17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਲਾਪਤਾ ਲੜਕੀ ਦੇ ਮਾਮਲੇ 'ਚ ਰਾਮਪੁਰਾ-ਦਮਦਮਾ ਸਾਹਿਬ ਰੋਡ ਜਾਮ ਦੂਜੇ ਦਿਨ 'ਚ ਸ਼ਾਮਿਲ

ਅਜੀਤ ਡੈਸਕ 21-05-2026
ਬਾਲਿਆਂਵਾਲੀ, 20 ਮਈ (ਕੁਲਦੀਪ ਮਤਵਾਲਾ)- ਹਲਕਾ ਮੌੜ ਦੇ ਪਿੰਡ ਮੰਡੀ ਕਲਾਂ ਦੀ ਪਿਛਲੇ 18 ਦਿਨਾਂ ਤੋਂ ਲਾਪਤਾ ਲੜਕੀ ਨਾ ਲੱਭਣ ਦੇ ਰੋਸ ਵਜੋਂ ਲਗਾਇਆ ਪਿੰਡ ਵਾਸੀਆਂ ਤੇ ਦੋਹੇਂ ਪੰਚਾਇਤਾਂ ਵਲੋਂ ਰਾਮਪੁਰਾ-ਦਮਦਮਾ ਸਾਹਿਬ ਕੌਮੀ ਮਾਰਗ ਜਾਮ ਕਰਕੇ ਪੱਕਾ ਮੋਰਚਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ | ਇਸ ਰੋਸ ਧਰਨੇ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਸੁਖਪਾਲ ਸਿੰਘ ਸਰ੍ਹਾਂ, ਭਾਜਪਾ ਦੇ ਸੂਬਾ ਆਗੂ ਮੱਖਣ ਲਾਲ ਜਿੰਦਲ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਲੱਖਾ ਸਿਧਾਣਾ, ਕਾਂਗਰਸ ਪਾਰਟੀ ਦੇ ਸੂਬਾ ਜਨਰਲ ਸਕੱਤਰ ਭੁਪਿੰਦਰ ਸਿੰਘ ਗੋਰਾ ਤੇ ਕਾਂਗਰਸੀ ਆਗੂ ਜੀਤਮਹਿੰਦਰ ਸਿੰਘ ਸਿੱਧੂ, ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਦਾਸ ਸੋਢੀ ਤੋਂ ਇਲਾਵਾ ਵੱਖ-ਵੱਖ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਵਲੋਂ ਇਸ ਰੋਸ ਧਰਨੇ 'ਚ ਸ਼ਾਮਿਲ ਹੋ ਕੇ ਪਰਿਵਾਰ ਨਾਲ ਅਤੇ ਪਿੰਡ ਵਾਸੀਆਂ ਦੇ ਨਾਲ ਮੋਢੇ ਨਾਲ ਮੋਢਾ ਜੋੜਕੇ ਖੜ੍ਹਨ ਦਾ ਭਰੋਸਾ ਦਿੱਤਾ | ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ 18 ਦਿਨਾਂ ਤੋਂ ਇੱਕ ਗਰੀਬ ਪਰਿਵਾਰ ਦੀ ਮਾਸੂਮ ਬੱਚੀ ਅਚਾਨਕ ਗੁੰਮ ਹੋ ਜਾਂਦੀ ਹੈ ਅਤੇ ਪੁਲਿਸ ਪ੍ਰਸ਼ਾਸਨ ਹਾਲੇ ਤੱਕ ਲੜਕੀ ਨੂੰ ਲੱਭਣ 'ਚ ਅਸਫਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਾਅ ਐਂਡ ਆਰਡਰ ਦੀ ਰੱਖਿਆ ਕਰਨ ਚ ਬੁਰੀ ਤਰ੍ਹਾਂ ਨਾਕਾਮ ਹੋ ਚੁੱਕੀ ਹੈ | ਜਿਸ ਕਰਕੇ ਪੰਜਾਬ 'ਚ ਹਰ ਰੋਜ ਮੰਦ ਭਾਗੀਆਂ ਘਟਨਾਵਾਂ ਵਾਪਰ ਰਹੀਆਂ ਹਨ ਤੇ ਅਪਰਾਧੀਆਂ ਨੂੰ ਸਰਕਾਰ ਦਾ ਕੋਈ ਡਰ ਨਹੀਂ ਹੈ | ਇਸ ਮੌਕੇ ਪਿੰਡ ਵਾਸੀਆਂ ਨੇ ਐਲਾਨ ਕੀਤਾ ਕਿ ਜੇਕਰ ਜਲਦੀ ਲੜਕੀ ਲੱਭ ਕੇ ਪਰਿਵਾਰ ਦੇ ਹਵਾਲੇ ਨਾ ਕੀਤੀ ਅਤੇ ਸਬੰਧਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕੀਤਾ ਤਾਂ ਰਾਮਪੁਰਾ-ਚੰਡੀਗੜ੍ਹ ਮਾਰਗ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਜਿਸ ਦੀ ਜ਼ਿੰਮੇਵਾਰ ਜ਼ਿਲ੍ਹਾ ਪ੍ਰਸ਼ਾਸਨ ਤੇ ਸੂਬਾ ਸਰਕਾਰ ਹੋਵੇਗੀ |
ਇਸ ਮੌਕੇ ਸਰਪੰਚ ਜਸਵੰਤ ਦਰਦ ਪ੍ਰੀਤ, ਸਰਪੰਚ ਮਲਕੀਤ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ, ਲੱਖਾ ਸਿੰਘ ਲਾਲੋ ਕੇ, ਕਿਸਾਨ ਆਗੂ ਸੁਰਜੀਤ ਸਿੰਘ ਰੋਮਾਣਾ, ਕਿਸਾਨ ਆਗੂ ਰਣਜੀਤ ਸਿੰਘ, ਕੌਂਸਲਰ ਰਾਣਾ ਮਾਨ ਸਾਬਕਾ ਸੀਨੀਅਰ ਮੀਤ ਪ੍ਰਧਾਨ ਕਾਂਗਰਸ, ਐਸ.ਸੀ ਡਿਪਾਰਟਮੈਂਟ ਦੇ ਜ਼ਿਲ੍ਹਾ ਕੋਆਰਡੀਨੇਟਰ ਪਿ੍ਤਪਾਲ ਸਿੰਘ, ਸੇਮਾ ਸਿੰਘ ਤੁੰਗਵਾਲੀ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਸੂਬਾ ਆਗੂ ਤੋਂ ਇਲਾਵਾ ਸਮੂਹ ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਆਗੂ ਤੇ ਵਰਕਰ
ਪਿਛਲੀ ਖ਼ਬਰ ਗੁਪਤ ਪੱਤਰ ਨੂੰ ਜਨਤਕ ਕਰਨ ਦੇ ਦੋਸ਼ 'ਚ ਹਿੰਦੂ ਮਹਾਂ ਗਠਬੰਧਨ ਦਾ ਕੌਮੀ ਪ੍ਰਧਾਨ ਗਿ੍ਫ਼ਤਾਰ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਲੋਂ ਵਿਸ਼ਵ ਵਾਤਾਵਰਣ ਦਿਵਸ 2026 ਮੁਹਿੰਮ ਤਹਿਤ ਗਤੀਵਿਧੀਆਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।