16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਫਿਨਲੈਂਡ ਟ੍ਰੇਨਿੰਗ ਪ੍ਰੋਗਰਾਮ ਤਹਿਤ ਬਠਿੰਡਾ ਜ਼ਿਲ੍ਹੇ ਦੇ 3 ਅਧਿਆਪਕ ਫਿਨਲੈਂਡ ਲਈ ਰਵਾਨਾ <br/>

ਅਜੀਤ ਡੈਸਕ 19-05-2026
ਬਠਿੰਡਾ, 18 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਵਲੋਂ ਪ੍ਰਾਇਮਰੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਚਲਾਏ ਜਾ ਰਹੇ ਫਿਨਲੈਂਡ ਟ੍ਰੇਨਿੰਗ ਪ੍ਰੋਗਰਾਮ ਤਹਿਤ ਬਠਿੰਡਾ ਜ਼ਿਲ੍ਹੇ ਦੇ 3 ਅਧਿਆਪਕਾਂ ਦੀ ਚੋਣ ਹੋਈ ਹੈ¢ ਇਹ ਅਧਿਆਪਕ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਵਿਖੇ ਵਿਸ਼ੇਸ਼ ਟ੍ਰੇਨਿੰਗ ਹਾਸਲ ਕਰਨ ਲਈ ਰਵਾਨਾ ਹੋਏ ਹਨ¢ ਪੰਜਾਬ ਭਰ ਵਿਚੋਂ 72 ਪ੍ਰਾਇਮਰੀ ਅਧਿਆਪਕ ਇਸ ਅੰਤਰਰਾਸ਼ਟਰੀ ਟ੍ਰੇਨਿੰਗ ਲਈ ਚੁਣੇ ਗਏ ਹਨ¢ ਇਨ੍ਹਾਂ ਅਧਿਆਪਕਾਂ 'ਚ ਬਠਿੰਡਾ ਜ਼ਿਲ੍ਹੇ ਦੇ ਹਰਪ੍ਰੀਤ ਸਿੰਘ ਰਤਨ, ਮੁੱਖ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਪੂਹਲਾ ਬ੍ਰਾਂਚ, ਡਾ. ਸੁਖਪਾਲ ਸਿੰਘ ਸਿੱਧੂ, ਸਰਕਾਰੀ ਪ੍ਰਾਇਮਰੀ ਫੁਲੀ ਏ.ਸੀ. ਸਮਾਰਟ ਸਕੂਲ ਨਥਾਣਾ (ਲੜਕੇ) ਅਤੇ ਸ਼ੁਭਮ ਗਰਗ, ਸਰਕਾਰੀ ਪ੍ਰਾਇਮਰੀ ਸਕੂਲ ਰਾਮਾ ਮੰਡੀ ਦੀ ਚੋਣ ਹੋਣਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ¢ ਇਸ ਮੌਕੇ ਮਮਤਾ ਖੁਰਾਣਾ ਸੇਠੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਮਨਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਚਮਕੌਰ ਸਿੰਘ ਸਿੱਧੂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਭਰਪੂਰ ਸਿੰਘ ਅਤੇ ਲਖਵਿੰਦਰ ਸਿੰਘ ਸਿੱਧੂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਗੁਰਵੀਰ ਸਿੰਘ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ, ਨਿਰਭੈ ਸਿੰਘ ਭੁੱਲਰ ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ, ਜਤਿੰਦਰ ਭੁੱਚੋ ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ, ਸਤਨਾਮ ਸਿੰਘ ਸੈਂਟਰ ਹੈੱਡ ਟੀਚਰ, ਰਣਦੀਪ ਕੌਰ ਖ਼ਾਲਸਾ ਸੈਂਟਰ ਹੈੱਡ ਟੀਚਰ, ਅਨੁਰਾਗ ਕੁਮਾਰ ਹੈੱਡ ਟੀਚਰ ਸਮੇਤ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਵੱਲੋਂ ਚੁਣੇ ਗਏ ਅਧਿਆਪਕਾਂ ਨੂੰ ਮੁਬਾਰਕਾਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਹਨ¢

ਪਿਛਲੀ ਖ਼ਬਰ ਤਿੰਨ ਵਾਰ ਕੌਂਸਲਰ ਰਹੇ ਰਾਜੂ ਸਰਾਂ ਦੇ ਨਾਮਜ਼ਦਗੀ ਪੱਤਰ ਰੱਦ- ਕਾਨੂੰਨੀ ਲੜਾਈ ਲੜਨ ਦਾ ਐਲਾਨ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੋਗੇਵਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।