04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਰਵਾਇਤੀ ਪਾਰਟੀਆਂ ਨੇ ਲੋਕਾਂ ਨੂੰ ਕੀਤਾ ਨਿਰਾਸ਼- ਸਰਦੂਲਗੜ੍ਹ <br/>

ਅਜੀਤ ਡੈਸਕ 24-05-2026
ਮਹਿਰਾਜ, 23 ਮਈ (ਸੁਖਪਾਲ ਮਹਿਰਾਜ)- ਬਹੁਜਨ ਸਮਾਜ ਪਾਰਟੀ ਦੇ ਪੰਜਾਬ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ ਨੇ ਨਗਰ ਪੰਚਾਇਤ ਮਹਿਰਾਜ ਚੋਣਾਂ ਦੌਰਾਨ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਲੋਕਾਂ ਨੇ ਰਵਾਇਤੀ ਪਾਰਟੀਆਂ ਤੋਂ ਅੱਕ ਕੇ ਬਦਲਾਅ ਲਈ ਆਮ ਆਦਮੀ ਪਾਰਟੀ ਨੂੰ ਮÏਕਾ ਦਿੱਤਾ ਸੀ, ਪਰ ਉਹ ਵੀ ਲੋਕਾਂ ਦੀ ਭਲਾਈ ਲਈ ਵੱਡੇ ਪੱਧਰ 'ਤੇ ਕੁਝ ਨਹੀਂ ਕਰ ਸਕੀ¢ ਉਨ੍ਹਾਂ ਕਿਹਾ ਕਿ ਵੋਟ ਦਾ ਅਧਿਕਾਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵਲੋਂ ਦਿੱਤਾ ਗਿਆ ਸੀ, ਪਰ ਅੱਜ ਇਸ ਅਧਿਕਾਰ ਨੂੰ ਲਾਲਚ ਵਿਚ ਵੇਚਿਆ ਜਾ ਰਿਹਾ ਹੈ, ਜੋ ਚਿੰਤਾ ਦੀ ਗੱਲ ਹੈ¢ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਉਮੀਦਵਾਰਾਂ ਦੀ ਤਨ, ਮਨ ਅਤੇ ਧਨ ਨਾਲ ਮਦਦ ਕਰਨ ਅਤੇ ਬਿਨ੍ਹਾਂ ਕਿਸੇ ਡਰ ਦੇ ਚੋਣ ਮੈਦਾਨ ਵਿੱਚ ਡਟ ਕੇ ਕੰਮ ਕਰਨ, ਕਿਉਂਕਿ ਪਾਰਟੀ ਹਰ ਸਮੇਂ ਆਪਣੇ ਵਰਕਰਾਂ ਦੇ ਨਾਲ ਖੜ੍ਹੀ ਹੈ¢ ਇਸ ਮÏਕੇ ਐਡਵੋਕੇਟ ਕਿਰਨਦੀਪ ਕੌਰ ਨੇ ਕਿਹਾ ਕਿ ਬਸਪਾ ਹਮੇਸ਼ਾ ਗ਼ਰੀਬਾਂ, ਮਜ਼ਦੂਰਾਂ ਅਤੇ ਪਿਛੜੇ ਵਰਗਾਂ ਦੀ ਆਵਾਜ਼ ਬਣ ਕੇ ਲੜਦੀ ਆਈ ਹੈ ਅਤੇ ਪਾਰਟੀ ਦੀਆਂ ਨੀਤੀਆਂ ਲੋਕ ਭਲਾਈ ਨੂੰ ਸਮਰਪਿਤ ਹਨ¢ ਜ਼ਿਲ੍ਹਾ ਪ੍ਰਧਾਨ ਡਾ.ਜਗਿੰਦਰ ਸਿੰਘ, ਬਿੱਲੂ ਸਿੰਘ ਅਤੇ ਸੁਦਾਗਰ ਸਿੰਘ ਨੇ ਵੀ ਸੰਬੋਧਨ ਕਰਦਿਆਂ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ¢ ਐਡਵੋਕੇਟ ਨਿਰਮਲ ਸਿੰਘ ਨੇ ਕਿਹਾ ਕਿ ਨਗਰ ਪੰਚਾਇਤ ਚੋਣਾਂ ਵਿਚ ਲੋਕ ਇਸ ਵਾਰ ਇਮਾਨਦਾਰ ਅਤੇ ਲੋਕ ਹਿਤੈਸ਼ੀ ਉਮੀਦਵਾਰਾਂ ਦਾ ਸਾਥ ਦੇਣਗੇ¢

ਪਿਛਲੀ ਖ਼ਬਰ ਸਰਕਾਰੀ ਹਸਪਤਾਲ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਤਹਿਤ ਕੈਂਪ ਅਗਲੀ ਖ਼ਬਰ ਸ਼ਹਿਣਾ ਵਿਖੇ ਟੱੁਟੀ ਸੜਕ ਕਾਰਨ ਤੂੜੀ ਦੀ ਟਰਾਲੀ ਪਲਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।