16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਗਰ ਨਿਗਮ/ ਕੌਂਸਲ/ ਪੰਚਾਇਤ ਚੋਣਾਂ ਨੂੰ ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜਿ੍ਹਆ ਜਾਵੇ-ਆਬਜ਼ਰਵਰ, ਹਰਸੁਹਿੰਦਰ ਪਾਲ ਸਿੰਘ ਬਰਾੜ <br/>

ਅਜੀਤ ਡੈਸਕ 19-05-2026
ਅਬਜ਼ਰਵਰ ਨੇ ਜ਼ਿਲ੍ਹਾ ਚੋਣ ਅਫ਼ਸਰ, ਐਸ ਐਸ ਪੀ ਅਤੇ ਰਿਟਰਨਿੰਗ ਅਫ਼ਸਰਾਂ ਨਾਲ ਕੀਤੀ ਬੈਠਕ


ਬਠਿੰਡਾ, 18 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨਗਰ ਨਿਗਮ ਬਠਿੰਡਾ ਸਮੇਤ 6 ਨਗਰ ਕੌਂਸਲਾਂ ਅਤੇ 8 ਨਗਰ ਪੰਚਾਇਤਾਂ 'ਚ ਹੋਣ ਵਾਲੀਆਂ ਆਮ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜਿ੍ਹਆ ਜਾਵੇ | ਇਸ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸਮੇਤ ਸਾਰਾ ਚੋਣ ਅਮਲਾ ਆਪਣਾ ਕੰਮ ਤਨਦੇਹੀ ਨਾਲ ਅਤੇ ਪਾਰਦਰਸ਼ਤਾ ਨਾਲ ਕੰਮ ਕਰੇ | ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਨਗਰ ਨਿਗਮ/ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026 ਦੌਰਾਨ ਨਿਯੁੱਕਤ ਅਬਜ਼ਰਵਰ ਹਰਸੁਹਿੰਦਰ ਪਾਲ ਸਿੰਘ ਬਰਾੜ, ਆਈ. ਏ. ਐਸ., ਡਾਇਰੈਕਟਰ, ਉਚੇਰੀ ਸਿੱਖਿਆ, ਪੰਜਾਬ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ, ਐਸ. ਐਸ. ਪੀ. ਬਠਿੰਡਾ ਡਾ: ਜਯੋਤੀ ਯਾਦਵ ਬੈਂਸ ਅਤੇ ਸਮੂਹ ਰਿਟਰਨਿੰਗ ਅਫ਼ਸਰਾਂ ਨਾਲ ਵਿਸ਼ੇਸ਼ ਬੈਠਕ ਦੌਰਾਨ ਚੋਣਾਂ ਬਾਰੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੀਤਾ | ਉਨ੍ਹਾਂ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਪੋਲਿੰਗ ਪਾਰਟੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਕਿੱਟਾਂ ਸਮੇਂ-ਸਿਰ ਤਕਸੀਮ ਕੀਤੀਆਂ ਜਾਣ | ਨਾਲ ਹੀ ਉਨ੍ਹਾਂ ਪੁਲਿਸ ਨੂੰ ਹਦਾਇਤ ਕੀਤੀ ਕਿ ਚੋਣ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦੀਆਂ ਹਿਦਾਇਤਾਂ ਅਨੁਸਾਰ ਸੁਰੱਖਿਆ ਦੇ ਇੰਤਜ਼ਾਮ ਕੀਤੇ ਜਾਣ | ਉਨ੍ਹਾਂ ਕਿਹਾ ਕਿ ਚੋਣ ਸਬੰਧੀ ਕਿਸੇ ਵੀ ਸ਼ਿਕਾਇਤ ਲਈ ਉਨ੍ਹਾਂ ਦੇ ਮੋਬਾਇਲ ਨੰਬਰ 95927-16353 ਹੈ ਅਤੇ ਈ ਮੇਲ ਆਈ ਡੀ 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਉਨ੍ਹਾਂ ਦਾ ਦਫ਼ਤਰ ਲੇਕ ਵਿਊ ਗੈਸਟ ਹਾਊਸ, ਬਠਿੰਡਾ ਵਿਖੇ ਸਥਾਪਿਤ ਕੀਤਾ ਗਿਆ ਹੈ |


ਪਿਛਲੀ ਖ਼ਬਰ ਗਰ ਕੌਂਸਲ ਚੋਣਾਂ ਨੂੰ ਲੈ ਕੇ ਅਸਲ੍ਹਾ ਜਮ੍ਹਾਂ ਕਰਵਾਉਣ ਦੇ ਹੁਕਮ ਇਕ ਨਾਦਰਸ਼ਾਹੀ ਫੁਰਮਾਨ ਹੈ -ਬਹਿਣੀਵਾਲ <br/> ਅਗਲੀ ਖ਼ਬਰ ਜਗਤਾਰ ਸਿੰਘ ਬਾਹੀਆ ਵਾਰਡ ਨੰਬਰ-30 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ 'ਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।