿਆ ਮੰਦਰ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 19-05-2026
ਰਾਮਪੁਰਾ ਫੂਲ, 18 ਮਈ (ਹੇਮੰਤ ਕੁਮਾਰ ਸ਼ਰਮਾ)- ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | 80 ਫ਼ੀਸਦੀ ਤੋਂ ਵੱਧ ਅੰਕ ਹਾਸਿਲ ਕਰਕੇ 11 ਵਿਦਿਆਰਥੀਆਂ ਨੇ ਆਪਣੀ ਕਾਬਲਿਅਤ ਦਾ ਪ੍ਰਮਾਣ ਦਿੱਤਾ | ਵਿਦਿਆਰਥਣ ਕਿ੍ਸ਼ਿਕਾ ਨੇ 95 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਲਿਸ਼ਿਕਾ ਨੇ 92.2 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਜਸ਼ਨਪ੍ਰੀਤ ਕੌਰ ਨੇ 89.4 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਤੋਂ ਇਲਾਵਾ ਵਿਦਿਆਰਥਣ ਕਿ੍ਸ਼ੀਕਾ, ਜਸ਼ਨਪ੍ਰੀਤ ਕੌਰ ਅਤੇ ਗੁਰਬਾਣੀ ਕੌਰ ਨੇ ਪੰਜਾਬੀ ਵਿਸ਼ੇ ਵਿਚੋਂ 100 ਫ਼ੀਸਦੀ ਨੰਬਰ ਹਾਸਲ ਕਰਕੇ ਪੰਜਾਬੀ ਬੋਲੀ ਦਾ ਵੀ ਮਾਣ ਵਧਾਇਆ | ਇਸ ਮੌਕੇ ਪਿ੍ੰਸੀਪਲ ਸੰਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਦਾ ਨਤੀਜਾ ਹੈ | ਸਕੂਲ ਪ੍ਰਬੰਧਕ ਸੰਮਤੀ ਦੇ ਪ੍ਰਧਾਨ ਪ੍ਰੇਮ ਪ੍ਰਕਾਸ਼ ਅਤੇ ਮੈਨੇਜਰ ਗੁਰਪ੍ਰੀਤ ਸਿੰਘ ਨੇ ਵੀ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ਮੈਂਬਰਾਂ ਨੂੰ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਭੇਜੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਉੱਚੇ ਮਿਆਰ ਬਣਾਈ ਰੱਖਣ ਦੀ ਕਾਮਨਾ ਕੀਤੀ | ਇਸ ਮੌਕੇ ਵਾਈਸ ਪਿ੍ੰਸੀਪਲ ਵਿਕਰਮਜੀਤ ਸਿੰਘ, ਕੋ-ਆਰਡੀਨੇਟਰ ਅਨਮੋਲ ਕੌਸ਼ਲ, ਨਿਰਮਲਜੀਤ ਕੌਰ ਜੋਤੀ ਖੁਰਾਨਾ, ਆਸ਼ਾ ਰਾਣੀ ਅਤੇ ਸਕੂਲ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਗ੍ਰਾਮ ਪੰਚਾਇਤ ਮਈਸਰਖਾਨਾ ਵਲੋਂ ਸਕੂਲਾਂ ਨੂੰ ਵਾਟਰ ਕੂਲਰ ਭੇਟ <br/> ਅਗਲੀ ਖ਼ਬਰ ਭਾਸ਼ਾ ਵਿਭਾਗ ਵਲੋਂ ਪੇਂਡੂ ਲਾਇਬ੍ਰੇਰੀਆਂ, ਸਕੂਲਾਂ ਅਤੇ ਕਾਲਜਾਂ ਨੂੰ ਪੁਸਤਕ ਮੈਚਿੰਗ ਗ੍ਰਾਂਟ ਹੇਠ ਪੁਸਤਕਾਂ ਖਰੀਦਣ ਲਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।