16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਫ਼ਤਹਿ ਗਰੁੱਪ ਦੇ ਆਰਟਸ, ਕਾਮਰਸ, ਮੈਡੀਕਲ ਅਤੇ ਨਾਨ-ਮੈਡੀਕਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 19-05-2026
ਰਾਮਪੁਰਾ ਫੂਲ, 18 ਮਈ (ਹੇਮੰਤ ਕੁਮਾਰ ਸ਼ਰਮਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਜਮਾਤ ਬਾਰ੍ਹਵੀਂ ਦੇ ਨਤੀਜਿਆਂ ਵਿਚ ਫ਼ਤਿਹ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਆਰਟਸ, ਕਾਮਰਸ, ਸਾਇੰਸ ਅਤੇ ਨਾਨ-ਮੈਡੀਕਲ ਸਮੇਤ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ, ਮਾਪਿਆਂ ਅਤੇ ਸਮੂਹ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਆਰਟਸ ਸਟਰੀਮ ਵਿਚ ਜਸਪ੍ਰੀਤ ਕੌਰ ਨੇ 91 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਸਥਾਨ, ਅਰਸ਼ਪ੍ਰੀਤ ਕੌਰ ਨੇ 86 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ ਅਤੇ ਜਸਪ੍ਰੀਤ ਕੌਰ ਨੇ 84 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ | ਕਾਮਰਸ ਸਟਰੀਮ ਵਿਚ ਪਰਵੀਰ ਕੌਰ ਨੇ 86 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਸਥਾਨ, ਕੁਸ਼ਲ ਨੇ 85.20 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ ਅਤੇ ਖੁਸ਼ਪ੍ਰੀਤ ਕੌਰ ਨੇ 82.40 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਸਾਇੰਸ ਸਟਰੀਮ ਵਿਚ ਜੈਸਮੀਨ ਕੌਰ ਨੇ 81.4 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਸਥਾਨ, ਨੋਬਲਜੋਤ ਕੌਰ ਨੇ 79.6 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ ਅਤੇ ਅਨਮੋਲਪ੍ਰੀਤ ਕੌਰ ਨੇ 78.4 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਨਾਨ-ਮੈਡੀਕਲ ਸਟਰੀਮ ਵਿਚ ਲੱਖਦੀਪ ਸਿੰਘ ਨੇ ਪਹਿਲਾ ਸਥਾਨ, ਸੌਰਵਜੀਤ ਸਿੰਘ ਨੇ ਦੂਜਾ ਸਥਾਨ ਅਤੇ ਸਾਹਿਲਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ | ਚੇਅਰਮੈਨ ਐਸ.ਐਸ. ਚੱਠਾ ਅਤੇ ਪ੍ਰਬੰਧ ਨਿਰਦੇਸ਼ਕ ਮਨਜੀਤ ਕੌਰ ਚੱਠਾ ਨੇ ਕਿਹਾ ਕਿ ਫ਼ਤਿਹ ਗਰੁੱਪ ਦਾ ਉਦੇਸ਼ ਵਿਦਿਆਰਥੀਆਂ ਨੂੰ ਕੇਵਲ ਉੱਚ ਅੰਕ ਦਿਵਾਉਣਾ ਹੀ ਨਹੀਂ, ਸਗੋਂ ਉਨ੍ਹਾਂ ਵਿਚ ਆਤਮਵਿਸ਼ਵਾਸ, ਅਨੁਸ਼ਾਸਨ, ਉੱਚ ਜੀਵਨ ਮੁੱਲ ਅਤੇ ਵੱਡੇ ਸੁਪਨੇ ਸਾਕਾਰ ਕਰਨ ਦੀ ਸੋਚ ਪੈਦਾ ਕਰਨੀ ਹੈ | ਅਕਾਦਮਿਕ ਡੀਨ ਡਾ. ਜਗਵਿੰਦਰ ਸਿੰਘ, ਪਿ੍ੰਸੀਪਲ ਬਘੈਲ ਸਿੰਘ, ਸਹਾਇਕ ਨਿਰਦੇਸ਼ਕ ਹਰਪ੍ਰੀਤ ਸ਼ਰਮਾ, ਪ੍ਰੋ: ਕੁਮਾਰੀ ਸ਼ੈਲਜਾ, ਸੰਦੀਪ ਕੌਰ, ਸੋਨਵਿੰਦਰ ਸਿੰਘ, ਕੁਲਦੀਪ ਸਿੰਘ, ਵਰਿੰਦਰ ਕੌਰ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਨਦੀਪ ਕੌਰ, ਦੀਪਤੀ, ਅਨੀਤਾ ਗਰਗ, ਮੁਕੇਸ਼ ਰਾਣੀ, ਹਰਪ੍ਰੀਤ ਕੌਰ, ਪ੍ਰੀਤ ਕੌਰ ਅਤੇ ਪੂਜਾ ਸ਼ਰਮਾ ਨੇ ਕਿਹਾ ਕਿ ਨਤੀਜੇ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਨਿਸ਼ਠਾ ਅਤੇ ਮਾਪਿਆਂ ਦੇ ਅਟੁੱਟ ਵਿਸ਼ਵਾਸ ਦੀ ਸ਼ਾਨਦਾਰ ਜਿੱਤ ਹਨ |
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਰਾਸ਼ਟਰੀ ਡੇਂਗੂ ਦਿਵਸ ਸੰਬੰਧੀ ਸਬ-ਸੈਂਟਰ ਲਹਿਰਾ ਮੁਹੱਬਤ ਵਿਖੇ ਜਾਗਰੂਕਤਾ ਕੈਂਪ <br/> ਅਗਲੀ ਖ਼ਬਰ 'ਨਰਸਿੰਗ' ਮਨੁੱਖਤਾ ਦੀ ਨਿਸ਼ਕਾਮ ਸੇਵਾ ਦਾ ਪ੍ਰਤੀਕ- ਡਾ. ਨਾਗਪਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।