06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਮੋਟਰਸਾਈਕਲ ਸਵਾਰ 2 ਨੌਜਵਾਨ ਗੰਭੀਰ ਜ਼ਖਮੀ

ਅਜੀਤ ਡੈਸਕ 24-05-2026
ਬਠਿੰਡਾ, 23 ਮਈ (ਅਵਤਾਰ ਸਿੰਘ ਕੈਂਥ)-ਸਥਾਨਕ ਮੁਲਤਾਨੀਆਂ ਪੁਲ ਨੇੜੇ ਇਕ ਅਣਪਛਾਤੇ ਵਾਹਨ ਦੀ ਟੱਕਰ ਲੱਗਣ ਨਾਲ ਦੋ ਮੋਟਰਸਾਈਕਲ ਸਵਾਰ ਨੌਜਵਾਨ ਜ਼ਖਮੀ ਹੋ ਗਏ | ਸਹਾਰਾ ਮੁੱਖ ਦਫ਼ਤਰ 'ਤੇ ਹਾਦਸੇ ਦੀ ਸੂਚਨਾ ਮਿਲਣ 'ਤੇ, ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ, ਸੰਦੀਪ ਗੋਇਲ ਐਂਬੂਲੈਂਸ ਟੀਮ ਸਮੇਤ ਪਹੁੰਚੇ, ਜ਼ਖਮੀ ਮੋਟਰ ਸਾਈਕਲ ਸਵਾਰਾਂ ਨੂੰ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ | ਜ਼ਖਮੀ ਪ੍ਰਕਾਸ਼ ਕੁਮਾਰ (22) ਅਤੇ ਨਵਤੇਜ ਸਿੰਘ (18) ਵਾਸੀ ਜੋ ਬੰਗੀ ਨਗਰ, ਬਠਿੰਡਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ |
6 ਗ੍ਰਾਮ ਹੈਰੋਇਨ ਸਣੇ ਇਕ ਕਾਬੂ
ਬਠਿੰਡਾ, 23 ਮਈ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਕੈਨਾਲ ਕਾਲੋਨੀ ਪੁਲਿਸ ਵਲੋਂ ਨਰੂਆਣਾ ਰੋਡ ਬਠਿੰਡਾ ਪਾਸੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ ਤਾਂ ਤਲਾਸ਼ੀ ਦੌਰਾਨ ਉਕਤ ਵਿਅਕਤੀ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਸਤਨਾਮ ਸਿੰਘ ਵਾਸੀ ਬੰਗੀ ਨਗਰ ਬਠਿੰਡਾ ਵਜੋਂ ਹੋਈ ਹੈ | ਜਿਸ 'ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਚੀਫ਼ ਜਸਟਿਸ ਨੇ ਆਨਲਾਈਨ ਮਾਧਿਅਮ ਰਾਹੀਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਡਿਗਰੀ ਵੰਡ ਸਮਾਰੋਹ ਦੀ ਸ਼ੋਭਾ ਵਧਾਈ <br/> ਅਗਲੀ ਖ਼ਬਰ ਬਠਿੰਡਾ ਦੇ ਵਿਕਾਸ ਲਈ ਅਕਾਲੀ ਸਰਕਾਰ ਨੇ 2300 ਕਰੋੜ ਰੁਪਏ ਖਰਚੇ- ਸੁਖਬੀਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।