16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਅਕਾਲੀ ਸਰਕਾਰਾਂ ਨੇ ਬਠਿੰਡਾ ਦੀ ਤਸਵੀਰ ਬਦਲੀ, 'ਆਪ' ਨੇ ਵਿਕਾਸ ਪੱਖੋਂ ਪਿੱਛੇ ਧੱਕਿਆ- ਸੁਖਬੀਰ

ਅਜੀਤ ਡੈਸਕ 26-05-2026
ਬਠਿੰਡਾ, 25 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਨਗਰ ਨਿਗਮ ਚੋਣਾਂ ਦੇ ਮਾਹੌਲ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਠਿੰਡਾ 'ਚ ਜਨ ਸਭਾ ਦੌਰਾਨ ਆਮ ਆਦਮੀ ਪਾਰਟੀ 'ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਪਿਛਲੀਆਂ ਅਕਾਲੀ ਸਰਕਾਰਾਂ ਨੇ ਬਠਿੰਡਾ ਨੂੰ ਆਧੁਨਿਕ ਸ਼ਹਿਰ ਵਜੋਂ ਵਿਕਸਿਤ ਕੀਤਾ ਸੀ, ਪਰ ਮੌਜੂਦਾ ਸਰਕਾਰ ਨੇ ਪਿਛਲੇ ਸਾਢੇ 4 ਸਾਲਾਂ ਦੌਰਾਨ ਸ਼ਹਿਰ ਨੂੰ ਵਿਕਾਸ ਪੱਖੋਂ ਪਿੱਛੇ ਧੱਕ ਦਿੱਤਾ ¢ ਮਾਡਲ ਟਾਊਨ ਫੇਜ਼-3 'ਚ ਹੋਈ ਰੈਲੀ ਦੌਰਾਨ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਸਰਕਾਰਾਂ ਨੇ 2007 ਤੋਂ 2017 ਤੱਕ ਬਠਿੰਡਾ ਦੇ ਵਿਕਾਸ 'ਤੇ ਕਰੀਬ 2300 ਕਰੋੜ ਰੁਪਏ ਖਰਚ ਕੀਤੇ ¢ ਇਸ ਦੌਰਾਨ ਸ਼ਹਿਰ 'ਚ ਸੀਵਰੇਜ ਪ੍ਰੋਜੈਕਟ, ਫਲਾਈਓਵਰ, ਸੜਕਾਂ, ਪਾਰਕ, ਸਟ੍ਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਵੱਡੇ ਪੱਧਰ 'ਤੇ ਵਿਕਾਸ ਕੀਤਾ ਗਿਆ ¢ ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਸਮੇਂ ਹੀ ਬਠਿੰਡਾ ਨੂੰ ਸਿਹਤ ਅਤੇ ਸਿੱਖਿਆ ਦੇ ਕੇਂਦਰ ਵਜੋਂ ਵਿਕਸਿਤ ਕੀਤਾ ਗਿਆ ¢ ਏਮਜ਼, ਕੈਂਸਰ ਇਲਾਜ ਸਹੂਲਤਾਂ ਅਤੇ ਸਕਿੱਲ ਯੂਨੀਵਰਸਿਟੀ ਵਰਗੇ ਪ੍ਰੋਜੈਕਟਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਬਠਿੰਡਾ ਦੇ ਸਰਵਪੱਖੀ ਵਿਕਾਸ ਲਈ ਕੰਮ ਕੀਤਾ ¢ ਉਨ੍ਹਾਂ ਕਿਹਾ ਕਿ ਜੇਕਰ ਨਗਰ ਨਿਗਮ ਚੋਣਾਂ 'ਚ ਗੁੰਡਾਗਰਦੀ ਜਾਂ ਬੂਥ ਕੈਪਚਰਿੰਗ ਦੀ ਕੋਸ਼ਿਸ਼ ਹੋਈ ਤਾਂ ਲੋਕ ਇਸ ਦਾ ਡੱਟ ਕੇ ਵਿਰੋਧ ਕਰਨਗੇ ¢ ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਲੋਕਤੰਤਰ ਦੀ ਹਮਾਇਤੀ ਰਹੀ ਹੈ ਅਤੇ ਲੋਕ ਕਿਸੇ ਵੀ ਕਿਸਮ ਦੀ ਜ਼ਬਰਦਸਤੀ ਨੂੰ ਕਦੇ ਸਵੀਕਾਰ ਨਹੀਂ ਕਰਨਗੇ ¢ ਉਨ੍ਹਾਂ ਲੋਕਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਸਾਥ ਦੇ ਕੇ ਵੱਧ ਤੋਂ ਵੱਧ ਕੌਂਸਲਰ ਜਿਤਾਉਣ ਦੀ ਅਪੀਲ ਕੀਤੀ ਤਾਂ ਜੋ ਪਾਰਟੀ ਦਾ ਮੇਅਰ ਬਣਾ ਕੇ ਬਠਿੰਡਾ ਦਾ ਵੱਡੀ ਪੱਧਰ 'ਤੇ ਵਿਕਾਸ ਕਰਵਾਇਆ ਜਾ ਸਕੇ | ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਮੋਹਿਤ ਗੁਪਤਾ, ਜ਼ਿਲ੍ਹਾ ਬਠਿੰਡਾ ਦੇ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਸੀਨੀਅਰ ਆਗੂ ਇੰਦਰਜੀਤ ਸਿੰਘ ਬਰਾੜ, ਯਾਦਵਿੰਦਰ ਸਿੰਘ ਯਾਦੀ, ਡਾ. ਓਮ ਪ੍ਰਕਾਸ਼ ਸ਼ਰਮਾ, ਕੁਲਦੀਪ ਸਿੰਘ ਨੰਬਰਦਾਰ, ਦਲਜੀਤ ਬਰਾੜ ਅਤੇ ਹੋਰ ਆਗੂ ਮੌਜੂਦ ਸਨ |
ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰ ਪ੍ਰਵੀਨ ਗਰਗ ਮਾਨੀ ਨੇ ਵੋਟਰਾਂ ਨੂੰ ਕੀਤੀ ਸਮਰਥਨ ਦੀ ਅਪੀਲ <br/> ਅਗਲੀ ਖ਼ਬਰ ਮਾਤਾ ਸੁੰਦਰੀ ਸਕੂਲ ਕੋਟਸ਼ਮੀਰ ਵਿਖੇ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।