16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

'ਨਰਸਿੰਗ' ਮਨੁੱਖਤਾ ਦੀ ਨਿਸ਼ਕਾਮ ਸੇਵਾ ਦਾ ਪ੍ਰਤੀਕ- ਡਾ. ਨਾਗਪਾਲ

ਅਜੀਤ ਡੈਸਕ 19-05-2026
ਬਠਿੰਡਾ, 18 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਨਰਸਾਂ ਸਿਹਤ ਸੇਵਾਵਾਂ ਦੀ ਸਭ ਤੋਂ ਮਜ਼ਬੂਤ ਕੜੀ ਹਨ ਅਤੇ ਨਰਸਿੰਗ ਸਿਰਫ਼ ਇਕ ਪੇਸ਼ਾ ਨਹੀਂ, ਸਗੋਂ ਮਨੁੱਖਤਾ ਦੀ ਨਿਸ਼ਕਾਮ ਸੇਵਾ ਦਾ ਪ੍ਰਤੀਕ ਹੈ¢ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਾ. ਜੀ.ਐਸ.ਨਾਗਪਾਲ ਨੇ ਡਾ. ਨਾਗਪਾਲਜ਼ ਪੰਜਾਬ ਪਬਲਿਕ ਕਾਲਜ ਆਫ਼ ਨਰਸਿੰਗ ਵਿਚ ਮਨਾਏ ਅੰਤਰ-ਰਾਸ਼ਟਰੀ ਨਰਸ ਦਿਵਸ ਮੌਕੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਹਰ ਨਰਸ ਆਪਣੀ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਮਰੀਜ਼ਾਂ ਨੂੰ ਨਵੀਂ ਉਮੀਦ ਦਿੰਦੀ ਹੈ¢ ਉਨ੍ਹਾਂ ਨਰਸਿੰਗ ਵਿਦਿਆਰਥੀਆਂ ਨੂੰ ਪੇਸ਼ੇ ਦੇ ਉਚ ਆਦਰਸ਼ਾਂ ਨੂੰ ਅਪਣਾਉਂਦੇ ਹੋਏ ਇਮਾਨਦਾਰੀ ਅਤੇ ਜਜ਼ਬੇ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ¢ ਇਸ ਤੋਂ ਪਹਿਲਾਂ ਸਮਾਗਮ ਦੀ ਸ਼ੁਰੂਆਤ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ¢ ਇਸ ਮÏਕੇ ਕਾਲਜ ਦੀ ਪਿ੍ੰਸੀਪਲ ਮੈਡਮ ਮਨਦੀਪ ਕੌਰ, ਮੁੱਖ ਮਹਿਮਾਨ ਗਗਨਦੀਪ ਕੌਰ ਸੰਧੂ ਅਤੇ ਰਣਜੀਤ ਕੌਰ ਨੇ ਨਰਸਾਂ ਦੀ ਸਿਹਤ ਸੰਭਾਲ ਪ੍ਰਣਾਲੀ ਵਿਚ ਮਹੱਤਵਪੂਰਨ ਭੂਮਿਕਾ ਬਾਰੇ ਚਾਨਣਾ ਪਾਇਆ | ਪਿ੍ੰਸੀਪਲ ਮਨਦੀਪ ਕੌਰ ਨੇ ਦੱਸਿਆ ਕਿ ਸਮਾਗਮ ਦਾ ਉਦੇਸ਼ ਸਿਹਤ ਪ੍ਰਚਾਰ, ਬਿਮਾਰੀਆਂ ਦੀ ਰੋਕਥਾਮ ਅਤੇ ਮਰੀਜ਼ਾਂ ਦੀ ਸੇਵਾ ਵਿਚ ਨਰਸਾਂ ਦੇ ਸ਼ਲਾਘਾਯੋਗ ਯੋਗਦਾਨ ਨੂੰ ਸਲਾਮ ਕਰਨਾ ਸੀ¢ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਭਾਸ਼ਣ, ਕਵਿਤਾਵਾਂ ਅਤੇ ਸੱਭਿਆਚਾਰਕ ਪ੍ਰਸਤੁਤੀਆਂ ਰਾਹੀਂ ਆਧੁਨਿਕ ਨਰਸਿੰਗ ਦੀ ਸੰਸਥਾਪਕ ਫਲੋਰੇਂਸ ਨਾਈਟਿੰਗੇਲ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ¢ ਨਰਸਿੰਗ ਪੇਸ਼ੇ ਦੇ ਮਹੱਤਵ ਬਾਰੇ ਜਾਗਰੂਕਤਾ ਫੈਲਾਉਣ ਲਈ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਗਈਆਂ¢ ਇਸ ਦੇ ਨਾਲ ਹੀ ਬੀ.ਐੱਸ.ਸੀ. ਨਰਸਿੰਗ ਦੇ ਹੋਣਹਾਰ ਵਿਦਿਆਰਥੀਆਂ ਲਈ ਇਨਾਮ ਵੰਡ ਸਮਾਰੋਹ ਵੀ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਉਪਲਬਧੀਆਂ ਲਈ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਫ਼ਤਹਿ ਗਰੁੱਪ ਦੇ ਆਰਟਸ, ਕਾਮਰਸ, ਮੈਡੀਕਲ ਅਤੇ ਨਾਨ-ਮੈਡੀਕਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਬੋਰਡ ਦੇ ਨਤੀਜਿਆਂ 'ਚੋਂ ਵਧੀਆ ਅੰਕ ਹਾਸਿਲ ਕਰਨ ਵਾਲੇ ਸਰਕਾਰੀ ਸੈਕੰਡਰੀ ਸਕੂਲ ਮਲਕਾਣਾ ਦੇ ਵਿਦਿਆਰਥੀ ਸਨਮਾਨਿਤ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।