05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸਰਕਾਰੀ ਹਸਪਤਾਲ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਤਹਿਤ ਕੈਂਪ

ਅਜੀਤ ਡੈਸਕ 24-05-2026
ਤਲਵੰਡੀ ਸਾਬੋ, 23 ਮਈ (ਰਾਹੀ) - ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਬਠਿੰਡਾ ਡਾ.ਤਪਿੰਦਰਜੋਤ ਕੌਸ਼ਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਤਲਵੰਡੀ ਸਾਬੋ ਡਾ.ਰਵੀਕਾਂਤ ਗੁਪਤਾ ਦੀ ਰਹਿਨੁਮਾਈ ਹੇਠ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਰਕਾਰੀ ਹਸਪਤਾਲ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਕੈਂਪ ਲਗਾਇਆ ਗਿਆ ¢ ਕੈਂਪ ਦÏਰਾਨ ਗਾਇਨੋਕੋਲੋਜਿਸਟ ਡਾ.ਪਾਰੁਲ ਵਲੋਂ ਗਰਭਵਤੀ ਮਹਿਲਾਵਾਂ ਨੂੰ ਲੋੜੀਂਦੀ ਸਲਾਹ ਅਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ ¢ ਸਿਹਤ ਵਿਭਾਗ ਵਲੋਂ ਗਰਭਵਤੀ ਮਹਿਲਾਵਾਂ ਨੂੰ ਸਮੇਂ-ਸਮੇਂ 'ਤੇ ਜਾਂਚ ਕਰਵਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ 'ਤੇ ਤੁਰੰਤ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਗਈ ¢ ਇਸ ਮੌਕੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਫੀਮੇਲ ਕਮਲਜੀਤ ਕÏਰ, ਪਰਮਜੀਤ ਕÏਰ ਤੇ ਅਮਰਜੀਤ ਕੌਰ ਮੌਜੂਦ ਸਨ ¢


ਪਿਛਲੀ ਖ਼ਬਰ ਬਿੱਟੂ ਨੇ ਭਾਜਪਾ ਦਾ ਡਰਾਉਣ-ਧਮਕਾਉਣ ਵਾਲਾ ਚਿਹਰਾ ਨੰਗਾ ਕੀਤਾ- ਪਰਮਜੀਤ ਕੋਟਫੱਤਾ <br/> ਅਗਲੀ ਖ਼ਬਰ ਰਵਾਇਤੀ ਪਾਰਟੀਆਂ ਨੇ ਲੋਕਾਂ ਨੂੰ ਕੀਤਾ ਨਿਰਾਸ਼- ਸਰਦੂਲਗੜ੍ਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।