ਬਠਿੰਡਾ, 18 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਨਗਰ ਨਿਗਮ ਚੋਣਾਂ ਦੌਰਾਨ ਵਾਰਡ ਨੰਬਰ 14 ਤੋਂ 'ਆਜ਼ਾਦ' ਉਮੀਦਵਾਰ ਅਤੇ ਤਿੰਨ ਵਾਰ ਕੌਂਸਲਰ ਰਹੇ ਬਲਜੀਤ ਸਿੰਘ ਰਾਜੂ ਸਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ¢ ਆਪਣੇ ਨਾਮਜ਼ਦਗੀ ਪੱਤਰ ਰੱਦ ਕਰਨ 'ਤੇ ਰਾਜੂ ਸਰਾਂ ਨੇ ਆਪਣੇ ਸਮਰਥਕਾਂ ਸਮੇਤ ਤਿੱਖਾ ਇਤਰਾਜ਼ ਜਤਾਉਂਦਿਆਂ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ | ਰਾਜੂ ਸਰਾਂ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਨੇਹੀਂਆਵਾਲਾ ਥਾਣਾ ਵਿਚ ਧਾਰਾ 420 ਤਹਿਤ ਝੂਠਾ ਪਰਚਾ ਦਰਜ ਕਰਵਾਇਆ ਗਿਆ ਹੈ, ਜਦਕਿ ਇਸ ਮਾਮਲੇ ਵਿਚ ਉਨ੍ਹਾਂ ਨੂੰ ਕਦੇ ਵੀ ਜਾਂਚ ਲਈ ਨਹੀਂ ਬੁਲਾਇਆ ਗਿਆ¢ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਨਾਲ-ਨਾਲ ਦੋਵੇਂ ਕਵਰਿੰਗ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਵੀ ਰੱਦ ਕਰ ਦਿੱਤੇ ਗਏ ਹਨ¢ ਉਨ੍ਹਾਂ ਦੋਸ਼ ਲਗਾਇਆ ਕਿ ਉਹ ਚੋਣ ਵਿਚ ਮਜ਼ਬੂਤੀ ਨਾਲ ਅੱਗੇ ਵੱਧ ਰਹੇ ਸਨ ਅਤੇ ਇਸ ਗੱਲ ਦਾ ਪੂਰੇ ਸ਼ਹਿਰ ਨੂੰ ਪਤਾ ਸੀ ਪਰ ਪੰਜਾਬ ਸਰਕਾਰ ਵਲੋਂ ਸ਼ਰੇਆਮ ਧੱਕੇਸ਼ਾਹੀ ਕੀਤੀ ਗਈ ਹੈ¢ ਉਨ੍ਹਾਂ ਕਿਹਾ ਕਿ ਉਹ ਆਪਣੇ ਨਾਲ ਹੋਈ ਇਸ ਜ਼ਿਆਦਤੀ ਖ਼ਿਲਾਫ਼ ਕਾਨੂੰਨੀ ਲੜਾਈ ਲੜਨਗੇ ਅਤੇ ਨਾਮਜ਼ਦਗੀ ਪੱਤਰ ਰੱਦ ਕਰਨ ਵਾਲੇ ਅਧਿਕਾਰੀਆਂ ਤੋਂ ਜਵਾਬ ਮੰਗਣਗੇ¢