17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਭਗਤਾ ਪੁਲਿਸ ਵਲੋਂ 40 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ, ਇਕ ਫ਼ਰਾਰ <br/>

ਅਜੀਤ ਡੈਸਕ 21-05-2026
ਭਗਤਾ ਭਾਈਕਾ, 20 ਮਈ (ਸੁਖਪਾਲ ਸਿੰਘ ਸੋਨੀ)- ਐਸ. ਐਸ. ਪੀ. ਬਠਿੰਡਾ ਅਤੇ ਡੀ. ਐਸ. ਪੀ. ਫੂਲ ਦੇ ਨਿਰਦੇਸ਼ਾਂ ਤਹਿਤ ਸਥਾਨਕ ਪੁਲਿਸ ਨੇ ਨਜ਼ਦੀਕੀ ਪਿੰਡ ਕੋਠਾ ਗੁਰੂ ਵਿਖੇ ਛਾਪੇਮਾਰੀ ਕਰਕੇ 40 ਗ੍ਰਾਮ ਹੈਰੋਇਨ ਸਮੇਤ ਦੋ ਨੂੰ ਦਬੋਚ ਲਿਆ ਹੈ, ਜਦਕਿ ਇਕ ਰਫ਼ੂ ਚੱਕਰ ਹੋ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਥਾਨਕ ਪੁਲਿਸ ਥਾਣੇ ਦੇ ਮੁਖੀ ਪਰਬਤ ਸਿੰਘ ਨੇ ਦੱਸਿਆ ਕਿ ਸਥਾਨਕ ਪੁਲਿਸ ਵਲੋਂ ਪਿੰਡ ਕੋਠਾ ਗੁਰੂ ਵਿਖੇ ਛਾਪੇਮਾਰੀ ਕੀਤੀ ਗਈ | ਇਸੇ ਦੌਰਾਨ ਹੀ ਪੁਲਿਸ ਨੇ 40 ਗ੍ਰਾਮ ਹੈਰੋਇਨ ਫੜਨ ਵਿਚ ਸਫ਼ਲਤਾ ਹਾਸਲ ਕੀਤੀ | ਐਸ. ਐਚ. ਓ. ਪਰਬਤ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਏ. ਐਸ. ਆਈ. ਪਰਮਜੀਤ ਸਿੰਘ ਦੀ ਅਗਵਾਈ ਹੇਠ ਕਥਿਤ ਦੋਸ਼ੀ ਗੁਰਸ਼ਵਿੰਦਰ ਸਿੰਘ, ਗੁਰਚਰਨ ਸਿੰਘ ਅਤੇ ਕੁਲਦੀਪ ਸਿੰਘ ਵਾਸੀਆਨ ਕੋਠਾ ਗੁਰੂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਗੁਰਸ਼ਵਿੰਦਰ ਸਿੰਘ, ਗੁਰਚਰਨ ਸਿੰਘ ਨੂੰ ਪੁਲਿਸ ਨੇ ਮੌਕੇ 'ਤੇ ਹੀ ਗਿ੍ਫ਼ਤਾਰ ਕਰ ਲਿਆ ਜਦਕਿ ਕੁਲਦੀਪ ਸਿੰਘ ਫ਼ਰਾਰ ਹੈ |

ਪਿਛਲੀ ਖ਼ਬਰ ਵਾਹਨ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 3 ਮੋਟਰਸਾਈਕਲ ਬਰਾਮਦ <br/> ਅਗਲੀ ਖ਼ਬਰ ਅੱਗ ਲੱਗਣ ਨਾਲ ਗਊਆਂ ਦੇ ਚਾਰੇ ਲਈ ਸਟੋਰ ਕੀਤੀ ਪਰਾਲੀ ਤੇ ਤੂੜੀ ਸੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।