16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਵਾਲਾ ਕਾਬੂ

ਅਜੀਤ ਡੈਸਕ 26-05-2026
ਬਠਿੰਡਾ, 25 ਮਈ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦੇ ਆਦੀ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਪਾਸੋਂ ਚੋਰੀ ਕੀਤਾ ਹੋਇਆ ਇਕ ਬਗੈਰ ਨੰਬਰੀ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ | ਇਸ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਮਨਜੀਤ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਕੋਤਵਾਲੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਦਾਣਾ ਮੰਡੀ ਬਠਿੰਡਾ ਪਾਸੋਂ ਇਕ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦੇ ਆਦੀ ਵਿਅਕਤੀ ਨੂੰ ਗਿ੍ਫ਼ਤਾਰ ਕਰ ਉਸ ਕੋਲੋਂ ਬਿਨ੍ਹਾਂ ਨੰਬਰੀ ਮੋਟਰ ਸਾਈਕਲ ਬਰਾਮਦ ਕਰ ਲਿਆ ਗਿਆ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਬਲਵਿੰਦਰ ਸਿੰਘ ਵਾਸੀ ਭਾਗੀਵਾਂਦਰ ਵਜੋਂ ਹੋਈ ਹੈ, ਜਿਸ 'ਤੇ ਥਾਣਾ ਕੋਤਵਾਲੀ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਟੀਚਰਜ਼ ਹੋਮ ਟਰੱਸਟ ਵਲੋਂ 'ਸਾਮਰਾਜੀ ਜੰਗਾਂ ਅਤੇ ਭਾਰਤੀ' ਵਿਸ਼ੇ 'ਤੇ ਸੈਮੀਨਾਰ 7 ਜੂਨ ਨੂੰ <br/> ਅਗਲੀ ਖ਼ਬਰ ਲੰਗਰ ਸੇਵਾ ਦੇ 24ਵੇਂ ਸਥਾਪਨਾ ਦਿਵਸ ਮੌਕੇ ਧਾਰਮਿਕ ਦੀਵਾਨ ਸਜਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।