ਬਠਿੰਡਾ, 18 ਮਈ (ਵਲ੍ਹਾਣ)- ਨਗਰ ਨਿਗਮ ਬਠਿੰਡਾ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ-32 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੰਤ ਸਿੰਘ ਸਿੱਧੂ ਸਾਬਕਾ ਕੌਂਸਲਰ ਦਾ ਚੋਣ ਦਫ਼ਤਰ ਸਥਾਨਕ ਮੇਨ ਸੁਰਖਪੀਰ ਰੋਡ 'ਤੇ ਖੁੱਲ੍ਹ ਗਿਆ ਜਿਸ ਦਾ ਉਦਘਾਟਨ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਰੀਬਨ ਕੱਟ ਕੇ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ, ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਸੀਨੀਅਰ ਮੀਤ ਪ੍ਰਧਾਨ ਮੋਹਿਤ ਗੁਪਤਾ, ਬੁਲਾਰਾ ਚਮਕੌਰ ਸਿੰਘ ਮਾਨ, ਗੁਰਸੇਵਕ ਸਿੰਘ ਮਾਨ ਸ਼ਹਿਰੀ ਪ੍ਰਧਾਨ, ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾ ਤੋਂ ਇਲਾਵਾ ਇਲਾਕੇ ਦੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਸਮਰਥਕ ਮੌਜੂਦ ਰਹੇ¢ ਇਸ ਮੌਕੇ ਬੰਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਵਾਰਡ ਦੇ ਵਿਕਾਸ, ਸਫ਼ਾਈ, ਪੀਣ ਵਾਲੇ ਪਾਣੀ, ਸੀਵਰੇਜ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹਨ¢ ਹਲਕਾ ਇੰਚਾਰਜ ਬਬਲੀ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਪਾਰਟੀ ਹੈ, ਜਿਸ ਨੇ ਆਪਣੀ ਸਰਕਾਰ ਸਮੇਂ ਬਠਿੰਡਾ ਦਾ ਵੱਡੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ, ਜਿਨ੍ਹਾਂ ਨੂੰ ਧਿਆਨ ਵਿਚ ਰੱਖਦਿਆਂ ਇਨ੍ਹਾਂ ਚੋਣਾਂ ਵਿਚ ਲੋਕ ਪਾਰਟੀ ਦੇ ਉਮੀਦਵਾਰਾਂ ਨੂੰ ਭਰਵਾਂ ਸਮਰਥਨ ਦੇਣਗੇ¢ ਉਨ੍ਹਾਂ ਨੇ ਵਰਕਰਾਂ ਨੂੰ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਵੀ ਕੀਤੀ¢ ਇਸ ਮੌਕੇ ਸੁਖਦੇਵ ਸਿੰਘ ਗੁਰਥੜੀ, ਹਰਪ੍ਰੀਤ ਸਿੰਘ ਹੈਪੀ, ਅੰਜਨਾ ਰਾਣੀ ਸਾਬਕਾ ਕੌਂਸਲਰ, ਹਰਪ੍ਰੀਤ ਸਿੰਘ ਹੈਪੀ, ਭੋਲਾ ਸਿੰਘ ਡੇਅਰੀ ਵਾਲਾ, ਮਨਦੀਪ ਸਿੰਘ ਲਾਡੀ, ਜਗਮੀਤ ਸਿੰਘ ਔਲਖ, ਬੋਹੜ ਸਿਲੰਦਰ ਸਿੰਘ ਸਿੱਧੂ, ਅਜਵਿੰਦਰ ਸਿੰਘ ਵਿਰਕ, ਬਲਵੰਤ ਸਿੰਘ, ਧਰਮਿੰਦਰ ਸਿੰਘ ਸਿੱਧੂ, ਜਗਰੂਪ ਸਿੰਘ ਸਿੱਧੂ, ਜਗਮੀਤ ਸਿੰਘ ਧਨੌਲਾ, ਰਵਿੰਦਰਪਾਲ ਸਿੰਘ, ਜਗਦੀਪ ਸ਼ਰਮਾ, ਬਲਕਰਨ ਸਿੰਘ ਬਾਲਾ, ਹਰਦੀਪ ਸਿੰਘ ਔਲਖ ਆਦਿ ਹਾਜ਼ਰ ਸਨ |