16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪੰਜਾਬੀ ਨੌਜਵਾਨ ਦੀ ਨਿਊਜ਼ੀਲੈਂਡ 'ਚ ਸੜਕ ਹਾਦਸੇ 'ਚ ਹੋਈ ਮੌਤ

ਅਜੀਤ ਡੈਸਕ 19-05-2026
ਭਦੌੜ, 18 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਬਰਨਾਲਾ ਜ਼ਿਲੇ੍ਹ ਦੇ ਛੋਟੇ ਜਿਹੇ ਪਿੰਡ ਦੀਪਗੜ੍ਹ ਦੇ ਵਾਸੀ ਹੋਣਹਾਰ ਨੌਜਵਾਨ ਰਮਨਦੀਪ ਸਿੰਘ ਸੋਨੀ ਢਿੱਲੋਂ ਪੁੱਤਰ ਡਾ: ਬਲਵਿੰਦਰ ਸਿੰਘ ਢਿੱਲੋਂ ਦੀ ਨਿਊਜ਼ੀਲੈਂਡ ਵਿਖੇ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ | 13 ਮਈ ਦੀ ਸ਼ਾਮ ਨੂੰ ਸੋਨੀ ਆਪਣੇ ਕੰਮਕਾਜ ਦੇ ਸਬੰਧ ਵਿਚ ਆਪਣੀ ਕਾਰ 'ਤੇ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਗ਼ਲਤ ਸਾਈਡ ਤੋਂ ਗੱਡੀ ਚਾਲਕ ਨੇ ਉਸ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਕਾਰਨ ਇਹ ਨੌਜਵਾਨ ਦੀ ਉਸੇ ਥਾਂ 'ਤੇ ਮੌਤ ਹੋ ਗਈ | ਉਹ ਪਿੱਛੇ ਆਪਣੇ ਮਾਂ, ਪਿਉ, ਪਤਨੀ ਅਤੇ ਇਕ ਮਾਸੂਮ ਬੱਚੀ ਨੂੰ ਵਿਲਕਦੇ ਛੱਡ ਗਿਆ ਹੈ | ਇਸ ਹਾਦਸੇ ਕਾਰਨ ਦੇਸ਼ ਵਿਦੇਸ਼ ਵਿਚ ਵੱਸਦੇ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ |
ਪਿਛਲੀ ਖ਼ਬਰ 100 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਕੱਪੜਾ ਵਪਾਰੀ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ਾਂ ਤਹਿਤ ਦੋ ਜਣਿਆਂ 'ਤੇ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।