16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਜਗਤਾਰ ਸਿੰਘ ਬਾਹੀਆ ਵਾਰਡ ਨੰਬਰ-30 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ 'ਚ <br/>

ਅਜੀਤ ਡੈਸਕ 19-05-2026
ਬਠਿੰਡਾ, 18 ਮਈ (ਸੱਤਪਾਲ ਸਿੰਘ ਸਿਵੀਆਂ)-ਨਗਰ ਨਿਗਮ ਬਠਿੰਡਾ ਦੀਆਂ 26 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਵਿਚ ਜਗਤਾਰ ਸਿੰਘ ਬਾਹੀਆ ਆਜ਼ਾਦ ਉਮੀਦਵਾਰ ਵਜੋਂ ਵਾਰਡ ਨੰਬਰ-30 ਲਾਲ ਸਿੰਘ ਨਗਰ ਤੋਂ ਚੋਣ ਮੈਦਾਨ ਵਿਚ ਹਨ | ਉਨ੍ਹਾਂ ਨੂੰ ਜਿੱਥੇ ਵਾਰਡ ਵਾਸੀਆਂ ਦਾ ਭਰਵਾਂ ਸਾਥ ਮਿਲ ਰਿਹਾ ਹੈ, ਉੱਥੇ ਰਾਮਗੜੀਆ ਸਮਾਜ ਦੇ ਆਗੂਆਂ ਨੇ ਉਨ੍ਹਾਂ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ ਹੈ, ਜਿਸ ਨਾਲ ਬਾਹੀਆ ਦੀ ਚੋਣ ਮੁਹਿੰਮ ਨੂੰ ਹੋਰ ਹੁਲਾਰਾ ਮਿਲਿਆ ਹੈ | ਜਗਤਾਰ ਸਿੰਘ ਬਾਹੀਆ ਨੇ ਕਿਹਾ ਕਿ ਉਹ ਇਨ੍ਹਾਂ ਚੋਣਾਂ ਵਿਚ ਕੌਂਸਲਰ ਦੀ ਚੋਣ ਲੜਕੇ ਵਾਰਡ ਵਾਸੀਆਂ ਦੇ ਸਾਥ ਨਾਲ ਜਿੱਤ ਪ੍ਰਾਪਤ ਕਰਨ ਬਾਅਦ ਵਾਰਡ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ, ਉਹ ਕਦੇ ਵੀ ਆਪਣੇ ਵਾਰਡ ਵਾਸੀਆਂ ਨੂੰ ਨਿਰਾਸ਼ ਨਹੀਂ ਕਰਨਗੇ ਤੇ ਹਮੇਸ਼ਾ ਉਨ੍ਹਾਂ ਦੀ ਸੇਵਾ ਵਿਚ ਹਾਜ਼ਰ ਰਹਿਣਗੇ, ਜਿਸ ਲਈ ਉਸ ਨੂੰ ਇਕ ਵਾਰ ਵਾਰਡ ਤੋਂ ਕੌਂਸਲਰ ਬਣਨ ਦਾ ਮੌਕਾ ਦਿੱਤਾ ਜਾਵੇ | ਇਸ ਮੌਕੇ ਠੇਕੇਦਾਰ ਮਨਜੀਤ ਸਿੰਘ, ਮੱਖਣ ਸਿੰਘ, ਕੁਲਵੰਤ ਸਿੰਘ, ਸ਼ਾਮ ਸਿੰਘ ਟੇਲਰ ਮਾਸਟਰ, ਬਾਬੂ ਰਾਮ, ਜੱਗਾ ਸਿੰਘ ਟੇਲਰ, ਗੁਰਸੇਵਕ ਸਿੰਘ, ਸੂਬੇਦਾਰ ਸੁਖਮੰਦਰ ਸਿੰਘ, ਗੁਰਸੇਵਕ ਸਿੰਘ ਸਿੱਧੂ, ਗੁਰਪ੍ਰੀਤ ਸਿੰਘ, ਦਰਸ਼ਨ ਸਿੰਘ, ਸਿਕੰਦਰ ਸਿੰਘ ਖੋਖਰ, ਗੁਰਤੇਜ ਸਿੰਘ ਤੇ ਦਰਸ਼ਨ ਸਿੰਘ ਖ਼ਜ਼ਾਨਚੀ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਨਗਰ ਨਿਗਮ/ ਕੌਂਸਲ/ ਪੰਚਾਇਤ ਚੋਣਾਂ ਨੂੰ ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜਿ੍ਹਆ ਜਾਵੇ-ਆਬਜ਼ਰਵਰ,... ਅਗਲੀ ਖ਼ਬਰ ਸਬ ਡਵੀਜ਼ਨਲ ਸਿਵਲ ਹਸਪਤਾਲ ਵਿਖੇ ਹੱਡੀਆਂ ਦੇ ਮਾਹਿਰ ਡਾਕਟਰ ਦੀ ਪੱਕੀ ਤਾਇਨਾਤੀ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।