16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪੀ. ਐਮ. ਸਕੂਲ ਸ੍ਰੀ ਤੁੰਗਵਾਲੀ ਦੇ ਬੋਰਡ ਨਤੀਜਿਆਂ 'ਚੋਂ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ <br/>

ਅਜੀਤ ਡੈਸਕ 19-05-2026
ਬਾਰ੍ਹਵੀਂ ਆਰਟਸ ਗਰੁੱਪ ਦੀ ਕਮਲਦੀਪ ਕੌਰ 87.4 ਫ਼ੀਸਦੀ ਅੰਕ ਲੈ ਕੇ ਸਕੂਲ 'ਚੋਂ ਅੱਵਲ


ਭੁੱਚੋ ਮੰਡੀ, 18 ਮਈ (ਪਰਵਿੰਦਰ ਸਿੰਘ ਜੌੜਾ)-ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੁੰਗਵਾਲੀ ਦੇ ਜਗਦੀਸ਼ ਕੁਮਾਰ ਲੈਕ. ਫਿਜ਼ੀਕਲ ਐਜ਼ੂਕੇਸ਼ਨ ਨੇ ਦੱਸਿਆ ਕਿ ਬੀਤੇ ਦਿਨੀਂ ਅਠੱਵੀਂ, ਦਸਵੀਂ ਅਤੇ ਬਾਰ੍ਹਵੀਂ ਦੇ ਬੋਰਡ ਨਤੀਜਿਆਂ 'ਚੋਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਪਰਦੀਪ ਕੁਮਾਰ, ਜੋਗਿੰਦਰ ਸਿੰਘ ਬਰਾੜ ਸਰਪੰਚ ਤੁੰਗਵਾਲੀ, ਗੁਰਮੀਤ ਸਿੰਘ ਚੇਅਰਮੈਨ ਸਕੂਲ ਪ੍ਰਬੰਧਕ ਕਮੇਟੀ ਅਤੇ ਸਕੂਲ ਸਟਾਫ਼ ਵਲੋਂ ਸਨਮਾਨਤ ਕਰਦਿਆਂ ਵਧਾਈ ਦਿੱਤੀ | 8ਵੀਂ 'ਚੋਂ ਪ੍ਰਦੀਪ ਕੌਰ ਨੇ 85 ਫ਼ੀਸਦੀ ਅੰਕਾਂ ਨਾਲ ਪਹਿਲਾ, ਵਿੱਕੀ ਨੇ 74.5 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਸੁਖਮਨਜੋਤ ਨੇ 74.3 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਦਸਵੀਂ 'ਚੋਂ ਤਰਨਪ੍ਰੀਤ ਕੌਰ 75.7 ਫ਼ੀਸਦੀ ਅੰਕਾਂ ਨਾਲ ਪਹਿਲਾ, ਹਰਮਨਜੋਤ ਕੌਰ ਨੇ 75.5 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਪਰਵਿੰਦਰ ਕੌਰ ਨੇ 73.4 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਬਾਰ੍ਹਵੀਂ ਆਰਟਸ ਗਰੁੱਪ 'ਚੋਂ ਕਮਲਦੀਪ ਕੌਰ ਨੇ 87.4 ਫ਼ੀਸਦੀ ਅੰਕਾਂ ਨਾਲ ਪਹਿਲਾ, ਮਨਿੰਦਰ ਰਾਮ ਨੇ 76.6 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਹਰਮਨ ਕੌਰ ਨੇ 75 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਬਾਰ੍ਹਵੀਂ ਵੋਕੇਸ਼ਨਲ ਗਰੁੱਪ 'ਚੋਂ ਹੁਸਨਪ੍ਰੀਤ ਸਿੰਘ ਨੇ 79.6 ਫ਼ੀਸਦੀ ਨਾਲ ਪਹਿਲਾ, ਨਵਜੋਤ ਸਿੰਘ ਨੇ 77.2 ਫ਼ੀਸਦੀ ਨਾਲ ਦੂਜਾ ਅਤੇ ਰਾਕੇਸ਼ ਕੁਮਾਰ ਨੇ 76.8 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਬਾਰ੍ਹਵੀਂ ਕਮਰਸ ਗੁਰੱਪ 'ਚੋਂ ਖੁਸ਼ਪ੍ਰੀਤ ਕੌਰ ਨੇ 79 ਫ਼ੀਸਦੀ ਅੰਕਾਂ ਨਾਲ ਪਹਿਲਾ, ਕਮਲਦੀਪ ਕੌਰ ਨੇ 75 ਫ਼ੀਸਦੀ ਅੰਕਾਂ ਨਾਲ ਦੂਜਾ, ਜੈਨਬ ਅਤੇ ਮਹਿਕਪ੍ਰੀਤ ਕੌਰ ਨੇ 72.6 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਮੈਂਬਰ, ਵਿਦਿਆਰਥੀਆਂ ਦੇ ਮਾਪੇ ਅਤੇ ਸਮੂਹ ਸਟਾਫ਼ ਮੌਜੂਦ ਸੀ |


ਪਿਛਲੀ ਖ਼ਬਰ ਬਠਿੰਡਾ ਨਿਗਮ ਚੋਣਾਂ- 5 ਕਾਂਗਰਸੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਅਗਲੀ ਖ਼ਬਰ ਰੱਦ ਕੀਤੇ ਨਾਮਜ਼ਦਗੀ ਪੱਤਰਾਂ ਦੀ ਦੁਬਾਰਾ ਪੜਤਾਲ ਕੀਤੀ ਜਾਵੇ -ਕਾਲਾ <br/> ਨਗਰ ਕੌਂਸਲ ਰਾਮਾਂ ਮੰਡੀ ਦਾ ਚੋਣ ਸਬੰਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।