16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੋਗੇਵਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 19-05-2026
ਸੀਂਗੋ ਮੰਡੀ, 18 ਮਈ (ਪਿ੍ੰਸ ਗਰਗ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਤਲਵੰਡੀ ਸਾਬੋ ਬਲਾਕ ਦੇ ਪਿੰਡ ਜੋਗੇਵਾਲਾ ਸਥਿਤ ਗੁਰੂ ਗੋਬਿੰਦ ਪਬਲਿਕ ਸੀਨੀ.ਸੈਕੰ. ਸਕੂਲ ਜੋਗੇਵਾਲੇ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਨੇਜਿੰਗ ਡਾਇਰੈਕਟਰ ਹਰਪ੍ਰੀਤ ਸਿੰਘ ਬਰਾੜ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ 'ਚੋਂ ਪਹਿਲੇ ਤਿੰਨ ਦਰਜੇ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ, ਜਿਨ੍ਹਾਂ 'ਚ ਸੁਖਪ੍ਰੀਤ ਕੌਰ ਗਾਟਵਾਲੀ ਪਹਿਲਾ ਦਰਜਾ 447/500, 89.4 ਫ਼ੀਸਦੀ ਆਕਾਸ਼ਦੀਪ ਕੌਰ ਜੋਗੇਵਾਲਾ ਦੂਸਰਾ ਦਰਜਾ, 430/500 86 ਫ਼ੀਸਦੀ ਜਸ਼ਨਦੀਪ ਕੌਰ ਦਾਦੂ ਤੀਸਰਾ ਦਰਜਾ, 408/500 81.6 ਫ਼ੀਸਦੀ ਪ੍ਰਾਪਤ ਕਰਕੇ ਸਕੂਲ, ਮਾਪਿਆਂ ਅਤੇ ਅਧਿਆਪਕ ਸਾਹਿਬਾਨਾਂ ਦਾ ਮਾਣ ਵਧਾਇਆ ¢ ਪਿ੍ੰਸੀਪਲ ਗੁਰਪ੍ਰੀਤ ਸਿੰਘ ਜੋਗੇਵਾਲਾ ਨੇ ਦੱਸਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕ ਸਾਹਿਬਾਨਾਂ ਦੀ ਯੋਗ ਰਹਿਨੁਮਾਈ ਦਾ ਨਤੀਜਾ ਹੈ | ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਸਮੇਂ ਮੈਨੇਜਮੈਂਟ ਤੋਂ ਹਰਪ੍ਰੀਤ ਸਿੰਘ, ਜਸਕਰਨ ਸਿੰਘ, ਕੋਆਰਡੀਨੇਟਰ ਸਤਵੀਰ ਕÏਰ, ਸਮੂਹ ਸਟਾਫ਼ ਵਿਦਿਆਰਥੀ ਅਤੇ ਨਾਨ ਟੀਚਿੰਗ ਸਟਾਫ਼ ਸ਼ਾਮਿਲ ਰਿਹਾ¢
ਪਿਛਲੀ ਖ਼ਬਰ ਫਿਨਲੈਂਡ ਟ੍ਰੇਨਿੰਗ ਪ੍ਰੋਗਰਾਮ ਤਹਿਤ ਬਠਿੰਡਾ ਜ਼ਿਲ੍ਹੇ ਦੇ 3 ਅਧਿਆਪਕ ਫਿਨਲੈਂਡ ਲਈ ਰਵਾਨਾ <br/> ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਰਾਸ਼ਟਰੀ ਡੇਂਗੂ ਦਿਵਸ ਸੰਬੰਧੀ ਸਬ-ਸੈਂਟਰ ਲਹਿਰਾ ਮੁਹੱਬਤ ਵਿਖੇ ਜਾਗਰੂਕਤਾ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।