ਬਠਿੰਡਾ, 18 ਮਈ (ਅਵਤਾਰ ਸਿੰਘ ਕੈਂਥ)-ਸਥਾਨਕ ਬੱਸ ਸਟੈਂਡ 'ਚ ਪੀ.ਆਰ.ਟੀ.ਸੀ. ਡਿਪੂ ਦੇ ਨੇੜੇ, ਇਕ ਬੱਸ ਹੇਠਾਂ ਆਉਣ ਕਾਰਨ ਇਕ ਬਜ਼ੁਰਗ ਅÏਰਤ ਗੰਭੀਰ ਜ਼ਖਮੀ ਹੋ ਗਈ | ਇਸ ਬਾਰੇ ਜਾਣਕਾਰੀ ਸਹਾਰਾ ਹੈਡਕੁਆਰਟਰ 'ਤੇ ਮਿਲਣ ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਮੈਂਬਰ ਸੰਦੀਪ ਗਿੱਲ ਆਪਣੀ ਐਂਬੂਲੈਂਸ ਨਾਲ ਘਟਨਾ ਸਥਾਨ 'ਤੇ ਪਹੁੰਚੇ ਅਤੇ ਗੰਭੀਰ ਜ਼ਖਮੀ ਅਤੇ ਖੂਨ ਨਾਲ ਲੱਥਪੱਥ ਬਜ਼ੁਰਗ ਅÏਰਤ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਤੁਰੰਤ ਇਲਾਜ ਸ਼ੁਰੂ ਕੀਤਾ | ਅÏਰਤ ਦੀ ਇਕ ਲੱਤ ਬੁਰੀ ਤਰ੍ਹਾਂ ਕੁਚਲੀ ਗਈ ਸੀ | ਅÏਰਤ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ, ਐਮਰਜੈਂਸੀ ਡਾਕਟਰ ਨੇ ਉਸ ਨੂੰ ਏਮਜ਼ ਹਸਪਤਾਲ ਰੈਫ਼ਰ ਕਰ ਦਿੱਤਾ | ਅÏਰਤ ਪਰਮਜੀਤ ਕੌਰ ਜੋ ਕਿ ਮਾਨਸਾ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ |