16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਕਿਸਾਨ ਆਗੂ ਨਿਰਭੈ ਸਿੰਘ ਭੱਦਲਵੱਡ ਦੀ ਕੁੱਟਮਾਰ ਮਾਮਲੇ 'ਚ ਪੁਲਿਸ ਨੂੰ 20 ਤੱਕ ਦਾ ਦਿੱਤਾ ਅਲਟੀਮੇਟਮ

ਅਜੀਤ ਡੈਸਕ 19-05-2026
ਮਹਿਲ ਕਲਾਂ, 18 ਮਈ (ਅਵਤਾਰ ਸਿੰਘ ਅਣਖੀ)-ਪਿੰਡ ਭੱਦਲਵੱਡ ਵਿਖੇ ਭਾਕਿਯੂ ਉਗਰਾਹਾਂ ਦੀ ਅਗਵਾਈ ਹੇਠ ਵਰਕਰਾਂ ਦੀ ਮੀਟਿੰਗ 'ਚ ਨਵੀਂ ਪਿੰਡ ਇਕਾਈ ਦੀ ਚੋਣ ਸਰਬ ਸੰਮਤੀ ਨਾਲ ਕੀਤੀ ਗਈ | ਇਸ ਮੌਕੇ ਜਥੇਬੰਦੀ ਦੇ ਬਲਾਕ ਪ੍ਰਧਾਨ ਜੱਜ ਸਿੰਘ, ਰਾਮ ਸਿੰਘ ਸੰਘੇੜਾ, ਕੁਲਜੀਤ ਸਿੰਘ ਵਜੀਦਕੇ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੂਬਾ ਆਗੂਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਪੱਧਰ 'ਤੇ ਨਵੀਆਂ ਇਕਾਈਆਂ ਦਾ ਗਠਨ ਲਗਾਤਾਰ ਜਾਰੀ ਹੈ | ਉਨ੍ਹਾਂ ਸਮੂਹ ਲੋਕਾਂ ਨੂੰ ਸਰਕਾਰਾਂ, ਸਿਆਸੀ ਆਗੂਆਂ ਦਾ ਖਹਿੜਾ ਛੱਡ ਕੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਭਾਕਿਯੂ ਉਗਰਾਹਾਂ ਦੀ ਅਗਵਾਈ ਹੇਠ ਲਾਮਬੰਦ ਹੋਣ ਦੀ ਅਪੀਲ ਕੀਤੀ | ਮੀਟਿੰਗ ਦੌਰਾਨ ਸਾਬਕਾ ਇਕਾਈ ਪ੍ਰਧਾਨ ਨਿਰਭੈ ਸਿੰਘ ਭੱਦਲਵੱਡ ਦੀ ਕੁੱਟਮਾਰ ਦੇ ਮਾਮਲੇ ਨੂੰ ਵੀ ਜ਼ੋਰਦਾਰ ਢੰਗ ਨਾਲ ਚੁੱਕਿਆ ਗਿਆ | ਆਗੂਆਂ ਨੇ ਦੱਸਿਆ ਕਿ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਪੁਲਿਸ ਪ੍ਰਸ਼ਾਸਨ ਨੂੰ 20 ਮਈ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਸਮੇਂ ਤੱਕ ਮਸਲੇ ਦਾ ਹੱਲ ਨਾ ਹੋਇਆ ਤਾਂ ਜਥੇਬੰਦੀ ਵਲੋਂ 21 ਮਈ ਨੂੰ ਥਾਣਾ ਠੁੱਲੀਵਾਲ ਦਾ ਘਿਰਾਓ ਕਰ ਕੇ ਅਣਮਿਥੇ ਸਮੇਂ ਤੱਕ ਰੋਸ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਪਿੰਡ ਭੱਦਲਵੱਡ ਇਕਾਈ ਦੀ ਸਰਬਸੰਮਤੀ ਨਾਲ ਚੋਣ ਕਰਵਾਈ ਗਈ, ਜਿਸ ਵਿਚ ਇਕਾਈ ਪ੍ਰਧਾਨ ਹਰਵਿੰਦਰ ਸਿੰਘ ਭੱਦਲਵੱਡ, ਮੀਤ ਪ੍ਰਧਾਨ ਨਿਰਭੈ ਸਿੰਘ, ਸਕੱਤਰ ਹਰਵਿੰਦਰ ਸਿੰਘ, ਸਹਾਇਕ ਸਕੱਤਰ ਜੁਗਰਾਜ ਸਿੰਘ ਮੰਡੇਰ, ਖ਼ਜ਼ਾਨਚੀ ਅਮਰਜੀਤ, ਪ੍ਰਚਾਰ ਸਕੱਤਰ ਅਮਰਦੀਪ ਸਿੰਘ ਤੇ ਮਲਕੀਤ ਸਿੰਘ ਨੂੰ ਚੁਣਿਆ ਗਿਆ |
ਪਿਛਲੀ ਖ਼ਬਰ ਜਨਗਣਨਾ ਡਿਊਟੀ 'ਚ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਅਧਿਆਪਕ ਜਥੇਬੰਦੀਆਂ ਅਧਿਕਾਰੀਆਂ ਨੂੰ ਮਿਲੀਆਂ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਰਾਜ ਸਰਕਾਰ ਦੀ ਹਰ ਧੱਕੇਸ਼ਾਹੀ ਦਾ ਜੁਆਬ ਡਟ ਕੇ ਦੇਵੇਗਾ-ਜਥੇਦਾਰ ਨਾਥ ਸਿੰਘ ਹਮੀਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।