16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਬਠਿੰਡਾ ਨਿਗਮ ਚੋਣਾਂ- 5 ਕਾਂਗਰਸੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ

ਅਜੀਤ ਡੈਸਕ 19-05-2026
ਬਠਿੰਡਾ, 18 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਪਾਰਟੀ ਦੇ 5 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ¢ ਵਾਰਡ ਨੰਬਰ 44 ਤੋਂ ਹਰਵਿੰਦਰ ਲੱਡੂ, ਜੋ ਪਾਰਟੀ ਦੇ ਬਲਾਕ ਪ੍ਰਧਾਨ ਹਨ ਅਤੇ ਦੂਜੀ ਵਾਰ ਖ਼ੁਦ ਚੋਣ ਮੈਦਾਨ ਵਿਚ ਹਨ, 46 ਤੋਂ ਇੰਜੀਨੀਅਰ ਰਾਜਨਦੀਪ ਸਿੰਘ, 17 ਤੋਂ ਨੇਹਾ ਵਰਮਾ, 38 ਤੋਂ ਈਸ਼ਵਰ ਸ਼ਰਮਾ ਅਤੇ 41 ਤੋਂ ਨੀਲਮ ਧੀਰ ਦੇ ਕਾਗਜ਼ ਰੱਦ ਹੋਣ ਨਾਲ ਕਾਂਗਰਸ ਆਗੂਆਂ ਵਿਚ ਗੁੱਸਾ ਫੁੱਟ ਪਿਆ¢ ਨਾਮਜ਼ਦਗੀਆਂ ਰੱਦ ਹੋਣ ਦਾ ਪਤਾ ਚੱਲਦਿਆਂ ਹੀ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਸਮੇਤ ਕਾਂਗਰਸੀ ਆਗੂ ਮਾਰਕੀਟ ਕਮੇਟੀ ਵਾਲੇ ਸੈਂਟਰ ਵਿਚ ਪਹੁੰਚ ਗਏ, ਜਿਨ੍ਹਾਂ ਅਧਿਕਾਰੀਆਂ ਖ਼ਿਲਾਫ਼ ਧੱਕੇਸ਼ਾਹੀ ਦਾ ਦੋਸ਼ ਲਗਾਉਂਦਿਆਂ ਰੋਸ ਪ੍ਰਗਟ ਕੀਤਾ¢ ਇਸ ਮੌਕੇ ਹਰਵਿੰਦਰ ਸਿੰਘ ਲੱਡੂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਵਲੋਂ ਇਕਤਰਫ਼ਾ ਕਾਰਵਾਈ ਕਰਕੇ ਕਾਂਗਰਸੀ ਉਮੀਦਵਾਰਾਂ ਨੂੰ ਚੋਣ ਮੈਦਾਨ ਤੋਂ ਬਾਹਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ¢ਮੌਕੇ 'ਤੇ ਕੋਈ ਸੁਣਵਾਈ ਨਾ ਹੋਣ ਮਗਰੋਂ ਜ਼ਿਲ੍ਹਾ ਪ੍ਰਧਾਨ ਸਮੇਤ ਸਮੂਹ ਉਮੀਦਵਾਰ ਡੀ.ਸੀ. ਬਠਿੰਡਾ ਦੀ ਰਿਹਾਇਸ਼ ਅੱਗੇ ਪਹੁੰਚੇ | ਇਸ ਮੌਕੇ ਰਾਜਨ ਗਰਗ ਨੇ ਕਿਹਾ ਕਿ ਕਾਂਗਰਸ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਜਾਣਬੁੱਝ ਕੇ ਰੱਦ ਕੀਤੇ ਗਏ ਹਨ ਕਿਉਂਕਿ ਸਰਕਾਰ ਚੋਣਾਂ ਵਿਚ ਆਪਣੀ ਹਾਰ ਤੋਂ ਡਰ ਚੁੱਕੀ ਹੈ¢ ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ¢ ਅਸੀਂ ਇਸ ਮਾਮਲੇ ਨੂੰ ਕਾਨੂੰਨੀ ਅਤੇ ਸਿਆਸੀ ਤੌਰ 'ਤੇ ਪੂਰੀ ਤਾਕਤ ਨਾਲ ਲੜਾਂਗੇ¢
ਪਿਛਲੀ ਖ਼ਬਰ ਅਕਾਲੀ ਉਮੀਦਵਾਰ ਬੰਤ ਸਿੰਘ ਸਿੱਧੂ ਸਾਬਕਾ ਕੌਂਸਲਰ ਦੇ ਚੋਣ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਪੀ. ਐਮ. ਸਕੂਲ ਸ੍ਰੀ ਤੁੰਗਵਾਲੀ ਦੇ ਬੋਰਡ ਨਤੀਜਿਆਂ 'ਚੋਂ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।